Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 8, 2015

ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਹਰਾ ਸਿੰਘ ਤੇ ਹੋਰ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦਮਦਮੀ ਟਕਸਾਲ ਜਥਾ ਭਿੰਡਰਾਂ ਸੰਗਰਾਵਾਂ ਅਤੇ ਸ਼ਬਦ ਗੁਰੂ ਪ੍ਰਚਾਰ ਸੰਤ ਸਮਾਜ ਦੇ ਮੁਖੀ ਸੰਤ ਗਿਆਨੀ ਰਾਮ ਸਿੰਘ ਦੀ ਅਗਵਾਈ 'ਚ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸੰਗਰਾਵਾਂ ਵਿਖੇ ਕਰਵਾਇਆ ਗਿਆ ।
ਯੂ. ਕੇ. ਦੇ ਪ੍ਰਧਾਨ-ਮੰਤ੍ਰੀ ਦੇ ਗ੍ਰਿਹ ਵਿਖੇ ਪੰਥਕ ਜਥੇਬੰਦੀਆਂ, ਕੌਂਸਲ ਆਫ਼ ਖਾਲਿਸਤਾਨ, ਅਕਾਲੀ ਦਲ ਯੂ. ਕੇ. ਅਤੇ ਦਲ ਖਾਲਸਾ ਇੰਟ੍ਰਨੈਸ਼ਨਲ ਦੇ ਲੀਡਰਾਂ ਨੇ ਜੂਨ ਚੁਰਾਸੀ ਦੇ 31ਵੇਂ ਘੱਲੂਘਾਰਾ ਦਿਵਸ ਮੌਕੇ ਨਵੀਂ ਸਰਕਾਰ ਨੂੰ ਅਹਿਮ ਯਾਦ-ਪੱਤਰ ਪੇਸ਼ ਕੀਤਾ ਜਿਸ ਵਿਚ ਭਾਰਤੀ ਸਰਕਾਰ ਪ੍ਰਤੀ ਆਪਣੀ ਨੀਤੀ ਨੂੰ ਤਬਦੀਲ ਕਰਨ ਲਈ ਮੁੱਖ ਤੌਰ 'ਤੇ ਮੰਗ ਕੀਤੀ ਗਈ।
ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇਂਦਰਾਂ ਗਾਂਧੀ ਦੇ ਹੁਕਮਾਂ 'ਤੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਸਲਾਨਾ ਵਰੇਗੰਢ ਮੌਕੇ ਜਰਮਨ ਦੀਆਂ ਸਮੂਹ ਪੰਥਕ ਜਥੇਬੰਦੀਆਂ ਅਤੇ ਸਮੂਹ ਗੁਰਦੁਵਾਰਾ ਪ੍ਰਬੰਧਕ ਕਮੇਟੀਆਂ ਦੇ ਸੱਦੇ ਤੇ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਭਾਰੀ ਰੋਸ ਮੁਜਾਹਿਰਾ ਕੀਤਾ ਗਿਆ ਜਿਸ ਵਿੱਚ ਜਰਮਨ ਭਰ ਤੋਂ ਅਤੇ ਫਰਾਂਸ ਦੇ ਸਿੰਘਾਂ ਨੇ ਹਿਸਾ ਲਿਆ ।
ਭਾਰਤੀ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਭਾਰਤੀ ਫੌਜ ਵੱਲੋਂ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਲਈ ਲੜਨ ਵਾਲੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਰੋਸ ਵਜੋਂ ਲੰਡਨ ‘ਚ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੀ ਅਗਵਾਈ ਕਰਨ ਵਾਲੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 31ਵੀਂ ਵਰ੍ਹੇਗੰਢ ਮੌਕੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ ।
ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਵਲੋਂ ਕੀਤਾ ਗਿਆ ਹਮਲਾ ਸਾਡੇ ਸਮਿਆਂ ਦਾ ਸਭ ਤੋਂ ਵੱਡਾ ਸਾਕਾ ਹੈ। ਜੂਨ 1984 (ਈ:) ਵਿਚ ਵਾਪਰੇ ਇਸ ਸਾਕੇ ਨੂੰ 31 ਸਾਲ ਹੋ ਚੁੱਕੇ ਹਨ। ਇਸ ਸਾਕੇ ਨੇ ਸਿੱਖਾਂ ਨੂੰ ਧੁਰ ਅੰਦਰ ਤੱਕ ਹਲੂਣਿਆ ਅਤੇ ਸਿੱਖ ਸਮਾਜ ਉੱਤੇ ਇਸ ਦਾ ਬਹੁ-ਪਰਤੀ ਅਸਰ ਪਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।