Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 14, 2015

ਸ਼੍ਰੀ ਨਗਰ (14 ਜੂਨ, 2015): ਸ਼੍ਰੀ ਨਗਰ ਵਿੱਚ ਐੱਸ. ਏ. ਐੱਸ ਜਿਲਾਨੀ ਦੀ ਅਗਵਾਈ ਵਾਲੀ ਆਲ ਪਾਰਟੀ ਹੂਰੀਅਤ ਕਾਨਫਰੰਸ ਵੱਲੋਂ ਆਯੋਜਿਤ ਸੈਮੀਨਾਰ ਵਿੱਚ ਹਿੱਸਾ ਲੈਣ ਪਹੁੰਚੇ ਸਿੱਖ ਆਗੂਆਂ ਨੂੰ ਜੰਮੂ ਕਸ਼ਮੀਰ ਪੁਲਿਸ ਨੇ ਗ੍ਰਿਫਤਾਰ ਕਾਰ ਲਿਆ ਹੈ।
ਹੁਣ ਤੱਕ ਸੰਸਾਰ ਵਿੱਚ ਸਭ ਤੋਂ ਲੰਮੇ ਸਮੇਂ ਤੱਕ ਭੁੱਖ ਹੜਤਾਲ 'ਤੇ ਰਹਿਣ ਵਾਲੀ ਅਤੇ ਭਾਰਤ ਦੀ ਸਿਆਸੀ ਕੈਦੀ ਮਨੀਪੁਰ ਦੀ ਇਰੋਮ ਸ਼ਰਮੀਲਾ ਨੇ ਉਸਨੇ ਬਾਪੂ ਸੂਰਤ ਸਿੰਘ ਵੱਲੋਂ ਸਿਆਸੀ ਕੈਦੀਆਂ ਦੀ ਰਿਹਾਈ ਲਈ ਆਰੰਭੀ ਭੁੱਖ ਹੜਤਾਲ ਬਾਰੇ ਦੱਸਣ 'ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ ਹੈ।
ਭਾਰਤੀ ਫੌਜ ਵੱਲੋਂ ਸਿੱਖਾਂ ਦੇ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਹਮਲਾ ਕਰਕੇ, ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਲਈ ਲੜ ਰਹੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਸਾਥੀ ਸਿੰਘਾਂ ਨੂੰ ਸ਼ਹੀਦ ਕਰਨ ਦੇ ਨਾਲ ਨਾਲ ਹੋਰ ਵੀ ਹਾਜ਼ਾਰਾਂ ਬੇਕਸੂਰ ਸਿੱਖ ਸ਼ਰਧਾਲੂਆਂ ਦਾ ਕਤਲੇਆਮ ਕੀਤਾ ਗਿਆ ਸੀ।
ਸ਼ਹੀਦਾਂ ਦੇ ਸਿਰਤਾਜ਼ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਾਕਸ਼ਾਹੀ ਕਲੰਡਰ 2003 ਮੁਤਾਬਿਕ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਤੋਂ ਵੱਖ ਹੋਏ ਆਗੂ ਯੋਗੇਂਦਰ ਯਾਦਵ ਦੀ ਅਗਵਾਈ ਵਾਲੇ ਧੜੇ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਭਾਰਤੀ ਉੱਪ ਮਹਾਦੀਪ ਵਿੱਚ ਜਨ ਅੰਦੋਲਨ ਸ਼ੁਰੂ ਕਰਨ ਦਾ ਤਹੱਈਆ ਕੀਤਾ ਹੈ।
ਭਾਜਪਾ ਦੀ ਪਿੱਤਰੀ ਜੱਥੇਬੰਦੀ ਆਰ.ਐੱਸ.ਐੱਸ ਦੀ ਸਾਖਾ ਅਤੇ ਸਿੱਖ ਕੌਮ ਵਿੱਚ ਸੇਧ ਲਾ ਕੇ ਉਸਦੇ ਨਿਆਰੇਪਨ 'ਤੇ ਮਾਰੂ ਹਮਲੇ ਕਰਨ ਵਾਲੀ ਭਗਵਾ ਜੱਥੇਬੰਦੀ ਨੇ ਵੀ ਹੁਣ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦਾ ਮੁੱਦਾ ਉਠਾਇਆ ਹੈ।
ਖਾਲਸਾ ਪੰਥ ਦੇ ਜਮ ਅਸਥਾਨ ਸ਼੍ਰੀ ਆਨੰਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਸਿੱਖ ਪੰਥ ਵੱਲੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ 'ਤੇ ਖ਼ਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ 81 ਫੁੱਟ ਉੱਚਾ ਖੰਡਾ ਅੱਜ ਆਨੰਦਪੁਰ ਸਾਹਿਬ ਵਿਖੇ ਸਥਿਤ ਪੰਜ ਪਿਆਰਾ ਪਾਰਕ ਵਿਖੇ ਸੁਸ਼ੋਭਿਤ ਕਰ ਦਿੱਤਾ ਗਿਆ।
ਪਿੱਛਲੇ ਦਿਨੀ ਘੱਲੂਘਾਰਾ 1984 ਦਿਹਾੜੇ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੀ ਤਸਵੀਰ ਵਾਲੇ ਫਲੈਕਸ ਪੁਲਿਸ ਵੱਲੋਂ ਉਤਾਰਨ ਤੋਂ ਬਾਅਦ ਪੈਦਾ ਹੋਏ ਤਨਾਅ ਮੌਕੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਵਿੱਚ ਜੰਮੂ ਦੇ ਸ਼ਹੀਦ ਹੋਏ ਸਿੱਖ ਨੌਜਾਵਾਨ ਜਗਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ ਸਿੱਖ ਸੰਗਤਾਂ ਨੇ ਹਾਜ਼ਰੀ ਲੁਆਈ ਅਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿੱਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਦਰਤੀ ਤੋਂ ਦੂਰ ਦਿੱਲੀ ਦੀ ਤਿਹਾੜ ਜੇਲ ਵਿੱਵ ਬੰਦਪ੍ਰੋ . ਦਵਿੰਦਰਪਾਲ ਸਿੰਘ ਦੇ ਪੰਜਾਬ ਵਿੱਚ ਆਉਣ ਨਾਲ ਜਿੱਥੇ ਉਹਨਾਂ ਦੇ ਤੰਦਰੁਸਤ ਹੋਣ ਦੀ ਆਸ ਜਾਗੀ ਹੈ, ਉਥੇ ਕੁੱਝ ਦਿਨਾਂ ਤੱਕ ਉਹਨਾਂ ਨੂੰ ਪੈਰੋਲ ਮਿਲਣ ਦੀ ਵੀ ਆਸ ਹੈ।ਪ੍ਰੋ. ਭੁੱਲਰ ਦੀ ਪੈਰੋਲ 'ਤੇ ਰਿਹਾਈ ਦੀ ਸੰਭਾਵਨਾ ਨੂੰ ਧਿਆਨ 'ਚ ਰੱਖਦੇ ਹੋਏ ਬਾਬਾ ਹਰਦੀਪ ਸਿੰਘ ਦੀ ਅਗਵਾਈ 'ਚ ਸੰਗਤਾਂ ਵੱਲੋਂ ਪਿੰਡ ਦਿਆਲਪੁਰਾ ਭਾਈਕਾ ਵਿਖੇ ਸਥਿਤ ਪ੍ਰੋ. ਭੁੱਲਰ ਦੇ ਘਰ ਦੀ ਸਫਾਈ ਕੀਤੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।