Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 18, 2015

ਐਸ.ਐਸ.ਪੀ. ਅਜੀਤ ਸਿੰਘ ਸੰਧੂ ਦੀ ਆਤਮ ਹੱਤਿਆ ਅਤੇ 84 ਦੇ ਦਹਾਕੇ ਦੌਰਾਨ 300 ਪੁਲਿਸ ਕੈਟਾਂ ਦੀ ਜਗਾ ਬੇਕਸੂਰ ਸਿੱਖ ਨੌਜਵਾਨਾਂ ਦੇ ਹੋਏ ਕਤਲ ਸਬੰਧੀ ਮੰਗ ਪੱਤਰ ਭੇਜ ਕੇ ਸੀ.ਬੀ.ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਹੈ ਸੰਸਥਾਵਾਂ ਦੇ ਆਗੂਆਂ ਨੇ ਦੱਸਿਆ ਕਿ ਸੰਨ 1997 ਵਿਚ ਤਰਨ ਤਾਰਨ ਦੇ ਤਤਕਾਲੀਨ ਐਸ.ਐਸ.ਪੀ. ਅਜੀਤ ਸਿੰਘ ਸੰਧੂ ਵਲੋਂ ਰੇਲ ਗੱਡੀ ਅੱਗੇ ਆ ਕੇ ਆਤਮ ਹੱਤਿਆ ਦੀ ਘਟਨਾ ਨੂੰ ਸਿੱਖ ਹਲਕਿਆਂ ਅਤੇ ਬੁੱਧੀਜੀਵੀਆਂ ਵਿੱਚ ਸ਼ੱਕ ਦੀ ਨਜ਼ਰ ਨਾਲ ਦੇਖਣਾ ਸ਼ੁਰੂ ਕਰ ਦਿੱਤਾ ਗਿਆ ।ਹੁਣ ਦੁਬਾਰਾ ਪੰਜਾਬੀ ਫਿਲਮ ਗਦਾਰ ਨੇ ਐਸ.ਐਸ.ਪੀ. ਸੰਧੂ ਦੇ ਜਿੰਦਾ ਹੋਣ ਤੇ ਮੋਹਰ ਲਗਾ ਦਿੱਤੀ।
ਦਲ ਖਾਲਸਾ ਨੇ ਜੇਲ ਵਿਭਾਗ ਦੇ ਏਡੀਜੀਪੀ ਰਾਜਪਾਲ ਮੀਨਾ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ਦਿੱਤੇ ਜਾਣ ਸਬੰਧੀ ਦਿੱਤੀ ਰਿਪੋਟ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ, ਜਿਸ ਵਿੱਚ ਉਸਨੇ ਕਿਹਾ ਹੈ ਕਿ ਭੁੱਲਰ ਨੂੰ ਪੈਰੋਲ ਦੇਣ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।
ਬਰਤਾਨੀਆਂ ਦੇ ਅਕਾਲ ਚੈਨਲ ਦੇ ਰਘੁਬੀਰ ਸਿੰਘ ਵੱਲੋਂ ਹੁਣੇ ਜਿਹੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨਾਲ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਦਰਜ਼ ਕੇਸ ਬੰਦ ਕਰਨ ਸਬੰਧੀ ਗੱਲਬਾਤ ਕੀਤੀ ਗਈ।
ਬੰਦੀ ਸਿੰਘਾਂ ਦੀ ਰਿਹਾਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਅੱਜ ਲੁਧਿਆਣਾ ਪੁਲਿਸ ਨੇ ਡੀਐੱਮਸੀ ਲੁਧਿਆਣਾ ਹਸਪਤਾਲ ਤੋਂ ਪੀਜੀਆਈ ਚੰਡੀਗੜ੍ਹ ਭੇਜ ਦਿੱਤਾ ਹੈ।
ਦਿੱਲ਼ੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਭੇਜੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਵੱਲੋਂ ਭਾਂਵੇਂ ਅਜੇ ਤੱਕ ਪੈਰੋਲ 'ਤੇ ਰਿਹਾਅ ਹੋਣ ਲਈ ਸਰਕਾਰ ਨੂੰ ਦਰਖਾਸਤ ਨਹੀਂ ਦਿੱਤੀ, ਪਰ ਜੇਲ ਵਿਭਾਗ ਪੰਜਾਬ ਨੇ ਪ੍ਰੋ. ਭੁੱਲਰ ਨੂੰ ਪੈਰੋਲ ਨਾ ਦੇਣ ਦਾ ਮਸ਼ਵਰਾ ਸਰਕਾਰ ਨੂੰ ਦਿੱਤਾ ਹੈ।
ਨਿਊਜ਼ੀਲੈਂਡ ਵਿੱਚ ਇੱਕ ਸਿੱਖ ਨਾਲ ਨਸਲੀ ਵਿਤਕਰਾ ਹੋਣ ਦਾ ਮਾਮਲਾ ਫਿਰ ਸਾਹਮਣੇ ਆਇਆ ਹੈ। ਇੱਕ ਦਸਤਾਰਧਾਰੀ ਨੌਜਵਾਨ ਆਪਣੇ ਦੋਸਤਾਂ ਨਾਲ ਦੁਪਿਹਰ ਦਾ ਖਾਣਾ ਖਾਣ ਲਈ ਇੱਕ ਕਲੱਬ ਵਿੱਚ ਗਿਆ, ਜਿੱਥੇ ਉਸਨੂੰ ਦਸਤਾਰ ਸਜ਼ਾਈ ਹੋਣ ਕਰਕੇ ਦਾਖਲ ਨਹੀਂ ਹੋਣ ਦਿੱਤਾ ਗਿਆ
ਦਿੱਲੀ ਦੀ ਤਿਹਾੜ ਜੇਲ ਤੋਂ ਅੰਮ੍ਰਿਤਸਰ ਅਤੇ ਹਸਪਤਾਲ 'ਚ ਜ਼ੇਰੇ ਇਲਾਜਸਿੱਖ ਸਿਆਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਪਰਿਵਾਰ ਨੂੰ ਉਨ੍ਹਾਂ ਕੋਲ ਜਿਆਦਾ ਸਮਾਂ ਰਹਿਣ ਦੀ ਇਜ਼ਾਜ਼ਤ ਜੇਲ ਪ੍ਰਸ਼ਾਸ਼ਨ ਨੇ ਦੇ ਦਿੱਤੀ ਹੈ।
ਅਮਰੀਕਾ ਵਿੱਚ ਸਿੱਖ ਪਛਾਣ ਦੇ ਮੁੱਦੇ 'ਤੇ ਸਿੱਖਾਂ ਨੂੰ ਆ ਰਹੀਆਂ ਨਸਲੀ ਸਮੱਸਿਆਵਾਂ ਦੇ ਹੱਲ ਅਤੇ ਸਿੱਖਾਂ ਦੀ ਵੱਖਰੀ ਪਛਾਣ ਲਈ ਅਮਰੀਕੀਆਂ ਅਤੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਅਮਰੀਕੀ ਸਿੱਖ ਜੱਥੇਬੰਦੀ "ਸਿੱਖ ਕੁਲੀਸ਼ਨ" ਵੱਲੋਂ ਤਿਆਰ ਕੀਤਾ ਸਿੱਖ ਜਾਗਰੂਕਤਾ ਬਾਰੇ ਵੀਡੀਓ ਦਾ ਪਹਿਲਾ ਪ੍ਰਸਾਰਨ ਬੀਤੇ ਦਿਨੀਂ ਕਰਮਨ ਹਾਈ ਸਕੂਲ ਫ਼ਰਿਜ਼ਨੋ ਵਿਚ ਕੀਤਾ ਗਿਆ ।
ਕਰਨਾਟਕਾ ਦੀ ਜੇਲ ਵਿੱਚ ਪਿੱਛਲੇ ਲਮੇ ਸਮੇਂ ਤੋਂ ਬੰਦ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਸਿਆਸੀ ਕੈਦੀ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਅੰਮ੍ਰਿਤਸਰ ਤਬਦੀਲ ਕੀਤੇ ਜਾਣ ਵਿਚ ਦੇਰੀ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।