Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 19, 2015

ਸ਼੍ਰੀ ਅਨੰਦਪੁਰ ਸਾਹਿਬ ਦੇ 350 ਵੇਂ ਸਥਾਪਨਾ ਦਿਵਸ ਮੌਕੇ ਸਿੱਖ ਸਟੂਡੈਂਟਸ ਨੇ " ਪੰਜਾਬ ਦੀ ਅਜ਼ਾਦੀ ਲਈ ਰਾਇਸ਼ੁਮਾਰੀ" ਦੀ ਮੁਹਿੰਮ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਫੈੱਡਰਸ਼ਨ ਸਿੱਖਾਂ ਦੇ ਖੁਦਮੁਖਤਿਆਰੀ ਦੇ ਅਧਿਕਾਰ ਅਤੇ ਪੰਜਾਬ ਵਿੱਚ ਰਾਇਸ਼ੁਮਾਰੀ ਲਈ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਚਲਾਵੇਗੀ।
ਸਿੱਖ ਯੂਥ ਫਰੰਟ ਵੱਲੋਂ ਜਾਰੀ ਤਾਜ਼ਾ ਪੈਸ ਬਿਆਨ ਵਿੱਚ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਕਾਗਜ਼ੀ ਕਾਰਵਾਈ ਦੀ ਮੱਠੀ ਚਾਲ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਕਰਨਾਟਕ ਦੇ ਜੇਲ ਵਿਭਾਗ ਵੱਲੋਂ ਸਿੱਖ ਰਾਜਸੀ ਕੈਦੀ ਭਾਈ ਗੁਰਦੀਪ ਸਿੰਘ ਖਹਿਰਾ ਦੀ ਜੇਲ ਬਦਲੀ ਦੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰਨ ਉਪਰੰਤ ਵੀ ਪੰਜਾਬ ਸਰਕਾਰ ਉਸਨੂੰ ਪੰਜਾਬ ਲਿਆਉਣ ਵਿੱਚ ਅਸਫਲ ਹੋਈ ਹੈ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਭਾਰਤ ਦੇ ਸਿਆਸੀ ਹਾਲਾਤ ਨੂੰ ਵੇਖਦਿਆਂ ਇਕ ਵਾਰ ਫਿਰ ਦੇਸ਼ 'ਚ ਐਮਰਜੈਂਸੀ ਜਿਹੇ ਹਾਲਾਤ ਪੈਦਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਹੈ ।
ਕਰਜ਼ੇ ਦੇ ਭਾਰ ਹੇਠ ਦੱਬਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਇਸ ਜ਼ਿਲ੍ਹੇ ਦੇ ਪਿੰਡ ਦਾਦੂਮਾਜਰਾ ਦੇ ਕਿਸਾਨ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਸਵੇਰੇ 8.45 ਵਜੇ ਪਿੰਡ ਦਾਦੂਮਾਜਰਾ ਵਿਚ ਉਨ੍ਹਾਂ ਦੇ ਘਰ ਪਹੁੰਚੇ ।
ਨਸਲੀ ਅਪਰਾਧਾਂ ਵਿਰੁੱਧ ਜੂਝ ਰਹੇ ਅਮਰੀਕਾ ਵਿੱਚ ਦੇਸ਼ ਦੇ ਸੂਬੇ ਸਾਊਥ ਕੈਰੋਲੀਨਾ 'ਚ ਬੁੱਧਵਾਰ ਦੀ ਰਾਤ ਨੂੰ 9 ਵਜੇ ਇਕ ਇਤਿਹਾਸਕ ਅਫਰੀਕਨ-ਅਮਰੀਕਨ 'ਬਲੈਕ ਚਰਚ' ਅੰਦਰ ਇਕ ਅਣਪਛਾਤੇ ਬੰਦੂਕਧਾਰੀ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ । ਇਸ ਘਟਨਾ 'ਚ 8 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇਕ ਵਿਅਕਤੀ ਨੇ ਹਸਪਤਾਲ 'ਚ ਦਮ ਤੋੜਿਆ ।
ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਅਤੇ ਪੰਜ ਕੱਕਾਰਾਂ ਪ੍ਰਤੀ ਆਮ ਲੋਕਾਂ ਵਿੱਚ ਅਗਿਆਨਤਾ ਕਾਰਣ ਬਹੁਤ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਕਰੀ ਵਾਰ ਉਹਨਾਂ ਨੂੰ ਮਜਬੂਰੀ ਵੱਸ ਪਵਿੱਤਰ ਕੱਕਾਰਾਂ ਨੂੰ ਆਪਣੇ ਸ਼ਰੀਰ ਤੋਂ ਅਲੱਗ ਵੀ ਕਰਨਾ ਪੈਂਦਾ ਹੈ।
ਸਿੱਖ ਗੁਰੂ ਸਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਦੀ ਦਰਸ਼ਨ ਯਾਤਰਾ ਅੱਜ ਸ਼੍ਰੀ ਆਨੰਸਪੁਰ ਵਿਖੇ ਪਹੁੰਚ ਕੇ ਸਮਾਪਤ ਹੋ ਗਈ । ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਈ ਯਾਤਰਾ ਪੰਜਾਬ ਦੇ ਹਰ ਕੋਨੇ ਵਿੱਚ ਸੰਗਤਾਂ ਨੂੰ ਦਰਸ਼ਨ ਕਰਵਾਉਂਦੀ ਹੋਈ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।