Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 20, 2015

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਠੰਡਾ ਬੁਰਜ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਦਾ ਨੀਂਹ ਪੱਥਰ 13 ਫਰਵਰੀ 2014 ਨੂੰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਖਿਆ ਸੀ।
ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਅੰਤਿਮ ਦਿਨ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਜੁੜੀ ਸੰਗਤ ਦੀ ਹਾਜ਼ਰੀ ਵਿਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਧਰਤ ਸੁਹਾਵੀ ਤੋਂ ਨਸ਼ਿਆਂ ਦੇ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਸੀ ਸੋ ਅੱਜ ਵੀ ਲੋੜ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰੀਏ ।
ਗੁਰਦੁਆਰਾ ਸਾਹਿਬ ਵਿੱਚੋ ਬੀਤੇ ਦਿਨੀ ਚੋਰੀ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾ ਮਿਲਣ ਕਾਰਣ ਸਿੱਖ ਜੱਥੇਬੰਦੀਆਂ ਵਿੱਚ ਪ੍ਰਸ਼ਾਸ਼ਨ ਖਿਲਾਫ ਗੁੱਸੇ ਅਤੇ ਨਰਾਜ਼ਗੀ ਦੀ ਲਹਰਿ ਪੈਦਾ ਹੋ ਰਹੀ ਹੈ।ਪੁਲਿਸ ਵੱਲੋਂ ਕਾਫੀ ਮੁਸ਼ੱਕਤ ਕਰਨ ਦੇ ਬਾਵਜੂਦ ਵੀ ਇਸ ਮਸਲੇ ਬਾਰੇ ਕੋਈ ਉੱਘ ਸੁੱਘ ਨਹੀਂ ਨਿਕਲ ਰਹੀ।ਪੁਲਿਸ ਵੱਲੋਂ ਇਸ ਸਬੰਧੀ ਦਿੱਤੇ ਸਮੇਂ ਦੀ ਹੱਦ ਖਤਮ ਹ ਗਈ ਹੈ।
ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿੱਚ ਤਬਦੀਲ ਕੀਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ ਦੇਣ ਸਬੰਧੀ ਉਨ੍ਹਾਂ 'ਤੇ ਦਰਜ਼ ਦੋ ਪੁਰਾਣੇ ਕੇਸ ਅੜਿੱਕਾ ਬਣ ਰਹੇ ਸਨ ਤੇ ਉਨ੍ਹਾਂ ਦੇ ਹੱਲ ਹੋਣ ਉਪਰੰਤ ਹੀ ਪੈਰੋਲ ਮਿਲਣੀ ਸੰਭਵ ਹੋ ਸਕੇਗੀ। ਉਮੀਦ ਹੈ ਕਿ ਇਹ ਦੋਵੇਂ ਕੇਸ ਜਲਦੀ ਹੱਲ ਹੋ ਜਾਣਗੇ। ਇਨ੍ਹਾਂ ਤੱਥਾਂ ਦਾ ਪ੍ਰਗਟਾਵਾ ਬੰਦੀ ਸਿੰਘ ਰਿਹਾਈ ਕਮੇਟੀ ਦੇ ਕਨਵੀਨਰ ਗੁਰਬਖਸ਼ ਸਿੰਘ ਬਠਿੰਡਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ।
ਸ਼੍ਰੀ ਆਨੰਦਪੁਰ ਸਾਹਿਬ ਦੇ 300 ਸਾਲਾ ਸਥਾਪਨਾ ਦਿਵਸ ਮੌਕੇ ਮੁੱਖ ਸਮਾਗਮ ਵਿੱਚ ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਮੰਚ ਤੋਂ ਸੰਬੋਧਨ ਕਰਨ ਦੌਰਾਨ ਪੰਡਾਲ ਵਿੱਚੋਂ ‘ਰਾਜਨਾਥ ਵਾਪਸ ਜਾਓ, ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਗੂੰਜੇ ਨਾਲ ਪੁਲਿਸ ਪ੍ਰਸ਼ਾਸ਼ਨ ਤੇ ਸੁਰੱਖਿਆ ਏਜ਼ੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਨੇ ਆਪਣਾ ਦ੍ਰਿੜ ਨਿਸ਼ਚਾ ਦੁਹਰਾਉਂਦਿਆਂ ਕਿਹਾ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਤੋਂ ਬਿਨਾਂ ਵਰਤ ਨਹੀਂ ਤੋੜਨਗੇ ਅਤੇ ਰਿਹਾਈ ਤੋਂ ਬਾਅਦ ਉਨ੍ਹਾਂ ਸਿੱਖਾਂ ਦੇ ਹੱਥੋਂ ਹੀ ਆਪਣੇ ਮੂੰਹ ਨੂੰ ਅੰਨ ਲਾਉਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।