ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਮਿਲ ਕੇ ਦਲ ਖਾਲਸਾ ਦੇ ਆਗੂਆਂ ਨੇ ਉਨਾਂ ਦਾ ਹਾਲ ਚਾਲ ਪੁੱਛਿਆ।ਬਾਪੂ ਜੀ ਨੂੰ ਮਿਲਣ ਵਾਲੇ ਆਗੂਆਂ ਵਿੱਚ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ, ਸਤਨਾਮ ਸਿੰਘ, ਡਾਕਟਰ ਮਨਜਿੰਦਰ ਸਿੰਘ, ਰਨਵੀਰ ਸਿੰਘ,, ਨੋਬਲਜੀਤ ਸਿੰਘ ਸ਼ਾਮਲ ਸਨ।