Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 26, 2015

ਸਾਧਵੀ ਪ੍ਰੀਗਿਆ ਠਾਕੁਰ, ਲੈਫਟੀਨੈਂਟ ਕਰਨਲ ਪਰੋਹਿਤ ਅਤੇ ਸਵਾਮੀ ਦਇਆਨੰਦ ਪਾਂਡੇ ਆਦਿ ਹਿੰਦੂ ਅੱਤਵਾਦੀਆਂ ਵੱਲੋਂ ਮਾਲੇਗਾਉਂ ਵਿੱਚ ਸਾਲ 20018 ਵਿੱਚ ਕੀਤੇ ਬੰਬ ਧਮਾਕੇ ਦੇ ਇਸ ਕੇਸ ਵਿੱਚ ਸਰਕਾਰ ਦੀ ਤਰਫੋਂ ਪੈਰਵੀ ਕਰ ਰਹੇ ਵਕੀਲ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਭਾਰਤ ਦੀ ਕੇਂਦਰੀ ਸੱਤਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਜਪਾ ਦੇ ਕਾਬਜ਼ ਹੋਣ ਤੋਂ ਬਾਅਦ ਨੈਸ਼ਨਲ ਜਾਂਚ ਏਜੰਸੀ (ਐਨ. ਆਈ. ਏ.) ਨੇ ਉਕਤ ਦੋਸ਼ੀਆਂ ਖ਼ਿਲਾਫ ਨਰਮਾਈ ਭਰਿਆ ਵਤੀਰਾ ਅਪਣਾਉਣ ਨੂੰ ਕਿਹਾ ਹੈ।
ਮੌਨਸੂਨ ਦੀ ਰੁੱਤ ਸ਼ੁਰੂ ਹੋਣ 'ਤੇ ਪਿੱਛਲੇ ਦੋ ਤਿੰਨ ਦਿਨ ਤੋਂ ਲਗਾਤਾਰ ਮੀਂਹ ਪੈਣ ਕਾਰਨ ਅੱਜ ਦੇਰ ਸ਼ਾਮ ਗੋਬਿੰਦ ਧਾਮ ਤੋਂ ਹੇਮਕੁੰਟ ਸਾਹਿਬ ਜਾਣ ਵਾਲਾ ਲੱਕੜੀ ਦਾ ਪੁੱਲ ਪਾਣੀ ਵਿਚ ਰੁੜ੍ਹ ਗਿਆ, ਜਿਸ ਕਾਰਨ ਇਥੇ ਕਰੀਬ 3000 ਸ਼ਰਧਾਲੂ ਫਸ ਗਏ ।
ਸ੍ਰੀ ਦਰਬਾਰ ਸਾਹਿਬ 'ਤੇ ਜੂਨ1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਤੋਂ ਬਾਅਦਭਾਰਤ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ 'ਤੇ ਦਬਾਅ ਪਾ ਕੇ ਅਤੇ ਗਲਤ ਜਾਣਕਾਰੀਆਂ ਦੇ ਕੇ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਦਕਾ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ 'ਤੇ ਵੀ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਅਜਿਹੀ ਜਾਣਕਾਰੀ ਬਰਤਾਨੀਆਂ ਦੇ ਲੀਕ ਹੋਏ ਦਸਤਾਵੇਜ਼ਾਂ ਤੋਂ ਪ੍ਰਾਪਤ ਹੋਈ ਹੈ, ਇਹ ਵੀ ਸਾਹਮਣੇ ਆਇਆ ਹੈ।
ਇਟਲੀ 'ਚ ਸਿੱਖ ਕੌਮ ਨੂੰ ਰਜ਼ਿਸਟਰ ਕਰਵਾਉਣ ਅਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਧਰਮ ਪ੍ਰਚਾਰ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਇਟਲੀ ਦੇ ਗੁਰਦੁਆਰਾ ਸਾਹਿਬ 'ਚੋਂ 40 ਕਮੇਟੀਆਂ ਤੇ 5 ਪੰਥਕ ਜਥੇਬੰਦੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦਾ ਗਠਨ ਕਰ ਦਿੱਤਾ ਹੈ।
ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪੰਜਾਬ ਵਿੱਚ ਜੇਲ ਬਦਲੀ ਤੋਂ ਬਾਅਦ ਅੱਜ ਭਾਈ ਗੁਰਦੀਪ ਸਿੰਘ ਖੇੜਾ ਵੀ ਅੰਮ੍ਰਿਤਸਰ ਦੀ ਜੇਲ ਵਿੱਚ ਪੁੱਜ ਗਏ ਹਨ।ਕਰਨਾਟਕਾ ਦੀ ਗੁਲਬਰਗਾ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਤਹਿਤ ਬੰਦ ਰਹੇ ਖਾੜਕੂ ਗੁਰਦੀਪ ਸਿੰਘ ਖੈੜਾ ਨੂੰ ਕਰਨਾਟਕਾ ਦੀ ਪੁਲਿਸ ਅੱਜ ਦੇਰ ਰਾਤ ਸੰਚਖੰਡ ਗੱਡੀ ਰਾਹੀਂ ਲੈ ਕੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ 1.45 'ਤੇ ਪੁੱਜੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।