Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 9, 2015

ਬੋਸਨੀਆ ਜੰਗ ਦੌਰਾਨ ਸਰੇਬਰੇਨੀਕਾ ਵਿਚ ਹੋਈ ਮੁਸਲਮਾਨਾਂ ਦੀ ਨਸਲਕੁਸ਼ੀ ਸਬੰਧੀ ਸੰਯੁਕਤ ਰਾਸ਼ਟਰ ਵਿੱਚ ਪੇਸ਼ ਮਤੇ ਉੱਤੇ ਰੂਸ ਨੇ ਵੀਟੋ ਤਾਕਤ ਦੀ ਵਰਤੋਂ ਕਰਦਿਆਂ ਰੋਕ ਲਗਾ ਦਿੱਤੀ। ਬੋਸਨੀਆ ਜੰਗ (1992-95) ਦੌਰਾਨ ਸਰਬ ਫੌਜਾਂ ਵੱਲੋਂ 11 ਜੁਲਾਈ 1995 ਨੂੰ ਸਰੇਬਰੇਨੀਕਾ ਵਿੱਚ ਸੰਯੂਕਤ ਰਾਸ਼ਟਰ ਦੇ ਸ਼ਰਨਾਰਥੀ ਕੈਂਪ ਵਿੱਚ ਸ਼ਰਨ ਲਈ ਬੈਠੇ 8000 ਮੁਸਲਿਮ ਸ਼ਰਨਾਰਥੀਆਂ 'ਤੇ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
ਜਥੇਬੰਦੀ ਦੀ ਮਜ਼ਬੂਤੀ ਅਤੇ ਘੇਰੇ ਨੂੰ ਵਿਸ਼ਾਲ ਕਰਨ ਦੇ ਉਦੇਸ਼ ਨਾਲ, ਦਲ ਖਾਲਸਾ ਨੇ ਪੰਜਾਬ ਅਤੇ ਵਿਦੇਸ਼ਾਂ ਅੰਦਰ ਆਪਣਾ ਜਥੇਬੰਦਕ ਢਾਂਚਾ ਨਵੇਂ ਸਿਰਿਉਂ ਉਸਾਰਨ ਦਾ ਫੈਸਲਾ ਲਿਆ ਹੈ ।
ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਚਾਰ ਮਹੀਨੀਆਂ ਤੋਂ ਵੱਧ ਸਮਾਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਉਭਾਰਨ ਲਈ ਸੰਘਰਸ ਕਮੇਟੀ ਵੱਲੋਂ 10 ਜੁਲਾਈ ਦਿਨ ਸ਼ੁੱਕਰਵਾਰ ਨੂੰ ਅੱਧੇ ਦਿਨ ਲਈ ਲੁਧਿਆਣਾ ਬੰਦ ਕਰਵਾਉਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਗੂਆਂ ਵੱਲੋਂ ਸਮ੍ਹੁ ਲੁਧਿਆਣਾ ਨਿਵਾਸੀਆਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ।
ਸਿੱਖ ਕੌਮ ਦੀ ਅਜ਼ਾਦੀ ਲਈ ਲੜੇ ਗਏ ਸਿੱਖ ਸੰਘਰਸ਼ ਨਾਲ ਸਬੰਧਿਤ ਸਾਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਪਿਛਲੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਕਾਪੀ ਵਿਗਛ ਚੁੱਕੀ ਹੈ।
ਬਰਤਾਨੀਆਂ ਦੀ ਰਾਜਧਾਨੀ ਲੰਡਨ ਵਿੱਚ ਸਵੇਰੇ ਸੈਰ ਕਰ ਰਹੇ 73 ਸਾਲਾ ਸਿੱਖ ਬੁਜ਼ਰਗ 'ਤੇ ਹਮਲਾ ਕਰਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ।ਇਹ ਹਮਲਾ ਨਸਲੀ ਸੀ ਜਾਂ ਨਹੀਂ ਇਸ ਬਾਰੇ ਪੁਲਿਸ ਜਾਂਚ ਕਰ ਰਹੀ ਹੈ।
ਅੱਜ ਜੰਮੂ ਕਸ਼ਮੀਰ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ 12 ਸਾਲ ਦੇ ਬਾਅਦ ਸਾਰੇ ਜ਼ਿਲਿਆਂ ਵਿੱਚ ਵੋਟਾਂ ਪਈਆਂ, ਜਿਨਾਂ ਵਿੱਚ ਹਰ ਜਿਲੇ ਲਈ 11 ਮੈਂਬਰ ਚੁਣੇ ਜਾਣਗੇ।ਸੂਬੇ ਦੇ 22 ਹਲਕਿਆਂ ਵਿੱਚ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਵਾਸਤੇ ਵੋਟਾਂ ਪਈਆਂ 60 ਫੀਸਦੀ ਵੋਟਰਾਂ ਗੁਰਦੁਆਰਾ ਕਮੇਟੀ ਚੁਨਣ ਲਈ ਆਪਣੇ ਹੱਕ ਦਾੀ ਵਰਤੋਂ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।