Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 13, 2015

ਪਿਛਲੇ ਦਿਨੀ ਵੀਹਵੀਂ ਸਦੀ ਦੀ ਸਿੱਖ ਰਾਜਨੀਤੀ ਪੁਸਤਕ ਲੜੀ ਦੀ ਚੌਥੀ ਕਿਤਾਬ "ਤੀਜੇ ਘੱਲੂਘਾਰੇ ਤੋਂ ਬਾਅਦ ਸਿੱਖਾਂ ਦੀ ਸਿਧਾਂਤਕ ਘੇਰਾਬੰਦੀ" 'ਤੇ ਜਥਾ ਨੀਲੀਆਂ ਫ਼ੌਜਾਂ ਵੱਲੋਂ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੰਭੀਰ ਵਿਚਾਰਾਂ ਕੀਤੀਆਂ। ਸਿੰਘ ਬ੍ਰਦਰਜ਼ ਵਲੋਂ ਪ੍ਰਕਾਸ਼ਤ ਕੀਤੀ ਗਈ ਇਹ ਪੁਸਤਕ ਸ: ਅਜਮੇਰ ਸਿੰਘ ਵਲੋਂ ਸਿੱਖ ਸੰਘਰਸ਼ ਬਾਰੇ ਲਿਖੀ ਜਾ ਰਹੀ ਪੁਸਤਕ ਲੜੀ “ਵੀਹਵੀਂ ਸਦੀ ਦੀ ਸਿੱਖ ਰਾਜਨੀਤੀ” ਦੀ ਚੌਥੀ ਕਿਤਾਬ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਵਿਚਾਰਅਧੀਨ ਨਜ਼ਰਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਬੜੈਲ ਜੇਲ੍ਹ ਫ਼ਰਾਰੀ ਕੇਸ ’ਚ ਆਪਣੇ ਬਚਾਅ ਲਈ ਅਦਾਲਤੀ ਲੜਾਈ ਲੜਣ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣੇ ਬਚਾਅ ਲਈ ਅਦਾਲਤ ਅੱਗੇ ਕੋਈ ਦਲੀਲ ਦੇਣ ਦੀ ਇੱਛਾ ਨਹੀਂ ਰੱਖਦਾ ਹੈ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਾਰਜ਼ਕਾਰਣੀ ਦੇ ਮੈਂਬਰ ਅਤੇ ਅਨੁਸ਼ਾਸ਼ਨੀ ਕਮੇਟੀ ਦੇ ਮੁਖੀ ਡਾ. ਦਲਜੀਤ ਸਿੰਘ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਸਿੱਖ ਵਿਆਹ ਦਰਜ਼ ਕਰਵਾਉਣ ਲਈ ਭਾਰਤ ਸਰਕਾਰ ਵੱਲੋਂ ਸਾਲ 2012 ਵਿੱਚ ਪਾਸ ਕੀਤੇ ਆਨੰਦ ਵਿਆਹ ਕਾਨੂੰਨ ਨੂੰ ਪੰਜਾਬ ਸਮੇਤ ਭਾਰਤ ਦੇ ਦੂਸਰੇ ਸੂਬਿਆਂ ਵਿੱਚ ਲਾਗੂ ਨਾ ਹੋਣ 'ਤੇ ਸਿੱਖ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸਨੂੰ ਸਿੱਖ ਲੀਡਰਸ਼ਿਪ ਦੀ ਵੱਡੀ ਅਣਗਹਿਲੀ ਦੱਸਿਆ ਹੈ
ਸਿੱਖ ਰਹਿਤ ਮਰਿਆਦਾ ਅਨੁਸਾਰ ਵਿਆਹ ਦਰਜ਼ ਕਰਵਾਉਣ ਲਈ ਆਨੰਦ ਵਿਆਹ ਕਾਨੂੰਨ ਨੂੰ ਲਾਗੂ ਕੀਤੇ ਜਾਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨਵਕਿਰਨ ਸਿੰਘ ਵੱਲੋਂ ਸੂਚਨਾ ਕਾਨੂੰਨ ਤਹਿਤ ਇਕੱਠੀ ਕਤਿੀ ਜਾਣਕਾਰੀ ਦੌਰਾਨ ਪੰਜਾਬ ਦੀ ਪੰਥਕ ਅਖਵਾਉਂਦੀ ਸਰਕਾਰ ਵੱਲੋਂ ਵੀ ਇਸ ਨੂੰ ਲਾਗੂ ਨਾ ਕੀਤੇ ਜਾਣ ਦਾ ਖੁਲਾਸਾ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਲੰਮੇ ਸਮੇਂ ਤੋਂ ਆਨੰਦ ਵਿਆਹ ਕਾਨੂੰਨ ਲਾਗੂ ਕਰਨ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਹੁਣ ਫਿਰ ਇਸ ਮਾਮਲੇ 'ਤੇ ਸਰਕਾਰ ਨੂੰ ਕਿਹਾ ਜਾਵੇਗਾ।
ਭਾਜਪਾ ਦੀ ਕੇਂਦਰੀ ਹਾਈਕਮਾਂਡ ਪੰਜਾਬ ਵਿੱਚ ਪਾਰਟੀ ਦੀ ਵਾਗਡੋਰ ਸਾਬਕਾ ਕ੍ਰਿਕਟ ਖਿਡਾਰੀ ਅਤੇ ਸਾਬਕਾ ਐੱਮਪੀ ਨਵਜੋਤ ਸਿੱਧੂ ਨੂੰ ਸੌਂਪਣ ਦਾ ਮਨ ਬਣਾ ਰਹੀ ਹੈ।ਪੰਜਾਬ ਇੱਕ ਸਿੱਖ ਬਹੁਗਿਣਤੀ ਵਾਲਾ ਸੂਬਾ ਹੋਣ ਕਰਕੇ ਭਜਾਪ ਇੱਥੋਂ ਕਿਸੇ ਸਿੱਖ ਚਿਹਰੇ ਵਾਲੇ ਵਿਅਕਤੀ ਨੂੰ ਅੱਗੇ ਲਿਆਉਣਾ ਚਾਹੁੰਦੀ ਹੈ ਤਾਂ ਕਿ ਸਿੱਖ ਵੋਟਰਾਂ ਵਿੱਚ ਭਾਜਪਾ ਦਾ ਆਧਾਰ ਬਣਾਇਆ ਜਾ ਸਕੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।