Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 17, 2015

ਭਾਈ ਜੋਗਾ ਸਿੰਘ ਖਾਨਪੂਰ ਦੇ ਪਰਿਵਾਰ ਦੇ 7 ਜੀਆਂ ਦੇ 1991 ਵਿੱਚ ਹੋਏ ਕਤਲ ਕੇਸ ਵਿੱਚ ਇੱਥੋਂ ਦੀ ਸਹਾਇਕ ਜਿਲਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਨੇ ਬਦਨਾਮ ਪੁਲਿਸ ਕੈਟ ਅਜੀਤ ਪੂਹਲਾ ਦੇ ਸਾਥੀ ਜੋਗੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭਿਆ ਸੰਘਰਸ਼, ਉਨ੍ਹਾਂ ਵੱਲੋਂ ਛੇ ਮਹੀਨਿਆਂ ਦੀ ਲਗਾਤਾਰ ਭੁੱਖ ਹੜਤਾਲ ਕਾਰਨ ਸਿਹਤ ਦੀ ਹਾਲਤ ਗੰਭੀਰ ਹੋਣ ਕਰਕੇ ਬੜੇ ਨਾਜ਼ੁਕ ਮੋੜ 'ਤੇ ਪਹੁੰਚ ਚੁੱਕਿਆ ਹੈ।
ਪੰਜਾਬ ਵਿੱਚ ਆਪਣੀ ਰਾਜਸੀ ਪਕੜ ਮਜ਼ਬੂਤ ਕਰਨ ਅਤੇ ਸਾਲ 2017 ਵਿੱਚ ਆ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪੰਜਾਬ ਭਰ ਵਿੱਚ ਰੈਲੀਆਂ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੱਜ ਕੱਲ ਦੀਆਂ ਚੋਣਾਂ ਲੀਡਰਸ਼ਿਪ ਦੇ ਮੁਕਾਬਲੇ ਬਣ ਗਏ ਹਨ, ਇਸ ਲਈ ਪੰਜਾਬ ਵਿੱਚ ਪਾਰਟੀ ਦੀ ਵਧੀਆ ਕਾਰਗੁਜ਼ਾਰੀ ਲਈ ਕਾਂਗਰਸ ਹਾਈਕਮਾਨ ਨੂੰ ਚੋਣਾਂ ਤੋਂ ਪਹਿਲਾਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਦਾ ਨਾਂਅ ਨਾ ਐਲਾਨਣ ਦੀ ਆਪਣੀ ਨੀਤੀ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸਦੀ ਜਾਜ਼ਕਾਰੀ ਦਿੰਦਿਆਂਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 24-25 ਅਕਤੂਬਰ 2015 ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਕਰਵਾਏਗੀ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਨਵਾਜ ਸ਼ਰੀਫ਼ ਨੂੰ ਗੁ. ਨਨਕਾਣਾ ਸਾਹਿਬ ਜੀ ਦੇ ਚਿੱਤਰ ਵਾਲੀ ਡਾਕ ਟਿਕਟ ਜਾਰੀ ਕਰਨ ਲਈ ਪੱਤਰ ਭੇਜ ਕੇ ਭਾਈ ਮਰਦਾਨਾ ਯਾਦਗਾਰੀ ਦਰਬਾਰ ਸੁਸਾਇਟੀ ਨੇ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਯੂਨੀਵਰਸਿਟੀ ਦੇ ਬੰਦ ਪਏ ਪ੍ਰਾਜੈਕਟ ਨੂੰ ਦੁਬਾਰਾ ਆਰੰਭ ਕਰਨ ਦੀ ਅਪੀਲ ਕੀਤੀ ਹੈ ।
ਅਦਾਲਤਾਂ ਵੱਲੋਂ ਦਿੱਤੀ ਗਈ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਮਿਲਣ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀ ਮਿਲਣ ਪਹੁੰਚੇ ਤਾਂ ਸਥਿਤੀ ਬੜੀ ਤਨਾਅ ਪੁਰਨ ਹੋ ਗਈ।
ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਫੌਜੀ ਹਮਲੇ ਵਿੱਚ ਬਰਤਾਨੀਆਂ ਸਰਕਾਰ ਦੀ ਭੂਮਿਕਾ ਨਸ਼ਰ ਹੋਣ ਤੋਂ ਬਾਅਦ ਬਰਤਾਨੀਆ ਦੇ ਗੁਪਤ ਸਰਕਾਰੀ ਦਸਤਾਵੇਜ਼ਾਂ ਤੋਂ ਜੂਨ 1984 ਦੇ ਘੱਲੂਘਾਰੇ ਅਤੇ ਉਸਤੋਂ ਬਾਅਦ ਵਾਪਰੇ ਘਟਨਾਂਕ੍ਰਮ ਸਬੰਧੀ ਆਏ ਦਿਨ ਕੁਝ ਨਵੇਂ ਰਹੱਸਾਂ ਦਾ ਪ੍ਰਗਟਾਵਾ ਹੋ ਰਿਹਾ ਹੈ।
ਟਰਾਂਟੋ ਦੀਆਂ ਸਮੂਹ ਪੰਥਕ ਜਥੇਬੰਦੀਆਂ ਵਲੋਂ ਜੀ ਟੀ ਏ ਦੇ ਸਮੁੱਚੇ ਸਿੱਖ ਭਾਈਚਾਰੇ ਨੂੰ ਅਪੀਲ ਹੈ ਕਿ ਇਥੇ ਆਏ ਬਾਦਲ ਦਲ ਮੰਤਰੀਆਂ ਦੇ ਵਫਦ ਨੂੰ ਮੂੰਹ ਨਾ ਲਾਇਆ ਜਾਵੇ। ਵੁੱਡਬਾਈਨ ਬੈਂਕੁਐਟ ਹਾਲ ਵਿੱਚ ਰੱਖੇ ਗਏ ਸਮਾਗਮ ਦਾ ਮੁਕੰਮਲ ਤੌਰ ਤੇ ਸਮਾਜਿਕ ਬਾਈਕਾਟ ਕੀਤਾ ਜਾਵੇ। ਮੈਂਬਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਇਨ੍ਹਾਂ ਕਾਲੀਆਂ ਨੂੰ ਜੀ ਟੀ ਏ ਦੇ ਘੁੱਗ ਵੱਸਦੇ ਸਿੱਖ ਭਾਈਚਾਰੇ ਦੇ ਵਾਤਾਵਰਣ ਨੂੰ ਲਾਬੂੰ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।