Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 20, 2015

ਬਾਪੂ ਸੂਰਤ ਸਿੰਘ ਖਾਲਸਾ ਦੇ ਘਰ ਦਾਖਲ ਹੋਕੇ ਪੁਲਿਸ ਵੱਲੋਂ ਉੱਥੇ ਹਾਜ਼ਰ ਸਿੱਖ ਸੰਗਤ 'ਤੇ ਭਾਰੀ ਲਾਠੀ ਚਾਰਜ਼ ਕੀਤਾ ਗਿਆ ਅਤੇ ਜੋ ਵੀ ਮੌਕੇ 'ਤੇ ਹਾਜ਼ਰ ਸੀ, ਨੂੰ ਗ੍ਰਿਫਤਾਰ ਕਰ ਲਿਆ। ਪਰ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਨਹੀਂ ਕੀਤਾ ਗਿਆ।
ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੇ ਘਰ ਇਕੱਤਰ ਹੋਏ ਸਿੱਖ ਕਾਰਕੂਨਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦਾਖਲ ਹੋ ਗਈ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਪਿਛਲੇ 186 ਦਿਨਾਂ ਤੋਂ ਭੁੱਖ ੍ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਗ ਦਾ ਪਿੰਡ ਪੁਲਿਸ ਛਾਉਣੀ ਵਿੱਚ ਬਦਲ ਗਿਆ ਹੈ।ਪੁਲਿਸ ਅਤੇ ਕਮਾਂਡੋ ਫੋਰਸ ਨੇ ਬਾਪੂ ਸੂਰਤ ਸਿੰਘ ਦੇ ਘਰ ਨੂੰ ਪੂਰੀ ਤਰਾਂ ਘੇਰਿਆ ਹੋਇਆ ਹੈ। ਪਿੰਡ ਨੂੰ ਜਾਣ ਵਾਲੀਆਂ ਸੜਕਾਂ 'ਤੇ ਨਾਕੇ ਲਾ ਦਿੱਤੇ ਗਏ ਹਨ ਅਤੇ ਕਿਸੇ ਨੂੰ ਵੀ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਂਦਾ।
ਅੱਜ ਇੱਥੇ ਡੇਰਾ ਸੌਦਾ ਅਤੇ ਸਿੱਖ ਪੰਥ ਦਰਮਿਆਨ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਭਾਈ ਹਰਿਮੰਦਰ ਸਿੰਘ ਦੇ 7ਵੇਂ ਸ਼ਹੀਦੀ ਦਿਹਾੜੇ 'ਤੇ ਸਜੇ ਸਮਾਗਮ ਦੌਰਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਕਿਹਾ ਹੈ ਕਿ ਹਿੰਦੂਵਾਦੀ ਤਾਕਤਾਂ ਦੇ ਹੱਥਾਂ ‘ਚ ਖੇਡ ਰਹੀ ਅਕਾਲੀ ਸਰਕਾਰ ਨੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਵਿੱਚ ਰੋਸ ਮਾਰਚ ਕੱਢਣ ਵਾਲੇ ਵੱਖ-ਵੱਖ ਉੱਘੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਲੋਕ ਮਨਾਂ ਦੀਆਂ ਭਾਵਨਾਵਾਂ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ ਪਰ ਜਾਗਰੂਕ ਹੋਏ ਲੋਕ ਹੁਣ ਸਿਰਫ਼ ਵੇਲਾ ਉਡੀਕ ਰਹੇ ਹਨ ਅਤੇ ਅਗਾਮੀ ਵਿਧਾਨ ਸਭਾ ਚੋਣਾਂ ‘ਚ ਲੋਕ ਮਨ ਉੱਭਰ ਕੇ ਸਾਹਮਣੇ ਆਉਣਗੇ।
ਬੰਦੀ ਸਿੰਘਾਂ ਦਾ ਮੁੱਦਾ ਇਸ ਵੇਲੇ ਪੰਜਾਬ ਅਤੇ ਸਿੱਖ ਜਗਤ ਵਿੱਚ ਇੱਕ ਭਖਦਾ ਮਸਲਾ ਬਣਿਆ ਹੋਇਆ ਹੈ।ਬੰਦੀ ਸਿੰਘਾਂ ਦੇ ਬਾਰੇ ਪੰਜਾਬ ਸਰਕਾਰ ਨੇ ਇੱਕ ਅਖਬਾਰ ਵਿੱਚ ਇਸ਼ਤਿਹਾਰ ਵੀ ਦਿੱਤਾ ਹੈ ਅਤੇ ਪੰਜਾਬ ਪੁਲਿਸ ਦੇ ਮੁਖੀ ਸੁਮੇਧ ਸੈਣੀ ਨੇ ਇਸ ਸਬੰਧੀ ਪ੍ਰੈਸ ਕਾਨਫਰੰਸ ਵੀ ਕੀਤੀ ਹੈ।ਦੁਸਰੇ ਪਾਸੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਸ ਮਾਮਲੇ ਨਾਲ ਬੜੇ ਨੇੜਿਉਂ ਜੁੜੇ ਸਿੱਖ ਹਿੱਤਾਂ ਦੀ ਪੈਰਵੀ ਕਰਦੇ ਐਡਵੋਕੇਟ ਸ੍ਰ. ਜਸਪਾਲ ਸਿੰਘ ਮੰਝਪੁਰ, ਜੋ ਸਮੇਂ- ਸਮੇਂ ‘ਤੇ ਸਿੱਖ ਕੌਮ ਦੀ ਜਾਣਕਾਰੀ ਲਈ ਜੇਲਾਂ ਵਿੱਚ ਬੰਦ ਸਿੰਘਾਂ ਦੀ ਸੂਚੀ ਜਾਰੀ ਕਰਦੇ ਰਹਿੰਦੇ ਹਨ। ਉਨ੍ਹਾਂ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿੱਚ ਪੁਲਿਸ ਮੁਖੀ ਸੈਣੀ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਇਸ਼ਤਿਹਾਰ ਵਿੱਚ ਉਠਾਏ ਸਵਾਲਾਂ ਦੇ ਜਵਾਬ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ “ਸਿੱਖ ਸਿਆਸਤ” ਵੱਲੋਂ ਉਨ੍ਹਾਂ ਨਾਲ ਕੀਤੇ ਗਏ ਸੁਆਲ ਜਵਾਬ ਦੀ ਵੀਡੀਓੁ ਪਾਠਕਾ ਦੀ ਨਜ਼ਰ ਪੇਸ਼ ਕਰ ਰਹੇ ਹਾਂ।
ਪਿਛਲੇ ਲੰਮੇ ਸਮੇਂ ਤੋਂ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਆਰੰਭੇ ਸੰਘਰਸ਼ ਨੂੰ ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਦੀ ਭਰਵੀਂ ਹਮਾਇਤ ਮਿਲ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਆਏ ਦਿਨ ਕਿਤੇ ਨਾ ਕਿਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰੇ ਕਰਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਵਾਸਤੇ ਸਰਕਾਰ ’ਤੇ ਦਬਾਅ ਵਧਾਉਣ ਲਈ ਅਤੇ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ ਦੀ ਹਮਾਇਤ ਵਿੱਚ ਅੱਜ ਇੱਥੋਂ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਦਾ ਪ੍ਰੋਗਰਾਮ ੳੁਲੀਕਿਆ ਗਿਆ ਸੀ।
ਬਾਦਲ ਦਲ ਦੇ ਆਗੂਆਂ ਅਤੇ ਮੰਤਰੀਆਂ ਨੂੰ ਇਸ ਸਮੇਂ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਗੁੱਸੇ ਅਤੇ ਨਰਾਜ਼ਗੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਕੈਨੇਡਾ ਦੇ ਸ਼ਰਿਹ ਟਰਾਂਟੋ ਵਿੱਚ ਬਾਦਲ ਦਲ ਦੀ ਕਾਨਫਰੰਸ ਸਮੇਂ ਬਾਦਲ ਦਲ ਦੇ ਮੰਤਰੀਆਂ ਡਾ. ਦਲਜੀਤ ਸਿੰਘ ਚੀਮਾ, ਤੋਤਾ ਸਿੰਘ, ਸਿਕੰਦਰ ਸਿੰਘ ਮਾਲੂਕਾ ਅਤੇ ਮਹੇਸ਼ਇੰਦਰ ਗਰੇਵਾਲ ਦੇ ਸਥਾਨਿਕ ਸਿੱਖਾਂ ਵੱਲੋਂ ਵੱਲੋਂ ਹੋਏ ਕਰੜੇ ਵਿਰੋਧ ਤੋਂ ਬਾਅਦ ਇੱਥੇ ਪਹੁੰਚੇ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਤੋਤਾ ਸਿੰਘ ਨੂੰ ਸਿੱਖਾਂ ਦੇ ਇੱਕ ਵਰਗ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।