Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 21, 2015

ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਖਾਲਸਾ ਨੂੰ ਕੱਲ ਗ੍ਰਿਫਤਾਰ ਕਰਕੇ ਜਬਰੀ ਹਸਪਤਾਲ ਦਾਖਲ ਕਰਵਾਉਣ ਤੋਂ ਪਹਿਲਾਂ, ਉਨ੍ਹਾਂ ਦੇ ਘਰ ਇਕੱਤਰ ਹੋਏ ਉਨ੍ਹਾਂ ਦੇ ਹਮਾਇਤੀ ਸਿੱਖਾਂ ਅਤੇ ਸਿੱਖ ਜੱਥੇਬੰਦੀਆਂ ਦੇ ਜਿੰਨਾਂ ਕਾਰਕੂਨਾਂ ਨੂੰ ਲਾਠੀਚਾਰਜ਼ ਕਰਕੇ ਗ੍ਰਿਫਤਾਰ ਕਰ ਲਿਆ ਸੀ, ਅੱਜ ਇਲਾਕਾ ਮੈਜ਼ਿਸਟਰੇਟ ਦੀ ਅਦਾਲਤ ਵਿੱਚ ਉਨ੍ਹਾਂ ਵਿੱਚੋਂ 13 ਸਿੰਘਾਂ ਨੂੰ ਪੁਲਿਸ ਨੇ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ।
ਆਮ ਆਦਮੀ ਪੰਜਾਬ ਦੇ ਜੱਥੇਬੰਦਕ ਢਾਂਚੇ ਨੂੰ ਲੈਕੇ ਪੰਜਾਬ ਇਕਾਈ ਦੇ ਆਗੂਆਂ ਦਰਮਿਆਨ ਪੈਦਾ ਹੋਏ ਵੱਖਰੇਵੇਂ ਤੋਂ ਬਾਅਦ ਅੱਜ ਲੋਕ ਸਭਾ ਮੈਂਬਰ ਸ: ਹਰਿੰਦਰ ਸਿੰਘ ਖ਼ਾਲਸਾ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਉਹ ਯੂ.ਪੀ. ਦੀ ਲੀਡਰਸ਼ਿਪ ਨੂੰ ਪੰਜਾਬ ਦੇ ਜਥੇਬੰਦਕ ਮਾਮਲੇ ਨਾ ਸੰਭਾਲੇ ਕਿਉਂਕਿ ਪੰਜਾਬ ਦੇ ਹਾਲਾਤ ਬਾਕੀ ਰਾਜਾਂ ਨਾਲੋਂ ਵੱਖਰੇ ਹਨ ।
ਨਾਗਪੁਰ ਜੇਲ੍ਹ 'ਚ ਬੰਦ 1993 'ਚ ਮੁੰਬਈ ਦੇ ਲੜੀਵਾਰ ਬੰਬ ਧਮਾਕਿਆਂ ਦੇ ਮੁੱਖ ਦੋਸ਼ੀ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਯਾਕੂਬ ਮੈਮਨ ਨੂੰ 30 ਜੁਲਾਈ ਨੂੰ ਨਾਗਪੁਰ ਜੇਲ੍ਹ ਦੇ ਅੰਦਰ ਹੀ ਫਾਂਸੀ ਦਿੱਤੀ ਜਾਵੇਗੀ।
<b.ਐਡਵੋਕੇਟ ਜਸਪਾਲ ਸਿੰਘ ਮੰਝਪੁਰਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਵਿਚ ਕਿਹਾ ਹੈ ਕਿ ਕੋਈ ਬੰਦੀ ਸਿੱਖ ਅਜਿਹਾ ਨਹੀਂ ਹੈ ਜਿਸ ਨੂੰ ਰਿਹਾਅ ਕੀਤਾ ਜਾ ਸਕਦਾ ਹੋਵੇ ਇਸ ਤੁਸੀਂ ਬਾਰੇ ਕੀ ਕਹੋਗੇ? ਉੱਤਰ: ਬੰਦੀ ਸਿੰਘਾਂ ਦੀ ਸੂਚੀ ਦੇ ਕੇ ਜੋ ਗੱਲਾਂ ਕਹੀਆਂ ਜਾ ਰਹੀਆਂ ਹਨ ਉਹ ਅੰਸ਼ਕ ਰੂਪ ਵਿਚ ਹੀ ਸਹੀ ਹਨ ਅਤੇ ਇਸ਼ਤਿਹਾਰਾਂ ਵਿਚ ਬਹੁਤ ਸਾਰੇ ਤੱਥ ਸਹੀ ਤਰੀਕੇ ਨਾਲ ਪੇਸ਼ ਨਹੀਂ ਕੀਤੇ।ਛਾਪੇ ਜਾ ਰਹੇ ਇਸ਼ਤਿਹਾਰਾਂ ਵਿਚ ਪਹਿਲੇ ਸਵਾਲ ਵਿਚ ਤਾਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿਚ ਕੋਈ ਕੈਦੀ ਨਹੀਂ ਜਿਸਦੀ ਸਜ਼ਾ ਪੂਰੀ ਹੋ ਗਈ ਹੋਵੇ ਅਤੇ ਨਾਲ ਹੀ ਕਿ ਜਿਸਦੀ ਸਜ਼ਾ ਪੂਰੀ ਹੋ ਜਾਵੇ ਸਰਕਾਰ ਉਸਨੂੰ ਤੁਰੰਤ ਛੱਡ ਦਿੰਦੀ ਹੈ।
ਸਿੱਖ ਸਿਆਸਤ ਨੂੰ ਪ੍ਰਾਪਤ ਹੋਰੀ ਜਾਣਕਾਰੀ ਅਨੁਸਾਰ ਭਮਦੀ ਸਿੰਘ ਸੰਘਰਸ਼ ਕਮੇਟੀ ਦੇ ਜੇਲ਼ੀਂ ਬੰਦ ਅਗੂਆਂ ਨੂੰ ਪੁਲਿਸ ਵੱਲੋਂ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਜਿੱਥੇ ਬਾਪੂ ਸੂਰਤ ਸਿੰਘ ਦਾਖਲ ਹੈ, ਲਿਆਦਾ ਜਾ ਰਿਹਾ ਹੈ।
ਪੰਜਾਬ ਦੀ ਸੱਤਾ 'ਤੇ ਕਾਬਜ਼ ਬਾਦਲ ਦਲ ਦੇ ਆਗੂਆਂ ਅਤੇ ਮੰਤਰੀਆਂ ਨੂੰ ਬਾਹਰਲੇ ਮੁਲਕਾਂ ਵਿੱਚ ਬੈਠੇ ਸਿੱਖਾਂ ਦੇ ਗੱਸੇ ਅਤੇ ਨਰਾਜ਼ਗੀ ਦਾ ਵਾਰ–ਵਾਰ ਸ਼ਿਕਾਰ ਹੋਣਾਂ ਪੈ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਪ੍ਰਚਾਰ ਲਈ ਵਿਦੇਸ਼ਾਂ ਵਿੱਚ ਗਏ ਇਨ੍ਹਾਂ ਆਗੂਆਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਨਹੀਂ ਲੱਭ ਰਹੇ।
ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਾਪੂ ਸੂਰਤ ਸਿੰਘ ਦੇ ਘਰ ਲਾਠੀਚਾਰਜ਼ ਕਰਕੇ ਹਮਾਇਤੀ ਸਿੱਖਾਂ ਨੂੰ ਗ੍ਰਿਫਤਾਰ ਕਰਨ ਤੋਂ ਪੁਲਿਸ ਫਿਰ ਇੱਕ ਘੰਟੇ ਬਾਅਦ ਆ ਧਮਕੀ ਅਤੇ ਬਾਪੂ ਸੂਰਤ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।