Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 12, 2015

ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸੋਚੀ ਸਮਝੀ ਸਾਜਿਸ਼ ਅਧੀਨ ਵਕਤ ਦੀ ਹਕੂਮਤ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੀ ਨਵੰਬਰ 1984 ਵਿੱਚ ਕੀਤੇ ਗਈ ਨਸਲਕੁਸ਼ੀ ਦੇ ਕੇਸਾਂ ਦੀ ਜਾਂਚ ਲਈ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਦਲ (ਟੀਮ) ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਗਈ ਹੈ।
ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਮੁਖੀ ਸ੍ਰ. ਗੁਰਦੀਪ ਸਿੰਘ ਬਠਿੰਡਾ ਨੂੰ 19 ਜੁਲਾਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਲਗਤਾਰ ਜੇਲ ਵਿੱਚ ਰੱਖਣ ਲਈ ਪੁਲਿਸ ਇੱਕ ਤੋਂ ਬਾਅਦ ਇੱਕ ਝੂਠਾ ਕੇਸ ਪਾ ਰਹੀ ਸੀ , ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਰਿਹਾਅ ਕਰ ਦਿੱਤਾ ।
ਮਨੁੱਖੀ ਅਧਿਕਾਰਾਂ ਲਈ ਕੰਮ ਕਰਦੀ ਅਮਰੀਕੀ ਸਿੱਖ ਜੱਥੇਬੰਦੀ ਨੇ ਕੈਨੇਡਾ ਵੱਸਦੇ ਸਿੱਖਾਂ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਦਾ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖਿਲਾਫ ਅਪਮਾਣਜਨਕ ਬੋਲੀ ਬੋਲਣ ਕਰਕੇ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗੇਂਦਰ ਯਾਦਵ ਨੂੰ ਉਨ੍ਹਾਂ ਦੇ ਸਵਰਾਜ ਅਭਿਆਨ ਦੇ 85 ਵਲੰਟੀਅਰਾਂ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮਾਮਲੇ 'ਚ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੈਲੀ ਕਰਨ ਦੀ ਯੋਜਨਾ ਬਣਾ ਰਹੇ ਸਨ।
ਭਾਰੀ ਮੀਂਹ ਕਾਰਨ ਡੈਮਾਂ ’ਚੋਂ ਪਾਣੀ ਛੱਡਣ ਉੱਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਆਹਮੋ ਸਾਹਮਣੇ ਹੋ ਗਏ। ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਅਧਿਕਾਰੀਆਂ ਨੇ 15 ਅਗਸਤ ਤੱਕ ਮੌਜੂਦਾ ਰਫ਼ਤਾਰ ਨਾਲ ਪਾਣੀ ਛੱਡਣ ਉੱਤੇ ਜ਼ੋਰ ਦਿੱਤਾ, ਜਦ ਕਿ ਹਰਿਆਣਾ ਅਤੇ ਰਾਜਸਥਾਨ ਦੇ ਅਧਿਕਾਰੀਆਂ ਨੇ ਗਰਮੀ ਦੇ ਸੀਜ਼ਨ ਵਿੱਚ ਪੂਰਾ ਪਾਣੀ ਲੈਣ ਦੇ ਮਕਸਦ ਨਾਲ ੲਿਸ ਤਰ੍ਹਾਂ ਪਾਣੀ ਛੱਡਣ ਦਾ ਵਿਰੋਧ ਕੀਤਾ ਹੈ।
ਭਾਰੀ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਵਧਣ ਕਾਰਨ ਭਾਖੜਾ ਡੈਮ ਅਤੇ ਪੌਾਗ ਡੈਮ ਤੋਂ ਛੱਡਿਆ ਜਾ ਰਿਹਾ ਵਾਧੂ ਪਾਣੀ ਤੇ ਬਰਸਾਤੀ ਨਾਲਿਆਂ 'ਚ ਆ ਰਹੇ ਹਜ਼ਾਰਾਂ ਕਿਊਸਕ ਪਾਣੀ ਨੇ ਸ੍ਰੀ ਅਨੰਦਪੁਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਅੰਦਰ ਧੁੱਸੀ ਬੰਨ੍ਹ ਦੇ ਅੰਦਰ ਵਾਲੇ ਦਰਿਆਈ ਖੇਤਰ ਦੇ ਨੀਵਾਨ ਵਾਲੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ ।
ਬੁੜੈਲ ਜੇਲ੍ਹ ਫਰਾਰੀ ਮਾਮਲੇ 'ਚ ਚੰਡੀਗੜ੍ਹ ਦੀ ਇੱਕ ਅਦਲਾਤ ਨੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਤੋਂ ਬਿਨਾਂ 14 ਵਿਅਕਤੀਆਂ ਨੂੰ ਬਰੀ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।