Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 4, 2015

ਆਨੰਦ ਕਾਰਜ਼ ਦੀ ਰਸਮ ਦੀ ਮਰਿਆਦਾ ਦੀ ਪਵਿੱਤਰਤਾ ਨੂੰ ਬਰਕਾਰਰ ਰੱਖਣ ਲਈ ਸ਼ਾਤਮਈ ਰੋਸ ਜ਼ਾਹਿਰ ਕਰੇ ਸਿੱਖਾਂ ਨੂੰ ਮੀਡੀਆ ਵੱਲੋਂ ਗਲਤ, ਪੱਖਪਾਤੀ ਅਤੇ ਨਾਂਹਪੱਖੀ ਤਰੀਕੇ ਨਾਲ ਪੇਸ਼ ਕਰਨ ਤੋਂ ਬਰਤਾਨੀਆਂ ਦੇ ਸਿੱਖ ਕਾਫੀ ਚਿੰਤਤ ਹਨ।
ਭਾਰਤੀ ਸਰਕਾਰ ਵੱਲੋਂ ਅਫਜਲ ਗੁਰੂ ਅਤੇ ਯਾਕੂਬ ਮੇਮਨ ਨੂੰ ਦਿੱਤੀ ਗਈ ਫਾਸੀ ਦੀ ਸਜ਼ਾ ‘ਤੇ ਸੁਹਿਰਦ ਧਿਰਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ।ਜ਼ਿਆਦਾਤਰ ਸੁਹਿਰਦ ਦ੍ਰਿਾਂ ਅਤੇ ਵਿਅਕਤੀ ਇਨਾਂ ਫਾਂਸੀਆਂ ਨੂਮ ਰਾਜਨੀਤੀ ਨਾਲ ਜੋੜ ਕੇ ਵੇਖ ਰਹੀਆਂ ਹਨ। ਜੇਕਰ ਕਾਂਗਰਸ ਨੇ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਹੋਕੇ ਅਫਜ਼ਲ ਗੂਰੂ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ਦੇ ਦਿੱਤੀ ਸੀ ਅਤੇ ਭਾਜਪਾ ਨੇ ਦਿੱਲੀ ਬੰਬ ਧਮਾਖਿਆਂ ਦੇ ਦੋਸ਼ ਵਿੱਚ ਯਾਕੂਬ ਮੇਮਨ ਨੂੰ।
ਕਸ਼ਮੀਰ ਅਤੇ ਖਾਲਿਸਤਾਨ ਦੇ ਕੌਮਾਂਤਰੀ ਮੁੱਦਿਆਂ ਨੂੰ ਹੱਲ ਕਰਨ ਦੇ ਦੋ ਹੀ ਢੰਗ ਹਨ ਪਹਿਲਾ ਸਿਕਿਉਰਿਟੀ ਕਾਉਂਸਿਲ ਰਾਹੀਂ ਰਾਇ ਸ਼ੁਮਾਰੀ ਕਰਵਾਉਣਾ, ਦੂਸਰਾ ਜੰਗਾਂ ਯੁੱਧਾਂ ਰਾਹੀਂ ਆਜ਼ਾਦ ਕਰਵਾਉਣਾ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਮੇਸ਼ਾਂ ਜਮਹੂਰੀਅਤ ਅਤੇ ਅਮਨ ਮਈ ਲੀਹਾਂ ਦਾ ਪੈਰੋਕਾਰ ਰਿਹਾ ਹੈ। ਇਸ ਲਈ ਉਪਰੋਕਤ ਦੋਵੇਂ ਮੁੱਦਿਆਂ ਉਤੇ ਸਿਕਿਉਰਿਟੀ ਕਾਉਂਸਿਲ ਰਾਹੀਂ ਰਾਇ ਸ਼ੁਮਾਰੀ ਕਰਵਾਉਣਾ ਅਤੇ ਟੇਬਲ ਟਾਕ ਰਾਹੀਂ ਇਹਨਾਂ ਮਸਲਿਆਂ ਦਾ ਹੱਲ ਹੋਣਾ ਚਾਹੀਦਾ ਹੈ।"
ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਖ਼ਿਲਾਫ਼ ਕੀਤੀ ‘ਪੰਜਾਬ ਜੋੜੋ’ ਰੈਲੀ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਅੱਜ ਪੰਜਾਬ ਅੰਦਰ ਰੇਤਾ, ਬਜਰੀ, ਕੇਬਲ, ਟਰਾਂਸਪੋਰਟ ਤੋਂ ਇਲਾਵਾ ਹਰ ਚੀਜ਼ ਉਤੇ ਬਾਦਲਾਂ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ ਭਾਜਪਾ ਦੇ ੳੁਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਕੇ ਦੇਣਗੇ।
ਜਿਲਾ ਪੁਲਿਸ ਨੇ ਬਿਹਾਰ 'ਚ ਸਰਗਰਮ ਮਾਓਵਾਦੀ ਧੜੇ ਦੇ 2 ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋ ਅਸਲਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਇਹ ਦੋਵੇਂ ਮੁਲਜ਼ਮ ਬਿਹਾਰ ਪੁਲਿਸ ਨੂੰ ਲੋੜੀਂਦੇ ਸਨ ਜਿਨ੍ਹਾਂ 'ਤੇ ਕਤਲ ਅਤੇ ਗੱਡੀਆਂ ਦੀ ਸਾੜ-ਫੂਕ ਦੇ ਸੰਗੀਨ ਮੁਕੱਦਮੇ ਦਰਜ ਹਨ ਅਤੇ ਇਹ ਰੂਪਨਗਰ ਦੇ ਇਕ ਢਾਬੇ 'ਤੇ ਲੁੱਕ ਕੇ ਰਹਿ ਰਹੇ ਸਨ।
ਨਿਊ ਜਨਤਾ ਨਗਰ ਦੀ ਨੌਜਵਾਨ ਲੜਕੀ ਨੂੰ ਅਗਵਾ ਕਰਨ ਪਿਛੋਂ ਉਸਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਦਿਨ ਦਿਹਾੜੇ ਦੋ ਵਜੇ ਮੁਲਜ਼ਮਾਂ ਨੇ ਵਿਦਿਆਰਥਣ ਨੂੰ ਸਰੇਆਮ ਅਗਵਾ ਕੀਤਾ, ਫਿਰ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਤੋਂ ਬਾਅਦ ਉਸਦਾ ਕਤਲ ਕਰ ਲਾਸ਼ ਨਹਿਰ ਵਿੱਚ ਸੁੱਟ ਦਿੱਤੀ।
ਭਾਰਤੀ ਉੱਪ ਮਹਾਂਦੀਪ ਵਿੱਚ ਫੜੇ ਗਏ ਨਸ਼ੇ ਵਿੱਚੋਂ 74 ਪ੍ਰਤੀਸ਼ਤ ਤੋਂ ਜਿਆਦਾ ਫਿਰ ਨਸ਼ਿਆਂ ਦੇ ਵਾਪਰੀਆਂ ਕੋਲ ਪਹੁੰਚ ਜਾਂਦਾ ਹੈੇ ।ਪੁਲਿਸ ਵੱਲੋਂ ਫੜੇ ਇਸ ਨਸ਼ੇ ਨੂੰ ਥਾਣਿਆਂ ਦੇ ਮਾਲਖਾਨੇ ਵਿੱਚ ਰੱਖਿਆ ਜਾਂਦ੍ਹਾਹੈ, ਜਿੱਥੋਂ ਇਹ ਪੁਲਿਸ ਦੀ ਮਿਲੀਭੁਗਤ ਰਾਹੀ ਫਿਰ ਨਸ਼ਿਆਂ ਦੇ ਵਪਾਰੀਆਂ ਨੂੰ ਵੇਚ ਦਿੱਤਾ ਜਾਂਦਾ ਹੈ।
ਪੰਜਾਬ ਵਿੱਚ ਨਸ਼ਿਆਂ ਦੇ ਵੱਡੇ ਵਪਾਰ ਵਿੱਚ ਸਿਆਸਤਦਾਨਾਂ ਦੀ ਸ਼ਮੂਲੀਅਤ ਦਾ ਵਿਸ਼ਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਪਿਛਲੇ ਸਮੇਂ ਵਿੱਚ ਪੰਜਾਬ ਦੇ ਇੱਕ ਸਾਬਕਾ ਡੀਜੀਪੀ ਜੇਲਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਿਆਸੀ ਬੰਦਿਆਂ ਦੀ ਇੱਕ ਸੂਚੀ ਸਰਕਾਰ ਨੂੰ ਸੌਂਪੀ ਸੀ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਬੰਦਿਆਂ ਦੇ ਨਾਵਾਂ ਵਾਲੀ ਸੂਚੀ ਸੂਚਨਾ ਕਾਨੂੰਨ ਅਧੀਨ ਨਾ ਦਿੱਤੇ ਜਾਣ ਵਿਰੁੱਧ ਡਾ. ਸੰਦੀਪ ਕੁਮਾਰ ਨਾਮ ਦੇ ਇੱਕ ਬੰਦੇ ਨੇ ਪੰਜਾਬ ਅਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਕਸ਼ੈ ਕੁਮਾਰ ਦੀ ਨਵੀਂ ਆਰ ਰਹੀ ਫਿਲਮ “ਸਿੰਘ ਇਜ਼ ਬਲਿੰਗ” ‘ਤੇ ਇਤਰਾਜ਼ ਜਤਾਉਦਿਆਂ ਕਿਹਾ ਕਿ ਅਵਤਾਰ ਸਿੰਘ ਨੇ ਅੱਜ ਇਥੇ ਕਿਹਾ ਕਿ ਕੜੇ ਉੱਪਰ ਬਾਣੀ ਲਿਖਣਾ, ਘੱਟ ਕੱਪੜਿਆਂ 'ਚ ਕਲਾਕਾਰ ਦੀ ਫੋਟੋ ਛਾਪਣਾ ਬੇਹੱਦ ਸ਼ਰਮਨਾਕ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।