Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 10, 2015

ਅਮਰੀਕਾ ਰਹਿੰਦੇ ਸਿੱਖਾਂ ਵੱਲੋਂ ਸਿੱਖ ਪਛਾਣ ਸਬੰਧੀ ਪੈਦਾ ਹੋਏ ਭਲੇਖਿਆਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਅਮਰੀਕਾ ਵਿੱਚ ਸਿੱਖਾਂ ‘ਤੇ ਨਸਲੀ ਹਮਲੇ ਜਾਰੀ ਹਨ। ਅਮਰੀਕਾ ਦੀ ਸਿੱਖ ਸੰਸਥਾ ਸਿੱਖ ਕੁਲੀਸ਼ਨ ਵੱਖ-ਵੱਖ ਸਿੱਖ ਅਮਰੀਕਨ ਜੱਥੇਬੰਦੀਆਂ ਨਾਲ ਮਿਲਕੇ ਸਿੱਖ ਪਛਾਣ ਸਬੰਦੀ ਜਾਗਰੂਕਤਾ ਫੈਲਾਣ ਲਈ ਜਨਤਾਕ ਮਹਿੰਮ ਚਲਾ ਰਿਹਾ ਹੈ।ਪਰ ਇਸਦੇ ਬਾਵਜੂਦ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੈਨੇਡਾ ਦੀ ਧਰਤੀ 'ਤੇ ਸਜਾਏ ਗਏ ਨਗਰ ਕੀਰਤਨ 'ਚ ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਐਬਟਸਫੋਰਡ ਵਿਖੇ ਹਜ਼ਾਰਾਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ ।
ਪੰਜ ਪਿਆਰਿਆਂ ਦੀ ਹੋਈ ਇਕੱਤਰਤਾ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵੱਲੋਂ ਗੁਰਦੁਆਰੇ ਦੀ ਸੁਰੱਖਿਆ ਲਈ ਇੱਕ ਨਿੱਜੀ ਕੰਪਨੀ ਨੂੰ ਠੇਕਾ ਦੇਣ ਅਤੇ ਗਿਆਨੀ ਪ੍ਰਤਾਪ ਸਿੰਘ ਨੂੰ ਮੁੜ ਹੈੱਡ ਗ੍ਰੰਥੀ ਨਿਯੁਕਤ ਕਰਨ ਦੇ ਦੋਵੇਂ ਫ਼ੈਸਲੇ ਰੱਦ ਕਰ ਦਿੱਤੇ ਗਏ ਹਨ।
ਵਿਵਾਦਤ ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਸਕੱਤ ਰਦੀ ਨਿਯੁਕਤੀ ਦੇ ਵਿਰੁੱਧ ਸਿੱਖ ਆਗੂ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅਦਾਲਤ ਵਿੱਚ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਆਪਣੇ ਵਕੀਲ ਮਨਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਭੇਜ ਕੇ 60 ਦਿਨਾਂ ਦੇ ਅੰਦਰ ਇਹ ਨਿਯੁਕਤੀ ਰੱਦ ਕਰਨ ਅਤੇ ਇਸ ਸੇਵਾ ਵਜੋਂ ਦਿੱਤੇ ਗਏ ਸੇਵਾ ਫਲ ਨੂੰ 18 ਫੀਸਦੀ ਵਿਆਜ ਸਮੇਤ ਵਸੂਲ ਕਰਨ ਲਈ ਆਖਿਆ ਹੈ।
ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਏ ਗਏ ਸੇਵਾ ਦੇ ਸਿਧਾਂਤ 'ਤੇ ਪਹਿਰਾ ਦਿੰਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਵਾਉਣ ਵਜੋਂ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ 'ਸ਼੍ਰੋਮਣੀ ਸੇਵਕ' ਦੇ ਰੁਤਬੇ ਨਾਲ ਸਵੇਰੇ 8.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।