Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 11, 2015

ਪੰਜਾਬ ਦੀ ਅਖੌਤੀ ਬਾਦਲ ਦੀ ਪੰਥਕ ਸਰਕਾਰ ਵੱਲੋਂ ਸਿੱਖ ਕਤਲੇਆਮ 1984 ਦੇ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਵਾਅਦੇ ਨਾ ਪੂਰੇ ਕਰਨ ਦੇ ਰੋਸ ਵਜੋਂ ਅੱਜ ਇੱਥੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀਆਂ ਜੇਲ ਚਿੱਠੀਆਂ ‘ਤੇ ਅਧਾਰਿਤ ਬਣੀ ਪੰਜਾਬੀ ਫਿਲ਼ਮ “ਮਾਸਟਰ ਮਾਈਂਡ ਜਿੰਦਾ ਸੁੱਖਾ” ‘ਤੇ ਪਾਬੰਦੀ ਲਾਉਣ ਖਿਲਾਫ ਹਾਈ ਕੋਰਟ ਵਿੱਚ ਪਹੁੰਚ ਕੀਤੀ ਜਾ ਰਹੀ ਹੈ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਦਿਹਾੜਾ ਨਾਨਕਸ਼ਾਹੀ ਕੈਲੰਡਰ ਅਨੁਸਾਰ 22 ਸਤੰਬਰ ਨੂੰ ਮਨਾਉਣ ਲਈ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸਿੱਖ ਜਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਫਾਰਸ਼ ਅਤੇ ਭੇਜੇ ਗਏ ਸੱਦਾ ਪੱਤਰ ਮੁਤਾਬਕ ਹੀ ਭੇਜੇ ਜਾਣਗੇ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁਰਾਤਨ ਧਾਰਮਿਕ ਰਵਾਇਤਾਂ ਅਨੁਸਾਰ 'ਸ਼੍ਰੋਮਣੀ ਸੇਵਕ' ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ ।
ਫ਼ਿਲਮ ਦਾ ਮਾਸਟਰ ਮਾਈਂਡ 'ਜਿੰਦਾ ਸੁੱਖਾ' ਸਿੱਖ ਸੰਘਰਸ਼ ਦੇ ਸ਼ਹੀਦਾਂ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਸ਼ਹਾਦਤ ‘ਤੇ ਅਧਾਰਿਤ ਹੈ, ਜਿੰਨਾਂ ਨੇ ਲਗਭਗ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ‘ਤੇ ਕੀਤੇ ਹਮਲੇ ਤੋਂ ਬਾਅਦ 10 ਅਗਸਤ 1986 ਨੂੰ ਜਨਰਲ ਵੈਦਿਆ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।ਧਿਆਨ ਦੇਣ ਯੋਗ ਹੈ ਕਿ ਜਨਰਲ ਵੈਦਿਆ ਦਰਬਾਰ ਸਾਹਿਬ ‘ਤੇ ਹਮਲੇ ਸਮੇਂ ਭਾਰਤੀ ਫੌਜ ਦਾ ਮੁਖੀ ਸੀ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਜੂਨ 1984 ਵਿੱਚ ਭਾਰਤੀ ਫੌਜਾਂ ਦੀ ਕਮਾਂਡ ਸੰਭਾਲਣ ਵਾਲੇ ਭਾਰਤੀ ਫੌਜ ਦੇ ਮੁਖੀ ਜਰਨਲ ਵੈਦਿਆ ਨੂੰ ਉਸਦੇ ਕੀਤੇ ਜ਼ੁਲਮਾਂ ਦੀ ਸਜ਼ਾ ਦੇ ਕੇ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਜੀਵਨ ਦੀਆਂ ਸੱਚੀਆਂ ਘਟਨਾਵਾਂ 'ਤੇ ਆਸਟ੍ਰੇਲੀਆ ਐਡੀਲੇਡ ਤੋਂ ਸਿੰਘ ਬ੍ਰਦਰਜ਼ ਤੇ ਗੁਰੂ ਨਾਨਕ ਸੇਵਾ ਸੰਸਥਾ ਵੱਲੋਂ ਫ਼ਿਲਮਾਈ ਗਈ ਨਵੀਂ ਪੰਜਾਬੀ ਫ਼ਿਲਮ ''ਮਾਸਟਰ ਮਾਈਂਡ ਜਿੰਦਾ ਸੁੱਖਾ" 'ਤੇ ਭਾਰਤ ਦੀਆਂ ਖੂਫੀਆਂ ਏਜੰਸੀਆਂ ਦੇ ਕਹਿਣ 'ਤੇ ਭਾਰਤੀ ਸੈਂਸਰ ਬੋਰਡ ਵਲੋਂ ਪੂਰੇ ਦੇਸ਼ ਵਿਚ ਲਗਾਈ ਗਈ ਪਾਬੰਦੀ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਭਾਰਤੀ ਸੈਂਸਰ ਬੋਰਡ ਦਾ ਇਹ ਫੈਂਸਲਾ ਇੱਕ ਪਾਸੜ ਤੇ ਫਿਰਕੂ ਜ਼ਹਿਨੀਅਤ ਦਾ ਪ੍ਰਗਟਾਵਾ ਕਰਦਾ ਹੈ।
ਨਵੰਬਰ 1984 ਵਿੱ ਚਭਾਰਤੀ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਧੀ ਦੇ ਕਤਲ ਤੋਂ ਬਾਅਦ ਭਾਰਤੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੇ ਕੇਸ ਵਿੱਚ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚ ਸੱਜਣ ਕੁਮਾਰ ਖਿਲਾਫ ਸਿੱਖ ਨਸਲਕੁਸ਼ੀ ਨਾਲ ਸਬੰਧਤ ਇਕ ਮਾਮਲੇ ਦੀ ਗਵਾਹ ਬੀਬੀ ਸ਼ੀਲਾ ਕੌਰ ਨੇ ਅੱਜ ਅਦਾਲਤ 'ਚ ਸੱਜਣ ਕੁਮਾਰ ਦੀ ਪਛਾਣ ਕੀਤੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।