Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 12, 2015

ਬਾਬਾ ਬਘੇਲ ਸਿੰਘ ਸੇਵਾ ਸੁਸਾਇਟੀ ਦਸਤਾਰ ਤੇ ਮਿਊਜ਼ਿਕ ਅਕੈਡਮੀ ਹਰਿਆਣਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਕੀਰਤਨ ਦਰਬਾਰ ਤੇ ਦਸਤਾਰ ਸਜਾਓ ਮੁਕਾਬਲਾ ਕਰਾਇਆ ਗਿਆ। ਕਰੋੜ ਸਿੰਘੀਆ ਮਿਸਲ ਦੇ ਸਰਦਾਰ ਬਾਬਾ ਬਘੇਲ ਸਿੰਘ ਦੇ ਇਤਿਹਾਸਕ ਸਥਾਨ ਗੁਰਦੂਆਰਾ ਸਮਾਧਾਂ ਬਾਬਾ ਬਘੇਲ ਸਿੰਘ ਵਿਖੇ ਕਰਵਾਏ ਇਸ ਪ੍ਰੋਗਰਾਮ ’ਚ ਦਸਤਾਰ ਸਜਾਉਣ ਵਾਲੇ ਸਿੱਖ ਬੱਚਿਆਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਵਿਦੇਸ਼ਾਂ ਵਿੱਚ ਆਪਣੇ ਵਿਰਸੇ, ਧਰਮ ਅਤੇ ਸਿੱਖ ਸੱਭਿਆਚਾਰ ਪ੍ਰਤੀ ਜਾਗਰੂਕ ਸੁਹਰਿਦ ਸਿੱਖਾਂ ਦਾ ਹਮੇਸ਼ਾ ਇਹੀ ਯਤਨ ਰਿਹਾ ਹੈ ਕਿ ਆਪਣੀ ਆਉਣ ਵਾਲੀ ਨਸਲ ਨੂੰ ਕਿਸੇ ਨਾ ਕਿਸੇ ਤਰਾਂ ਆਪਣੇ ਸ਼ਾਨਾਂਮੱਤੇ ਵਿਰਸੇ ਨਾਲ ਜੋੜਿਆ ਜਾਵੇ ਅਤੇ ਅਜਿਹਾ ਕਰਨ ਲਈ ਵੱਖ-ਵੱਖ ਤਰਾਂ ਦੇ ਸਾਧਨ ਅਪਨਾਏ ਜਾਂਦੇ ਹਨ।
ਪੰਜਾਬ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਪੀੜਤਾਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਕਤਲੇਆਮ ਦੀਆਂ ਪੀੜਤ ਸਿੱਖ 5 ਬੀਬੀਆਂ ਵੱਲੋਂ ਬੀਬੀ ਗੁਰਦੀਪ ਕੌਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਦੂਜੇ ਦਿਨ ਦਾਖਲ ਹੋ ਗਿਆ ਹੈ।
ਸੌਦਾ ਡੇਰਾ ਦੇ ਸਾਧ ਗੁਰਮੀਤ ਰਾਮ ਰਹੀਮ ਦੀ ਦੂਜੀ ਫਿਲਮ ਐਮ.ਐਸ.ਜੀ ਟੂ ਬਣ ਕੇ ਤਿਆਰ ਹੋ ਚੁੱਕੀ ਹੈ ਅਤੇ ਜਲਦੀ ਹੀ ਜਾਰੀ ਹੋਣ ਜਾ ਰਹੀ ਹੈ। ਇਸ ਨਵੀਂ ਆ ਰਹੀ ਫਿਲਮ ਨੂੰ ਸੌਦਾ ਸਾਧ ਵੱਲੋਂ ਪੰਜਾਬ ਵਿੱਚ ਜਾਰੀ ਕਰਨ ਲਈ ਪੰਜਾਬ ਸਰਕਾਰ ਤੋਂ ਪ੍ਰਵਾਨਗੀ ਲੈਣ ਲਈ ਇੱਕ ਮੁਹਿੰਮ ਆਰੰਭ ਕਰ ਦਿੱਤੀ ਹੈ।ਇਸ ਤਹਿਤ ਹਰ ਹਲਕੇ ਦੇ ਡੇਰਾ ਪ੍ਰੇਮੀ ਪੰਜਾਬ ਸਰਕਾਰ ‘ਤੇ ਸਿਆਸੀ ਦਬਾਅ ਬਨਾਉਣ ਲਈ ਹਲਕਾ ਵਿਧਾਇਕਾਂ ਅਤੇ ਹਲਕਾਂ ਇੰਚਾਰਜ਼ਾਂ ਨੂੰ ਮਿਲਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸੂਲਾਂ ਨੂੰ ਦਰਕਿਾਨਰ ਕਰਦਿਆਂ ਠੇਕੇ ‘ਤੇ ਰੱਖੇ ਗਏ ਸ਼੍ਰੋਮਣੀ ਕਮੇਟੀ ਦਾ ਸੰਵਿਧਾਨਕ ਵਿਰੋਧ ਕਰਨ ਵਾਲਿਆ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਲੋਕਤੰਤਰ, ਜਮਹੂਰੀਅਤ ਦੇ ਮੁਦਈ ਅਤੇ ਤਾਨਾਸ਼ਾਹੀ ਪ੍ਰਵਿਰਤੀਆਂ ਦੇ ਸਖਤ ਵਿਰੋਧੀ ਸਿੱਖ ਧਰਮ ਦੀ ਦੀ ਸਭ ਤੋਂ ਵਿਕਾਰੀ ਮੰਨੀ ਜਾਦੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋਕਤੰਤਰ ਕਦਰਾਂ ਕੀਮਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਸ਼੍ਰੋਮਣੀ ਕਮੇਟੀ ਦਫਤਰ ਅੰਦਰ ਮੀਡੀਆ ਨਾਲ ਸਬੰਧਿਤ ਵਿਅਕਤੀਆਂ ਦੇ ਜਾਣ ‘ਤੇ ਪਾਬੰਦੀ ਲਾ ਦਿੱਤੀ ਹੈ।
ਡਾਕਟਰੀ ਵਿਦਿਆ ਦੇ ਮਾਹਿਰ ਅਤੇ ਇੱਕ ਸ਼ਰਧਾਵਾਨ ਸਿੱਖ ਚਿੰਤਕ ਡਾ. ਜਸਵੰਤ ਸਿੰਘ ਨੇਕੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋੲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।ਉਨ੍ਹਾਂ ਦੀ ਮਿ੍ਤਕ ਦੇਹ ਦਾ ਸਸਕਾਰ ਕੱਲ੍ਹ 12 ਸਤੰਬਰ ਨੂੰ ਨਵੀਂ ਦਿੱਲੀ ਦੀ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਹੋਵੇਗਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।