Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 16, 2015

1984 ਸਿੱਖ ਕਤਲੇਆਮ ਕੇਸ ’ਚ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ’ਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਵਿੱਖੇ ਕਲ ਅਦਾਲਤ ਬਦਲਣ ਦੀ ਦਾਇਰ ਕੀਤੀ ਗਈ ਪਟੀਸ਼ਨ ਤੇ ਅੱਜ ਸੁਣਵਾਈ ਕਰਦੇ ਹੋਏ ਜਸਟਿਸ਼ ਸਿਧਾਰਥ ਮ੍ਰਿਦੁਲ ਨੇ ਹੇਠਲੀ ਅਦਾਲਤ ਦੇ ਇਸ ਮਸਲੇ ਤੇ ਸੁਣਵਾਈ ਕਰਨ ਦੇ ਅਧਿਕਾਰ ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।
ਸਿੱਖੀ ਦੇ ਮਹਾਨ ਵਿਰਸੇ ਤੋਂ ਦੁਰ ਜਾ ਰਹੀ ਸਿੱਖ ਨੌਜਵਾਨੀ ਨੂੰ ਉਨ੍ਹਾਂ ਦੇ ਸ਼ਾਨਾਮੱਤੇ ਵਿਰਸੇ ਨਾਲ ਜੋੜਨ ਅਤੇ ਸਿੱਖ ਕਦਰਾਂ ਕੀਮਤਾ ਦੇ ਪ੍ਰਸਾਰ ਲਈ ਛੋਟੀਆਂ ਫਿਲਮਾਂ ਜਰੀਏ ਯਤਨਸ਼ੀਲ ਸਿੱਖ ਨੌਜਵਾਨ ਸ਼੍ਰ. ਪਰਦੀਪ ਸਿੰਘ ਵੱਲੋਂ ਨਿਰਦੇਸ਼ ਅਤੇ ਨਿਰਮਾਤਾ ਦਵਿੰਦਰ ਸਿੰਘ ਵੱਲੋਂ ਬਣਾਈ ਫਿਲਮ “ਮਿਸਾਲ” ਜਾਰੀ ਕੀਤੀ ਗਈ ਹੈ।
ਅਕਾਲੀ ਦਲ ਪੰਚ ਪ੍ਰਧਾਨੀ ਅਤੇ ਦਲ ਖਾਲਸਾ ਦੇ ਬਾਨੀ ਆਗੂਆਂ ਭਾਈ ਦਲਜੀਤ ਸਿੰਘ ਅਤੇ ਭਾਈ ਗਜਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਦੋਨਾਂ ਜਥੇਬੰਦੀਆਂ ਨੇ ਇੱਕ ਮੀਲ ਪੱਥਰ ਸਰ ਕਰਦਿਆਂ ਆਪਸ ਵਿੱਚ ਮੁਕੰਮਲ ਏਕਤਾ ਦਾ ਅਹਿਮ ਫੈਸਲਾ ਲਿਆ ਹੈ। ਇਹ ਫੈਸਲਾ ਲੰਮੇ ਸਮੇ ਤੋਂ ਪਰਦੇ ਪਿਛੇ ਚੱਲ ਰਹੇ ਵਿਚਾਰ ਵਟਾਂਦਰੇ ਤੋਂ ਬਾਅਦ ਅੱਜ ਰਸਮੀ ਤੌਰ ਉਤੇ ਦਲ ਖਾਲਸਾ ਦੇ ਦਫਤਰ ਹੋਈ ਦੋਨਾਂ ਜਥੇਬੰਦੀਆਂ ਦੇ ਅੰਤਰਿੰਗ ਕਮੇਟੀ ਮੈਂਬਰਾਂ ਦੀ ਮੀਟਿੰਗ ਵਿੱਚ ਲਿਆ ਗਿਆ।
ਬੁੜੈਲ ਜੇਲ੍ਹ ਕੇਸ ਦੀ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਲੜਨ ਤੋਂ ਮੁੜ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕੇਸ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਚੱਲ ਰਹੀ ਸੁਣਵਾਈ ਦੌਰਾਨ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਆਪਣੇ ਵਕੀਲ ਸਿਮਰਜੀਤ ਸਿੰਘ ਕੋਲ ਵੀ ਅਜਿਹੀ ਇੱਛਾ ਪ੍ਰਗਟ ਕਰਦੇ ਰਹੇ ਹਨ।
ਲ਼ੰਘੇ ਸਿੱਖ ਸੰਘਰਸ਼ ਦੀ ਲਾਸਾਨੀ ਸ਼ਹੀਦੀ ਜੋੜੀ ਭਾਈ ਹਰਜਿੰਦਰ ਸਿਮਘ ਜਿੰਦਾ ਅਤੇ ਸੁਖਦੇਵਸਿੰਘ ਸੁੱਖਾ ਦੇ ਜੀਵਨ ‘ਤੇ ਅਧਾਰਿਤ ਪੰਜਾਬੀ ਇਤਿਹਾਸਕ ਫਿਲ਼ਮ “ਮਾਸਟਰ ਮਾਈਂਡ ਜਿੰਦਾ ਸੁੱਖਾ” ’ਤੇ ਲਾਈ ਪਾਬੰਦੀ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਹੱਥਾਂ ਵਿੱਚ ਫ਼ਿਲਮ ਦੇ ਪੋਸਟਰ ਫਡ਼ ਕੇ ਗੁਰਦੁਆਰਾ ਹਾਜੀਰਤਨ ਤੋਂ ਮਿੰਨੀ ਸਕੱਤਰੇਤ ਤੱਕ ਰੋਸ ਪ੍ਰਦਰਸ਼ਨ ਕਰਦਿਆਂ ਫ਼ਿਲਮ ਨੂੰ ਜਲਦ ਰਿਲੀਜ਼ ਕਰਨ ਦੀ ਮੰਗ ਕੀਤੀ। ਫ਼ਿਲਮ ਨੂੰ ਰਿਲੀਜ਼ ਕਰਨ ਦੇ ਹੁਕਮ ਕਰਨ ਸਬੰਧੀ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਵੀ ਭੇਜਿਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।