Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 4, 2015

ਪਿਛਲੇ ਦਿਨੀ ਇੱਕ ਮੁਸਲਮਾਨ ਵਿਅਕਤੀ ਵੱਲੋਂ ਦਿੱਲੀ ਦੇ ਨਜ਼ਦੀਕ ਗਰੇਟਰ ਨੋਇਡਾ ਦੇ ਦਾਦਰੀ 'ਚ ਗਾਂ ਦਾ ਮਾਸ ਖਾਣ ਦੀ ਅਫਵਾਹ ਦੇ ਕਾਰਨ ਨੂੰ ਕੁੱਟ ਕੁੱਟ ਮਾਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ।
ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸਿਪ ਨਾਲ ਮਤਭੇਦਾਂ ਕਰਕੇ ਅਨੁਸ਼ਾਸ਼ਨੀ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਪਟਿਆਲਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਕੋਲ ਪੇਸ਼ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਨੂੰ ਦਿੱਲੀ ਲੀਡਰਸ਼ਿਪ ’ਤੇ ਵਿਸ਼ਵਾਸ ਨਹੀਂ ਹੈ, ਉਹ ਚਾਹੁੰਦੇ ਹਨ ਜੋ ਪਾਰਟੀ ਦਾ ਅੰਦਰੂਨੀ ਲੋਕਪਾਲ ਹੈ ਉਹ ਉਸ ਦੀ ਸੁਣਵਾਈ ਕਰੇ, ਜਿਸ ਕੋਲ ਉਹ ਕਿਸੇ ਵੇਲੇ ਵੀ ਪੇਸ਼ ਹੋਣ ਲਈ ਤਿਆਰ ਹਨ। ਪਾਰਟੀ ਦਾ ਅੰਦਰੂਨੀ ਲੋਕਪਾਲ ਐਡਮਿਰਲ ਰਾਮ ਦਾਸ ਬਣਾਇਆ ਹੋਇਆ ਹੈ।
ਪਿਛਲੇ ਦਿਨੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਸੇ ਦੇ ਸੌਦਾ ਸਾਧ ਨੂੰ ਜੱਥੇਦਾਰਾਂ ਵੱਲੌਂ ਦਿੱਤੀ ਮਾਫੀ ਤੋਂ ਉਪਜੇ ਹਾਲਾਤ ‘ਤੇ ਵੀਚਾਰ ਕਰਨ ਲਈ ਸਿੱਖ ਜੱਥੇਬੰਦੀਆਂ ਦੀ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਮਾਮਲੇ ਨੁੰ ਨਿਜੱਠਣ ਲਈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਵਾਉਣ ਲਈ 12 ਅਕਤੂਬਰ ਨੂੰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਮਾਡਲ ਟਾਊਨ, ਲੁਧਿਆਣਾ ਵਿਖੇ ਸਿੱਖ ਸੰਗਠਨਾਂ, ਸੰਤ ਸਮਾਜ, ਸਿੱਖ ਬੁੱਧਜੀਵੀਆਂ ਅਤੇ ਵਿਦੇਸ਼ਾਂ ਦੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।