Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 8, 2015

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਉਹਨਾਂ ਲਈ ਅਹੁਦੇਦਾਰੀਆਂ ਤੇ ਸਬ ਕਮੇਟੀਆਂ ਦੀਆਂ ਮੈਂਬਰੀਆਂ ਦੇ ਲਾਲਚ ਨਾਲੋਂ ਪੰਥਕ ਹਿੱਤ ਵਧੇਰੇ ਮਹੱਤਵਪੂਰਨ ਹਨ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਨ ਤੋਂ ਉਹਨਾਂ ਨੂੰ ਕੋਈ ਵੀ ਤਾਕਤ ਰੋਕ ਨਹੀਂ ਸਕਦੀ।
ਸੌਦਾ ਸਾਧ ਨੂੰ ਜੱਥੇਦਾਰਾਂ ਵੱਲੋਨ ਦਿੱਤੇ ਮਾਫੀਨਾਮੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਇਕੱਠਿਆਂ ਹੋਈਆਂ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ।ਅੱਜ ਇਲਾਕੇ ਭਰ ਦੀਆਂ ਇਕੱਠੀਅਾਂ ਹੋਈਆਂ ਸਿੱਖ ਜਥੇਬੰਦੀਆਂ ਦਾ ਕਾਫ਼ਲਾ ਜਿਉਂ ਹੀ ਹੋਰਾਂ ਪਿੰਡਾਂ ਵਿੱਚ ਰੋਸ ਮਾਰਚ ਕੱਢਣ ਲਈ ਤੁਰਿਆ ਤਾਂ ਭਾਰੀ ਪੁਲੀਸ ਫੋਰਸ ਨੇ ਇਨ੍ਹਾਂ ਨੂੰ ਗੁਰਦੁਆਰੇ ਦੇ ਗੇਟ ਅੱਗੇ ਹੀ ਰੋਕ ਲਿਆ।
ਚਰਚਿਤ ਸੌਦਾ ਸਾਧ ਵੱਲੋਂ ਸਾਧੂਆਂ ਨੂੰ ਨਿਪੰਸਨ ਬਣਾਏ ਜਾਣ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਸੀਬੀਆਈ ਨੂੰ ਜਾਂਚ ਦੀ ਸੁਸਤ ਚਾਲ ਦੇ ਕਾਰਣ ਹਾਈਕੋਰਟ ਨੇ ਝਾੜ ਪਾਈ ‘ਤੇ ਕਿਹਾ ਕਿ ਦੋ ਮਹੀਨਿਆਂ ਵਿੱਚ ਜਾਂਚ ਪੂਰੀ ਕਰਕੇ ਰਿਪੋਟਰ ਅਦਾਲਤ ਨੂੰ ਸੌਂਪੀ ਜਾਵੇ।
ਮੌਜੂਦਾ ਸਮੇਂ ਵਿੱਚ ਸਿੱਖੀ ਨੇ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਵਿਸ਼ੇਸ਼ ਸੈਮੀਨਾਰ ਕੈਨੇਡਾ-ਅਮਰੀਕਾ ਸਰਹੱਦ 'ਤੇ ਸਥਿਤ ਸ਼ਹਿਰ ਬੈਲਿੰਗਹੈਮ ਦੇ ਵਾਟਕਮ ਕਮਿਊਨਟੀ ਕਾਲਜ ਵਿਖੇ ਹੋਇਆ।
ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਨਾ ਜੋ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਦੇ ਕਤਲ ਕੇਸ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਨੂੰ ਅੱਜ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਢਿੱਡ ਵਿੱਚ ਤਕਲੀਫ ਕਾਰਣ ਹਿਸਪਤਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜ ਜੱਥੇਦਾਰਾਂ ਵੱਲੋਂ ਸੌਦਾ ਸਾਦ ਨੂੰ ਮਾਫ ਕਰਨ ਦੇ ਦਿੱਤੇ ਫੈਸਲੇ ਤੋਂ ਬਾਅਦ ਪੈਦਾ ਹੋਏ ਪੰਥਕ ਰੋਹ ਨੂੰ ਸ਼ਾਂਤ ਕਰਨ ਲਈ ਜੱਥੇਦਾਰ ਵੱਲੋਂ ਪੜਚੋਲ ਕਮੇਟੀ ਬਣਾਉਣ ਦੇ ਕੀਤੇ ਐਲਾਨ ‘ਤੇ ਅੱਜ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਰਸਾ ਵਿਚਕਾਰ ਬੰਦ ਕਮਰਾ ਮੀਟਿੰਗ ਹੋਈ।
ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੇ ਮਾਫੀਨਾਮੇ ਦੇ ਰੋਸ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ 'ਤੇ ਹਮਲਾ ਕਰਨ ਵਾਲਾ ਨੌਜਵਾਨ ਪਾਠੀ ਜੋਗਾ ਸਿੰਘ ਜੋ ਕਿ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ ਆਰਜ਼ੀ ਪਾਠੀ ਸਿੰਘ ਦੇ ਤੌਰ 'ਤੇ ਸੇਵਾ ਨਿਭਾਅ ਰਿਹਾ ਸੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਕਰੀ ਤੋਂ ਫ਼ਾਰਗ ਕਰ ਦਿੱਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।