Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 13, 2015

ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਮਗਰੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਸਿਖ ਸੰਗਤਾਂ ਉਤੇ ਕੀਤੇ ਗਏ ਲਾਠੀਚਾਰਜ ਲਈ ਬਾਦਲ ਸਰਕਾਰ ਉਤੇ ਵਰ੍ਹਦਿਆਂ ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਹੈ ਕਿ ਇਹ ਕਾਂਡ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦਿਵਾਉਣ ਮਗਰੋਂ ਜਥੇਦਾਰਾਂ ਤੇ ਬਾਦਲ ਦਲ ਦੀ ਹੋ ਰਹੀ ਸਖਤ ਅਲੋਚਨਾ ਤੋਂ ਧਿਆਨ ਲਾਂਭੇ ਕਰਨ ਲਈ ਕਰਵਾਇਆ ਗਿਆ ਹੈ।

ਮੋਗਾ, ਪੰਜਾਬ: ਮੋਗਾ ਬਰਨਾਲਾ ਰੋਡ ’ਤੇ ਸਥਿੱਤ ਬੁੱਟਰ ਪਿੰਡ ਵਿਖੇ ਅੱਜ ਸਿੱਖ ਸੰਗਤਾਂ ਅਤੇ ਪੰਜਾਬ ਪੁਲਿਸ ਦਰਮਿਆਨ ਉਸ ਸਮੇਂ ਝੜਪ ਹੋ ਗਈ ਜਦੋਂ ਸਿੱਖ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰਦਿਆਂ ਮੋਗਾ ਬਰਨਾਲਾ ਰੋਡ ਜਾਮ ਕਰ ਦਿੱਤਾ। ਜਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਜਵਾਹਰ ਸਿੰਘ ਵਾਲਾ ਪਿੰਡ […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਭਾਰਤ ਦਾ ਮੰਡੇਲਾ ਆਖੇ ਜਾਣ 'ਤੇ ਦਲ ਖ਼ਾਲਸਾ ਪ੍ਰਧਾਨ ਨੇ ਟਿਪਣੀ ਕਰਦਿਆਂ ਕਿਹਾ ਕਿ ਨੇਲਸਨ ਮੰਡੇਲਾ ਆਪਣੇ ਲੋਕਾਂ ਦੀ ਆਜ਼ਾਦੀ ਲਈ ਲੜੇ, ਜਦ ਕਿ ਬਾਦਲ ਨੇ ਆਜ਼ਾਦੀ ਪਸੰਦ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਕੁਚਲਣ ਵਿੱਚ ਭੂਮਿਕਾ ਨਿਭਾਈ ਹੈ।
ਪਿਛਲੇ 25 ਸਾਲਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਭਾਰਤੀ ਘਰੇਲੂ ਮੰਤਰਾਲੇ ਨੇ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ।ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ।

ਕੱਲ੍ਹ 12 ਅਕਤੂਬਰ ਵਾਲੇ ਦਿਨ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਵਿੱਚ ਆਉਣ ਵਾਲੀ 10 ਨਵੰਬਰ ਨੂੰ ਸਰਬੱਤ ਖਾਲਸਾ ਸਮਾਗਮ ਕਰਨ ਦਾ ਐਲਾਨ ਕੀਤਾ ਗਿਆ। ਭਾਵੇਂ ਕਿ ਸਭ ਬੁਲਾਰੇ ਸਰਬੱਤ ਖਾਲਸਾ ਬੁਲਾਏ ਜਾਣ ਦੇ ਹੱਕ ਵਿੱਚ ਸਨ ਪਰ ਸਰਬੱਤ ਖਾਲਸਾ ਦੇ ਵਿਧੀ ਵਿਧਾਨ, ਸਥਾਨ […]

ਲੁਧਿਆਣਾ: ਕੱਲ੍ਹ 12 ਅਕਤੂਬਰ ਵਾਲੇ ਦਿਨ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸ਼ਹੀਦਾਂ ਵਿਖੇ ਸਿੱਖ ਜਥੇਬੰਦੀਆਂ ਦੀ ਇੱਕ ਅਹਿਮ ਇਕੱਤਰਤਾ ਹੋਈ। ਇਕੱਤਰਤਾ ਵਿੱਚ ਆਉਣ ਵਾਲੀ 10 ਨਵੰਬਰ ਨੂੰ ਸਰਬੱਤ ਖਾਲਸਾ ਸਮਾਗਮ ਕਰਨ ਦਾ ਐਲਾਨ ਕੀਤਾ ਗਿਆ। ਭਾਵੇਂ ਕਿ ਸਭ ਬੁਲਾਰੇ ਸਰਬੱਤ ਖਾਲਸਾ ਬੁਲਾਏ ਜਾਣ ਦੇ ਹੱਕ ਵਿੱਚ ਸਨ ਪਰ ਸਰਬੱਤ ਖਾਲਸਾ ਦੇ ਵਿਧੀ ਵਿਧਾਨ, […]

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬੇਅਦਬ ਕਰਨ ਦੀ ਘਟਨਾ ਵਿਰੁੱਧ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਕਈ ਹੋਰ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਸਰਸੇ ਦੇ ਬਦਨਾਮ ਅਤੇ ਸਿੱਖ ਵਿਰੋਧੀ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਸਬੰਧ ਵਿੱਚ ਕੈਨੇਡਾ ਦੀਆਂ ਸਿੱਖ ਜੱਥੇਬੰਦੀਆਂ ਅਤੇ ਸਿੱਖ ਸੰਗਤਾਂ ਵੱਲੋਂ ਕੰਨਵੈਨਸ਼ਨ ਕਰਕੇ ਸੌਦਾ ਸਾਧ ਸਬੰਧੀ ਕਥਿਤ ਮਾਫੀਨਾਮੇ ਨੂੰ ਰੱਦ ਕਰਦਿਆਂ ਸਰਬੱਤ ਖਾਲਸਾ ਸੱਦਣ ਸਬੰਧੀ ਉਨਟਾਰੀਓ ਅਤੇ ਕਿਉਬੈਕ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰੁਦਵਾਰਾ ਸਾਹਿਬਾਨਾਂ ਦੇ ਨੁਮਾਇੰਦਿਆਂ ਦਾ ਟੋਰਾਂਟੋ ਵਿਖੇ ਇਕੱਠ 'ਚ ਸਰਬ-ਸੰਮਤੀ ਨਾਲ਼ ਹੇਠਾਂ ਲਿਖੇ ਮਤੇ ਪਾਸ ਕੀਤੇ ਗਏ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।