Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 15, 2015

ਗੁਰੂ ਗ੍ਰੰਥ ਸਾਹਿਬ ਜੀ ਦੀ ਫਰੀਦਕੋਟ ਜਿਲੇ ਦੇ ਪਿੰਡ ਵਿੱਚ ਹੋਈ ਬੇਅਦਬੀ ਅਤੇ ਬਾਅਦ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਵਹਿਸ਼ੀਆਨਾ ਗੋਲੀਬਾਰੀ ਜਿਸ ਵਿੱਚ ਦੋ ਸਿੰਘ ਸ਼ਹੀਦ ਅਤੇ ਅਨੇਕਾਂ ਹੋਰ ਗੰਭੀਰ ਜ਼ਖਮੀ ਗਏ ਸਨ ,ਦੇ ਵਿਰੋਧ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂਵੱਲੋਂ ਇੱਕਮੁੱਠਤਾ ਨਾਲ ਰੋਸ ਮਾਰਣ ਕੀਤਾ ਗਿਆ।
ਗੁਰੂ ਗ੍ਰੰਥ ਸਾਗਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਅਤੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਮਾਫੀ ਦੇਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਤੋਂ ਮੈਂਬਰ ਬਾਬਾ ਅਵਤਾਰ ਸਿੰਘ ਅਤੇ ਗਿੱਦੜਬਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਚੰਡੀਗੜ੍ਹ: ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਸਿੱਖ ਸੰਗਤਾਂ ਵੱਲੋਂ ਸ਼ਹਿਰਾਂ, ਕਸਬਿਆਂ ਵਿੱਚ ਰੋਸ ਮਾਰਚ ਕੀਤੇ ਗਏ ਤੇ ਬੰਦ ਕਰਵਾਇਆ ਗਿਆ।ਬੇਅਦਬੀ ਵਿਰੁੱਧ ਰੋਸ ਦੇ ਚਲਦਿਆਂ ਸਿੱਖ ਸੰਗਤਾਂ ਵੱਲੋਂ ਪੰਜਾਬ ਭਰ ਵਿੱਚ ਵੱਖੋ ਵੱਖ ਥਾਵਾਂ ਉੱਤੇ ਸੜਕਾਂ ’ਤੇ ਧਰਨੇ ਸ਼ੁਰੂ ਕਰਕੇ ਚੱਕਾ ਜਾਮ […]

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਕੀਤੀ ਗੋਲੀਬਾਰੀ ਵਿੱਚ ਦੋ ਸਿੱਖਾਂ ਦੇ ਸ਼ਹੀਦ ਹੋ ਜਾਣ ਅਤੇ ਅਨੇਕਾਂ ਦੇ ਜ਼ਖ਼ਮੀ ਹੋਣ ਦੀ ਘਟਨਾਂ ਦੀ ਸਿੱਖ ਫੈਡਰੇਸ਼ਨ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਜਿਲ੍ਹਾ ਕਚਹਿਰੀਆਂ, ਲੁਧਿਆਣਾ। 9855401843 ਦਾਨਸ਼ਵਰ ਸੱਜਣਾਂ ਦਾ ਸ਼ੁਰੂ ਤੋਂ ਹੀ ਮੰਨਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਸਦਾ ਹੀ ਸਿਆਸੀ ਹੈ ਅਤੇ ਬਾਦਲ ਸਰਕਾਰ ਦੀ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਰਕੇ ਹੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ ਪਰ ਬਾਦਲ ਸਰਕਾਰ ਤੇ ਉਸਦੀ ਪੁਲਿਸ ਵਲੋਂ ਮੇਰੇ ਵਲੋਂ ਜਾਰੀ ਕੀਤੀ ਸੂਚੀ ਨੂੰ ਗਲਤ […]

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ 'ਤੇ ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਵਰ੍ਹਾਈਆਂ ਡਾਗਾਂ ਅਤੇ ਚਲਾਈ ਗੋਲੀਆਂ ਦੀ ਅਾਲ ੲਿੰਡੀਅਾ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਨਿੰਦਾ ਕੀਤੀ ਹੈ।ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋੲੇ ਦੱਸਿਅਾ ਕਿ ਕੋਟਕਪੂਰਾ ਦਾ ਧਰਨਾ ਬਹੁਤ ਹੀ ਸ਼ਾਂਤਮੲੀ ਤਰੀਕੇ ਨਾਲ ਚੱਲ ਰਿਅਾ ਸੀ।ਸਿੰਘ ਗੁਰਬਾਣੀ ਦਾ ਜਾਪ ਕਰ ਰਹੇ ਸਨ।
ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਦੀ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਰਿਹਾਈ ਦਾ ਸਵਾਗਤ ਕਰਦਿਆਂ ਬਾਦਲ ਦਲ ਨੇ ਬਾਕੀ ਰਹਿੰਦੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਸ਼ਾਂਤਮਈ ਤਰੀਖੇ ਨਾਲ ਕੌਮ ਦੇ ਮੁੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਜ਼ਖਮੀ ਕਰਨ ਦੀ ਘਟਨਾ ਨੇ ਸੰਸਾਰ ਬਰ ਦੇ ਸਿੱਖਾਂ ਦੇ ਦਿਲਾਂ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ।

ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਦੇ ਗੋਲੀ ਚਲਾਉਣ ਨਾਲ ਦੋ ਸਿੰਘਾਂ ਦੀ ਸ਼ਹੀਦੀ ਤੋਂ ਬਾਅਦ ਘੂਕ ਸੁੱਤੀ ਬਾਦਲ ਸਰਕਾਰ ਵਲੋਂ ਆਪਣੀ ਜਾਗ ਖੁੱਲ ਜਾਣ ਦਾ ਭੁਲਾਵਾ ਦਿੰਦਿਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੱਲ੍ਹ ਬਹਿਬਲ ਕਲਾਂ ਵਿਖੇ […]

ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਿਕ ਲੋੜੀਂਦੀਆਂ ਤਿਆਰੀਆਂ ਨਾ ਹੋਣ ਕਾਰਨ ਕਾਨਫਰੰਸ ਨੂੰ ਇੱਕ ਮਹੀਨੇ ਲਈ ਟਾਲਿਆ ਗਿਆ ਹੈ।ਪਰ ਇਹ ਮੰਨਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।