Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 18, 2015

ਤਰਨਤਾਰਨ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਕਾਰਨ ਪੰਜਾਬ ਵਿੱਚ ਵੱਖੋ ਵੱਖ ਥਾਵਾਂ ‘ਤੇ ਸਿੱਖ ਸੰਗਤਾਂ ਵੱਲੋਂ ਧਰਨੇ ਲਾ ਕੇ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ।ਪਿਛਲੇ ਦਿਨੀਂ ਤਰਨਤਾਰਨ ਜਿਲ੍ਹੇ ਦੇ ਪਿੰਡ ਬਾਠ ਵਿਖੇ ਕਿਸੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ […]

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨ੍ਹੀ ਲੈ ਰਿਹਾ ਹੈ। ਅੱਜ ਲੁਧਿਆਣਾ ਜਿਲੇ ਦੇ ਡੇਹਲੋਂ ਖੇਤਰ ਵਿੱਚ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖੰਡਤ ਹੋਣ ਦੀ ਦੂਖਦਾਈ ਖ਼ਬਰ ਮਿਲੀ ਹੈ।

ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਘਟਨਾ ਦੇ ਮੱਦੇਨਜਰ ਸਮੁੱਚੀ ਸਿੱਖ ਸੰਗਤ ਸੰਘਰਸ਼ ਦੇ ਰਾਹ ਤੁਰ ਚੁੱਕੀ ਹੈ।੧੪ ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਪਿੰਡ ਵਿੱਚ ਪੁਲਿਸ ਵੱਲੋਂ ਚੱਲੀ ਗੋਲੀ ਨਾਲ ਦੋ ਸਿੱਖਾਂ ਦੇ ਸ਼ਹੀਦ ਅਤੇ ਕਈ ਸਿੱਖ ਸੰਗਤਾਂ ਦੇ ਜਖਮੀ ਹੋਣ ਤੋਂ ਬਾਅਦ ਰੋਹ ਵਿੱਚ ਆਈ ਸਿੱਖ ਸੰਗਤ ਵੱਲੋਂ ਪੰਜਾਬ ਵਿੱਚ ਵੱਖ […]

ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਪਿਛਲੇ ਦਿਨੀ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਉਸਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਵਰ੍ਹਾਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਦੋ ਸਿੰਘਾਂ ਦੇ ਸ਼ਹੀਦ ਅਤੇ ਅਨੇਕਾਂ ਹੋਰਾਂ ਦੇ ਫੱਟਣ ਹੋਣ ਦੇ ਰੋਸ ਵਜੋਂ ਸਿੱਖ ਸੰਗਤਾਂ ਵੱਲੋਂ ਪੂਰੇ ਪੰਜਾਬ ਵਿੱਚ ਹਰ ਜਿਲੇ ਵਿੱਚ ਰੋਜ਼ਾਨਾ ਇੱਕ ਥਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।
ਜਸਪਾਲ ਸਿੰਘ ਮੰਝਪੁਰ ਜੋ ਕਿ ਉੱਘੇ ਪੰਥਕ ਵਕੀਲ ਹਨ।ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਸਿੱਖ ਸਿਆਸਤ ਦੇ ਪੱਤਰਕਾਰ ਸੁਖਵਿੰਦਰ ਸਿੰਘ ਵੱਲੋਂ ਉਹਨਾਂ ਨਾਲ ਗੱਲਬਾਤ ਕੀਤੀ ਗਈ।ਜਿਕਰਯੋਗ ਹੈ ਕਿ ਸਿਰਦਾਰ ਜਸਪਾਲ ਸਿੰਘ ਮੰਝਪੁਰ ਜੀ ਪਹਿਲਾਂ ਵੀ ਗੁਰੂ ਸਾਹਿਬ ਦੀ ਬੇਅਦਬੀ ਦੇ ਕੇਸ ਲੜਦੇ ਰਹੇ ਹਨ।ਇਸ ਸੰਬੰਧੀ ਉਹਨਾਂ ਦੇ ਵਿਚਾਰ ਜਾਣਨ ਲਈ ਇਹ ਵੀਡੀਓ ਵੇਖੋ
1947 ਤੋਂ ਸਿੱਖ ਪੰਥ ਦੇ ਗਲ ਪਈ ਸਿਆਸੀ ਗੁਲਾਮੀ ਦੌਰਾਨ ਹੁਣ ਤੱਕ ਗੁਰੂ ਗ੍ਰੰਥ ਸਾਹਿਬ ਜੀ ਉਪਰ ਅਨੇਕਾਂ ਵਾਰ ਹਮਲੇ ਹੋਏ ਅਤੇ ਕਈ ਵਾਰ ਸਿੱਖ ਪੰਥ ਦੀਆਂ ਅਣਗਹਿਲੀਆਂ ਕਾਰਨ ਹਾਦਸੇ ਵੀ ਵਾਪਰੇ।

ਨਵਾਂਸ਼ਹਿਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਸ.ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਿੱਖ ਸਿਆਸਤ ਨਾਲ ਫੋਨ ‘ਤੇ ਗੱਲ ਕਰਦਿਆਂ ਸ.ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਜਿਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਥਾਂ ਉੱਤੇ ਬੇਅਦਬੀ ਹੋ ਰਹੀ ਹੈ […]

ਮੋਗਾ: ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੇ ਮੱਦੇਨਜਰ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਦੇ ਪਿੰਡ ਬੁੱਧ ਸਿੰਘ ਵਾਲਾ ਦੇ ਸਮੂਹ ਨਗਰ ਨਿਵਾਸੀਆਂ ਵੱਲੋਂ ਇੱਕ ਬੋਰਡ ਪਿੰਡ ਦੇ ਬਾਹਰ ਲਾਇਆ ਗਿਆ ਜਿਸ ਤੇ ਲਿਖਿਆ ਹੈ ਕਿ “ਅਕਾਲੀ, ਆਮ ਆਦਮੀ ਪਾਰਟੀ ਅਤੇ ਕਾਂਗਰਸੀ ਲੀਡਰਾਂ ਦਾ ਪਿੰਡ ਵਿੱਚ ਆਉਣਾ ਮਨ੍ਹਾ ਹੈ”। ਪਿੰਡ ਬੁੱਧ […]

ਕਰਤਾਰਪੁਰ: ਵਿਵਾਦ ਦਾ ਕਾਰਨ ਬਣਿਆ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਦਾ ਹੁਕਮਨਾਮਾ ਪਿਛਲੇ ਦਿਨੀਂ ਪੰਜਾ ਤਖਤਾਂ ਦੇ ਜਥੇਦਾਰਾਂ ਵੱਲੋਂ ਵਾਪਿਸ ਲੈ ਲਿਆ ਗਿਆ ਹੈ।ਜਿਕਰਯੋਗ ਹੈ ਕਿ ਇਸ ਫੈਂਸਲੇ ਦਾ ਵਿਰੋਧ ਕਰਨ ਦੇ ਮੱਦੇਨਜ਼ਰ ਦਲ ਖਾਲਸਾ ਅਤੇ ਸਿੱਖ ਯੂਥ ਆਫ ਪੰਜਾਬ ਦੇ ਆਗੂਆਂ ਸ.ਕੰਵਰਪਾਲ ਸਿੰਘ,ਪ੍ਰਮਜੀਤ ਸਿੰਘ ਟਾਡਾ, ਗਗਨਦੀਪ ਸਿੰਘ ਸਮੇਤ ਦੋ ਹੋਰ ਬੰਦਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ […]

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਰ ਹੀਆਂ ਘਟਨਾਵਾਂ ਅਤੇ ਬਾਦਲ ਦਰਕਾਰ ਦੀ ਪੁਲਿਸ ਦੁਅਰਾ ਸ਼ਾਂਤਮਈ ਸਿੱਖਾਂ ‘ਤੇ ਜ਼ੁਲਮ ਕਰਨ ਅਤੇ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੇ ਆਗੂਆਂ ਵੱਲੋਂ ਅਸਤੀਪਾ ਦੇਣ ਦੇ ਰੁਝਾਨ ਦੇ ਚੱਲਦਿਆਂ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।