Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 23, 2015

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸੱਤਾਧਾਰੀ ਸਿਆਸੀ ਦਲ ਦੇ ਇਸ਼ਾਰੇ ‘ਤੇ ਸਰਸੇ ਦੇ ਸੌਦਾ ਸਾਧ ਨੂੰ ਮਾਫੀ ਦੇਣ ਅਤੇ ਬਾਅਦ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਅਤੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ‘ਤੇ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਕਾਰਣ ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਖਿਲਾਫ ਪੰਥਕ ਰੋਹ ਇਸ ਸਮੇਂ ਸਿਖਰਾਂ ‘ਤੇ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਉਹ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਪ੍ਰਕਾਰ ਦੀਆਂ ਸਹੂਲਤਾਂ ਬੰਦ ਕਰ ਦੇਵੇ ।
ਸ਼੍ਰੀ ਅਕਾਲ ਤਖਤ ਸਾਿਹਬ ‘ਤੇ ਅੱਜ ਪੰਜ ਪਿਆਰਿਆਂ ਵੱਲੋਂ ਸੌਦਾ ਸਾਧ ਮਾਫੀ ਮਮਾਲੇ ‘ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤੇ ਪੰਜ ਤਖਤਾਂ ਦੇ ਜੱਥੇਦਾਰਾਂ ਦੇ ਨਾ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਰਾਹੀਂ ਪੰਜਾਂ ਪਿਆਰਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਜੱਥੇਦਾਰਾਂ ਦੀਆਂ ਸੇਵਾਵਾਂ ਰੱਦ ਕਰਨ ਦੇ ਹੁਕਮ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਕੇ ਰੱਦ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਮੁਅੱਤਲ ਹਨ ਤੇ ਅਧਿਕਾਰਕ ਤੌਰ 'ਤੇ ਉਹ ਆਦੇਸ਼ ਨਹੀਂ ਦੇ ਸਕਦੇ।
ਅੱਜ ਬਾਦਲ ਪ੍ਰਤੀ ਸਿੱਖ ਮਸਲਿਆਂ ਪ੍ਰਤੀ ਧਾਰਨ ਕੀਤੇ ਰਵੱਈਏ ਕਾਰਨ ਰੋਹ ਵਿੱਚ ਆਏ ਸਿੱਖ ਨੌਜਵਾਨਾਂ ਨੇ ਇਸਤਰੀ ਸ਼੍ਰੋਮਣੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਜਗੀਰ ਕੌਰ, ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਪੰਜਾਬ ਮਾਰਕਫੈਡ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਦ ਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸਰਬਜੀਤ ਸਿੰਘ ਮਕੜ ਦਾ ਘੇਰਾਓੁ ਕੀਤਾ ਗਿਆ।
ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚ ਕੇ ਸਮੁੱਚੀ ਸਿੱਖ ਕੌਮ ਦੀ ਅਣਖ ਨੂੰ ਵੰਗਾਰਨ ਵਾਲੇ ਸਿਰਸੇ ਵਾਲੇ ਅਸਾਧ ਨੂੰ ਅਣਮੰਗੀ ਮੁਆਫੀ ਦੇਣ ਵਾਲੇ ਜਥੇਦਾਰਾਂ ਨੂੰ ਪੰਜ ਸਿੰਘਾਂ ਵਲੋਂ ਪੰਜ ਪਿਆਰਿਆਂ ਦੇ ਰੂਪ ਬਰਤਰਫ ਕਰਨ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ।

ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤਲਬ ਕੀਤਾ ਗਿਆ ਸੀ।ਜਥੇਦਾਰਾਂ ਨੂੰ ਪੇਸ਼ ਹੋ ਕੇ ਸਪਸ਼ਟੀਕਰਣ ਦੇਣ ਲਈ 10 ਵਜੇ ਦਾ ਸਮਾਂ ਦਿੱਤਾ ਗਿਆ ਸੀ।ਪਰ 90 ਮਿੰਟ ਦੇ ਕਰੀਬ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਅਤੇ ਸੰਗਤਾਂ ਜਥੇਦਾਰਾਂ ਦੀ ੳੇਡੀਕ ਕਰਦੀਆਂ ਰਹੀਆਂ ਪਰ ਜਥੇਦਾਰ ਅਕਾਲ ਤਖ਼ਤ ਸਾਹਿਬ […]

ਰਾਮਪੁਰਾ ਫੂਲ: ਅੱਜ ਸਵੇਰੇ ਮਾਨਸਾ ਧਰਨੇ ਤੇ ਜਾ ਰਹੇ ਪੰਥਕ ਆਗੂ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਰਾਮਪੁਰਾ ਫਾਟਕਾਂ ਤੋਂ ਡੀ.ਐਸ.ਪੀ ਗੁਰਜੀਤ ਸਿੰਘ ਰੁਮਾਣਾ ਅਤੇ ਐਸ.ਐਚ.ਓ ਜੈ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਹੈ।ਭਾਈ ਹਰਦੀਪ ਸਿੰਘ ਜੀ ਨਾਲ ਸੁਰਿੰਦਰ ਸਿੰਘ ਨਥਾਣਾ, ਬਾਬਾ ਸਤਨਾਮ ਸਿੰਘ ਦਿਆਲਪੁਰਾ ਅਤੇ ਸਰਪੰਚ ਕੁਲਵੰਤ ਸਿੰਘ […]

ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਤੋਂ ਮਾਫੀਨਾਮਾ ਜਾਰੀ ਕਰਨ ਵਾਲੇ ਗਿਆਨੀ ਗੁਰਬਚਨ ਸਿੰਘ ਸਮੇਤ ਤਖਤ ਸਾਿਹਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਨ ਵਾਲੇ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਮੁਅੱਤਲ ਕੀਤੇ ਪੰਜ ਪਿਆਰੇ ਆਪਣੇ ਫੈਸਲੇ ਮੁਤਾਬਿਕ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿਚ ਰੋਸ ਦਾ ਪ੍ਰਗਟਾਵਾ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ, ਗੋਲੀਬਾਰੀ ਦੌਰਾਨ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ਨੂੰ ਬੇਅਦਬੀ ਲਈ ਦੋਸ਼ੀ ਦੱਸ ਕੇ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਲੰਡਨ ਵਿਖੇ ਭਾਰਤੀ ਦੂਤਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਸੌਦਾ ਸਾਧ ਮਾਫੀਨਾਮਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਪਿੰਡ ਬਰਗਾੜੀ ਪਿਛਲੇ ਦਿਨੀ ਹੋਈ ਬੇਅਦਬੀ ਦੀ ਘਟਨਾ ਅਤੇ ਪੁਲਿਸ ਵੱਲੋਂ ਸ਼ਾਂਤਮਈ ਰਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਕਾਰਣ ਲੋਕ ਰੋਹ ਦੇ ਚਲਦਿਆਂ ਅਪਾਣੇ ਘਰਾਂ ਅੰਦਰ ਆਪਣੇ ਆਪ ਨੂੰ ਸਮੇਟੀ ਬੈਠੇ ਬਾਦਲ ਦਲ ਦੇ ਆਗੂਆਂ ਨੂੰ ਹੱਲਸ਼ੇਰੀ ਦੇਣ ਲਈ ਅਤੇ ਸ਼ਹੀਦ ਹੋਏ ਸਿੰਘਾਂ ਦੀ 25 ਅਕਤੂਬਰ ਨੂੰ ਅੰਤਮ ਅਰਦਾਸ ਸਮੇਂ ਹੋਣ ਵਾਲੇ ਪੰਥਕ ਇਕੱਠ ਵਿੱਚ ਸੰਗਤਾਂ ਦੀ ਸ਼ਮੂਲੀਅਤ ਘੱਟ ਕਰਨ ਲਈ ਬਾਦਲ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਾਂ ਪ੍ਰੋਗਰਾਮ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।