Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 25, 2015

ਡੀ ਜੀ ਪੀ ਪੰਜਾਬ ਸੁਮੇਧ ਸੈਣੀ ਦਾ ਤਬਾਦਲਾ ਕਰਕੇ ਨਵੇਂ ਡੀ ਜੀ ਪੀ ਪੰਜਾਬ ਸੁਰੇਸ਼ ਅਰੋੜਾ ਨੂੰ ਬਣਾਇਆ ਗਿਆ ਹੈ ।ਸੁਰੇਸ਼ ਅਰੋੜਾ 1982 ਬੈਚ ਦੇ ਆਈ ਪੀ ਐੱਸ ਅਫ਼ਸਰ ਹਨ ਜੋ ਪਹਿਲਾ ਵਿਜੀਲੈਂਸ 'ਚ ਸਨ। ਸੁਮੇਧ ਸੈਣੀ ਨੂੰ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚਾਰਜ ਦਿੱਤਾ ਗਿਆ ਹੈ ।
ਪਿਛਲੇ ਦਿਨੀ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਵਿਰੁੱਧ ਰੋਸ ਪ੍ਰਗਟ ਕਰ ਰਹੇ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਅੰਤਿਮ ਅਰਦਾਸ ਸਮੇਂ ਸਿੱਖ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸੰਗਤਾਂ ਦੇ ਬਾਰੀ ਇਕੱਠ ਵਿੱਚ ਸਿੱਖ ਜੱਥੇਬੰਦੀਆਂ ਅਤੇ ਵੱਲੋਂ 9 ਮਤੇ ਪਾਸ ਕੀਤੇ ਗਏ:
ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਵਰੇਗਂਢ ਮੌਕੇ ਇੱਥੇ ਪੁਲਿਸ ਵੱਲੋਂ ਬੀਤੀ 4 ਜੂਨ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਪਾੜਨ ਦੇ ਵਿਰੋਧ 'ਚ ਸ਼ਾਂਤਮਈ ਧਰਨਾ ਦੇਣ ਵਾਲੇ ਸਿੱਖਾਂ 'ਤੇ ਪੁਲਿਸ ਵਲੋਂ ਚਲਾਈ ਗੋਲੀ ਦੌਰਾਨ ਸ਼ਹੀਦ ਹੋਏ ਸਿੱਖ ਭਾਈ ਜਸਜੀਤ ਸਿੰਘ ਦੇ ਕਾਤਲ ਅਫ਼ਸਰਾਂ ਨੂੰ ਮੁੜ ਬਹਾਲ ਕਰਨ ਦੇ ਵਿਰੋਧ ਵਿਚ ਅੱਜ ਯੂਨਾਈਟਡ ਸਿੱਖ ਕੌਾਸਲ ਦੀ ਅਗਵਾਈ 'ਚ ਦੁਪਹਿਰ 1 ਵਜੇ ਡਿਗਿਆਣਾ ਕੌਾਸਲ ਦਫ਼ਤਰ ਤੋਂ ਪਾਨਾਮਾ ਚੌਕ ਡਿਵਕਾਮ ਦਫ਼ਤਰ ਤੱਕ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ।
ਮੌਜੂਦਾ ਸਿੱਖ ਮਸਲ਼ਿਆਂ ਦੇ ਪ੍ਰਤੀ ਬਾਦਲ ਦਲ ਵੱਲੋਂ ਆਪਨਾਈ ਜਾ ਰਹੀ ਪਹੁੰਚ ਤੋਂ ਸਿੱਖ ਕੌਮ ਵਿੱਚ ਪੈਦਾ ਹੋਏ ਰਸੋ ਵਜੋਂ ਸ਼੍ਰੋਮਣੀ ਕਮੇਟੀ ਮੈਂਬਰਾਂ, ਮੁਲਾਜ਼ਮਾਂ ੳਤੇ ਬਾਦਲ ਦਲ ਦੇ ਅਹੁਦੇਦਾਰਾਂ ਵੱਲੋਂ ਅਸਤੀਫੇ ਦੇਣ ਦਾ ਅਮਲ ਜਾਰੀ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ 'ਚ ਸਥਿਤ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਦੇ ਮੁੱਖ ਗ੍ਰੰਥੀ ਨੇ ਅੱਜ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਗੁਰਦੁਆਰਾ ਸਾਹਿਬ ਵਿਖੇ ਆਮਦ ਤੋਂ ਬਾਅਦ ਵਿਰੋਧ 'ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪਿੰਡ ਬਾਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ 14 ਅਕਤੂਬਰ ਨੂੰ ਪਿੰਡ ਬਹਿਬਲ ਕਲਾਂ ਵਿੱਚ ਪੁਲਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।