Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 28, 2015

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦਾ ਸ਼ਹੀਦੀ ਸਮਾਗਮ ਪਿੰਡ ਬਰਗਾੜੀ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਗਿਆ ਜਿਸ ਵਿੱਚ ਵੱਖੋ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ,ਸਿੱਖ ਪ੍ਰਚਾਰਕਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ 40000 ਦੇ ਕਰੀਬ ਸਿੱਖ ਸੰਗਤਾਂ
ਜਲੰਧਰ: ਕੁਝ ਦਿਨ ਪਹਿਲਾਂ ਜਲੰਧਰ ਨੇੜੇ ਪਿੰਡ ਆਦਮਪੁਰ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਸੰਗਤਾਂ ਤੋਂ ਅੱਜ ਸਵੇਰ ਤੱਕ ਦਾ ਸਮਾ ਲਿਆ ਗਿਆ ਸੀ।ਪਰ ਅੱਜ ਜਦੋਂ ਪੁਲਿਸ ਫੜੇ ਗਏ ਦੋਸ਼ੀ ਨੂੰ ਫੋਨ ਕਰਨ ਵਾਲੀ ਮਹਿਲਾ ਦਾ ਪਤਾ ਨਹੀਂ ਲਗਾ ਸਕੀ ਤਾਂ ਸਿੱਖ ਸੰਗਤਾਂ ਵੱਲੋਂ ਆਦਮਪੁਰ ਰੋਡ ਤੇ ਧਰਨਾ ਸ਼ੁਰੂ ਕਰਕੇ ਜਲੰਧਰ-ਹੁਸ਼ਿਆਰਪੁਰ ਰੋਡ ਬੰਦ ਕਰ ਦਿੱਤਾ ਗਿਆ।ਇਸ ਨਾਲ ਰੋਡ ’ਤੇ ਆਵਾਜਾਈ ਬਿਲਕੁਲ ਠੱਪ ਹੋ ਗਈ।
ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦਾ ਸ਼ਹੀਦੀ ਸਮਾਗਮ ਪਿੰਡ ਬਰਗਾੜੀ ਵਿਖੇ 25 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਗਿਆ ਜਿਸ ਵਿੱਚ ਵੱਖੋ ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ,ਸਿੱਖ ਪ੍ਰਚਾਰਕਾਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਵਿੱਚ 40000 ਦੇ ਕਰੀਬ ਸਿੱਖ ਸੰਗਤਾਂ
ਚੰਡੀਗੜ੍ਹ: 26 ਅਕਤੂਬਰ ਨੂੰ ਅਫਗਾਨਿਸਤਾਨ ਦੇ ਪਾਕਿਸਤਾਨ, ਤਜੀਕਿਸਤਾਨ ਅਤੇ ਚੀਨ ਨਾਲ ਲੱਗਦੇ ਸੂਬੇ ਬਦੱਖਸ਼ਾਨ ਵਿੱਚ ਕੇਂਦਰਿਤ 7.5 ਮੈਗਨੀਚਿਊਡ ਦੀ ਤੀਬ੍ਰਤਾ ਦੇ ਭੁਚਾਲ ਨਾਲ ਹੋਈ ਤਬਾਹੀ ਵਿੱਚ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪ ਗਈ ਹੈ।ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵਿੱਚ 258, ਅਫਗਾਨਿਸਤਾਨ ਵਿੱਚ 115 ਅਤੇ ਕਸ਼ਮੀਰ ਵਿੱਚ 115 ਮੌਤਾਂ ਹੋਈਆਂ ਹਨ।
ਚੰਡੀਗੜ੍ਹ: ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਇਕਬਾਲਪ੍ਰੀਤ ਸਹੋਤਾ ਵੱਲੋਂ ਕੋਟਕਪੂਰਾ ਨੇੜੇ ਪੁਲਿਸ ਗੋਲੀਬਾਰੀ ਦੀ ਜਾਂਚ ਇੱਕ ਡੀ.ਐਸ.ਪੀ ਪੱਧਰ ਦੇ ਅਧਿਕਾਰੀ ਨੂੰ ਦੇਣ ਦੇ ਬਿਆਨ ਤੇ ਸਵਾਲ ਚੁੱਕਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੂਨੀਅਰ ਅਧਿਕਾਰੀ ਆਪਣੇ ਤੋਂ ਦੋ ਰੈਂਕ ਉੱਤੇ ਸੀਨੀਅਰ ਅਧਿਕਾਰੀ ਵਿਰੁੱਧ ਜਾਂਚ ਕਿਵੇਂ ਕਰੇਗਾ।
ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਵਿਵਾਦ ਦਾ ਕਾਰਨ ਬਣੇ ਆ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਵੇਂ ਨਾਮ ਦਾ ਐਲਾਨ ਹੋਣ ਦੀਆਂ ਸੰਭਾਵਨਾਵਾਂ ਨਜਰ ਆ ਰਹੀਆਂ ਹਨ।ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ।
ਆਸ਼ੁਤੋਸ਼ ਦੇ ਡੇਰੇ ਦੀ ਭੰਨਤੋੜ ਕਰਨ ਦੇ ਕੇਸ ਵਿੱਚ ਭਾਈ ਨਿਰਮਲ ਸਿੰਘ ਸਮੇਤ ਨਾਮਜ਼ਦ ਸਿੱਖਾਂ ਖਿਲਾਫ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ, ਜੋ ਕਿ ਲਗਾਤਾਰ ਚਾਰ ਦਸੰਬਰ ਤੱਕ ਚੱਲਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਸਾਹਿਬ: ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਫਿਲਮ “ਅੰਬਰਸਰੀਆ” ਦੀ ਟੀਮ ਵੱਲੋਂ ਫਿਲਮਾਏ ਗਏ ਦ੍ਰਿਸ਼ਾਂ ਦਾ ਸਖਤ ਨੋਟਿਸ ਲੈਂਦਿਆਂ ਸ੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਫਿਲਮ ਦੇ ਨਿਰਦੇਸ਼ਕ ਮਨਦੀਪ ਕੁਮਾਰ ਨੂੰ ਉਹ ਦ੍ਰਿਸ਼ ਕੱਟਣ ਦੀ ਹਦਾਇਤ ਕੀਤੀ ਗਈ ਹੈ।ਜਿਕਰਯੋਗ ਹੈ ਕਿ ਕੱਲ੍ਹ ਸੋਸ਼ਲ ਮੀਡੀਆ ਤੇ ਦਰਬਾਰ ਸਾਹਿਬ ਗਲਿਆਰੇ ਵਿੱਚ ਨਾਚ ਕਰਦੀ ਅਦਾਕਾਰਾ “ਲਾਰੇਨ” ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਸਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ ਅਤੇ ਹੋਰ ਕੁੱਝ ਪੰਥਕ ਸਿਆਸੀ ਪਾਰਟੀਆਂ ਨੇ ਸਰਬੱਤ ਖਾਲਸਾ ਦਾ ਇਕੱਠ ਦੀਵਾਨ ਹਾਲ ਮੰਜੀ ਸਾਹਿਬ ਸ਼੍ਰੀ ਦਰਬਾਰ ਸਾਹਿਬ ਵਿਖੇ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੰਗ ਪੱਤਰ ਦਿੱਤਾ, ਜਿਸਨੂੰ ਪ੍ਰਧਾਨ ਅਵਤਾਰ ਸਿੰਘ ਨੇ ਰੱਦ ਕਰ ਦਿੱਤਾ ।
ਫਤਿਹਗੜ੍ਹ ਸਾਹਿਬ: ਐਸ.ਜੀ.ਪੀ.ਸੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਵੱਲੋਂ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਲਏ ਜਾ ਰਹੇ ਫੈਂਸਲਿਆਂ ਤੇ ਰੋਸ ਪ੍ਰਗਟ ਕਰਦਿਆਂ, ਫੈਂਸਲੇ ਵਾਪਿਸ ਨਾ ਲਏ ਜਾਣ ਦੀ ਸੂਰਤ ਵਿੱਚ ਚਿਤਾਵਨੀ ਭਰੇ ਲਹਿਜੇ ਵਿੱਚ ਸਖਤ ਕਦਮ ਪੁੱਟਣ ਦੀ ਗੱਲ ਕਹੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।