Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 31, 2015

ਬਰਗਾੜੀ ਬੇਅਦਬੀ ਮਾਮਲੇ ਵਿੱਚ ਸਿੱਖ ਨੌਜਾਵਨਾਂ ਦੀ ਗ੍ਰਿਫਤਾਰੀ ਕਾਰਣ ਸਿੱਖ ਰੋਹ ਦਾ ਸਾਹਮਣ ਕਰ ਰਹੀ ਪੰਜਾਬ ਸਰਕਾਰ ਅਤੇ ਪੁਲਿਸ ਦੀਆਂ ਮੁਸ਼ਕਲਾਂ ਵਿੱਚ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਅਦਾਲਤ ਨੇ ਇਸ ਮਾਮਲੇ ‘ਚ ਗ੍ਰਿਫ਼ਤਾਰ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ‘ਝੂਠ ਫੜ੍ਹਨ ਵਾਲੇ ਟੈੱਸਟ’ ਲਈ ਇਜਾਜ਼ਤ ਲਈ ਪੁਲਿਸ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ‘ਲਾਈ ਡਿਟੈਕਟਰ’ ਲਈ ਪੁਲਿਸ ਨੂੰ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਸਿਆਸੀ ਅਤੇ ਪ੍ਰਸ਼ਾਸਨਕ ਖੇਤਰ ਵਾਂਗ ਧਾਰਮਿਕ ਖੇਤਰ ਵਿਚ ਵੀ ਲੋੜੋਂ ਵੱਧ ਕੇਂਦਰੀਕਰਨ ਦੀ ਨੀਤੀ ਨੇ ਜਿਥੇ ਸਿੱਖ ਧਾਰਮਿਕ ਪ੍ਰੰਪਰਾਵਾਂ ਤੇ ਮਰਿਆਦਾ ਨੂੰ ਛੁਟਿਆਉਣ ਦਾ ਰਾਹ ਖੋਲ੍ਹ ਦਿੱਤਾ, ਉਥੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਅਤੇ ਸਿੱਖਾਂ ਦੇ ਸਰਬਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰੁਤਬੇ ਤੇ ਸਨਮਾਨ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ ।
ਚੰਡੀਗੜ੍ਹ: ਪਿਛਲੇ ਦਿਨੀ ਬਲਵੰਤ ਸਿੰਘ ਰਾਮੂਵਾਲੀਆ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਦੀ ਖਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਸੀ, ਪਰ ਮੀਡੀਆ ਸਾਹਮਣੇ ਆ ਕੇ ਬਲਵੰਤ ਸਿੰਘ ਰਾਮੂਵਾਲੀਆ ਨੇ ਉਸ ਖਬਰ ਦਾ ਖੰਡਨ ਕੀਤਾ ਸੀ।ਪਰ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵੱਡਾ ਝਟਕਾ ਲੱਗਾ ਜਦੋਂ ਪਿਛਲੇ ਦਿਨੀ ਉਡੀਆਂ ਅਫਵਾਹਾਂ ਸੱਚ ਦਾ ਰੂਪ ਧਾਰਨ ਕਰ ਗਈਆਂ।
ਬਰਗਾੜੀ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਪੁਲਿਸ ਰਿਮਾਂਡ ਦੌਰਾਨ ਉਨ੍ਹਾਂ ਖਿਲਾਫ ਕੋਈ ਸਬੂਤ ਨਾ ਮਿਲਣ ਕਾਰਣ ਅਤੇ ਅਪਾਣੀ ਹੋ ਰਹੀ ਬਦਨਾਮੀ ਤੋਂ ਬਚਣ ਲਈ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਦਾ ਝੂਠ ਫੜ੍ਹਨ ਵਾਲ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਦਿੱਤੀ ਅਰਜ਼ੀ ‘ਤੇ ਅੱਜ ਸੁਣਵਾਈ ਹੋਣ ਦੀ ਸੰਭਾਵਨਾ ਹੈ ।
ਬਠਿੰਡਾ: ਅਕਾਲੀ ਦਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।ਆਏ ਦਿਨ ਲੋਕ ਰੋਹ ਵੱਖੋ ਵੱਖੋ ਤਰੀਕਿਆਂ ਨਾਲ ਆਪਣਾ ਪ੍ਰਗਟਾਵਾ ਕਰ ਰਿਹਾ ਹੈ।ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਅਕਾਲੀ ਆਗੂ ਲੋਕਾਂ ਵਿੱਚ ਜਾਣ ਤੋਂ ਘਬਰਾ ਰਹੇ ਹਨ ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਵੀ ਅਕਾਲੀ ਆਗੂਆਂ ਨੂੰ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ।
ਸੌਦਾ ਸਾਧ ਮਾਫੀ ਮਾਮਲੇ ਅਤੇ ਬਾਅਦ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਇਸ ਸਮੇਂ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲ ਰਹੇ ਬਾਦਲ ਦਲ ਕੋਲ ਸ਼੍ਰੀ ਅਕਾਲ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਬਦਲਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀ ਰਿਹਾ।
ਅਜ਼ਾਦੀ ਪਸੰਦ ਕਸ਼ਮੀਰੀਆਂ ਅਤੇ ਸਿੱਖਾਂ ਵੱਲੋਂ 31 ਅਕਤੂਬਰ ਨੂੰ ਭਾਰਤੀ ਕੌਾਸਲਖਾਨੇ ਸਾਹਮਣੇ ਫਰੈਂਕਫਰਟ 'ਚ ਸਿੱਖਾਂ ਤੇ ਕਸ਼ਮੀਰੀਆਂ ਵੱਲੋਂ ਸਾਂਝੇ ਤੌਰ 'ਤੇ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਅੱਜ ਸਿੱਖ ਪ੍ਰਚਾਰਕਾਂ ਨੇ ਆਪਣੇ ਖੁਨ ਦਾ ਪਿਆਲਾ ਭਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਭੇਜਿਆ। ਮੁੱਖ ਮੰਤਰੀ ਨੂੰ ਖੁਨ ਦਾ ਪਿਆਲਾ ਉਸ ਸਮੇਂ ਭੇਜਿਆ ਜਦੋਂ ਸਿੱਖ ਪ੍ਰਚਾਰਕਾਂ ਅਤੇ ਸਰਕਾਰੀ ਧਿਰ ਦਰਮਿਆਨ ਚੱਲ ਰਹੀ ਗੱਲਬਾਤ ਕਿਸੇ ਸਿਰੇ ਨਾ ਲੱਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।