Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 4, 2015

ਨਿਊਯਾਰਕ ਦੇ ਸ਼ਹਿਰ ਰਿਚਮੰਡਹਿੱਲ ਵਿਖੇ 'ਦਿ ਦੁਆਬਾ ਸਿੱਖ ਐਸੋਸੀਏਸ਼ਨ ਆਫ ਨਿਊਯਾਰਕ' ਵੱਲੋਂ ਗੁਰੂ ਘਰ ਸਿੱਖ ਕਲਚਰਲ ਸੁਸਾਇਟੀ ਵਿਖੇ ਸ਼ਹੀਦ ਬੇਅੰਤ ਸਿੰਘ, ਸ਼ਹੀਦ ਸਤਵੰਤ ਸਿੰਘ ਅਤੇ ਸ਼ਹੀਦ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਸਰਕਾਰ ਦੀ ਸਰਪ੍ਰਸਤੀ ਹੇਠ ਹੋਏ ਅਣਮਨੁੱਖੀ ਸਿੱਖ ਕਤਲੇਆਮ ਦੀ ਯਾਦ ਵਿੱਚ 1999 ਤੋਂ ਲਗਾਤਾਰ ਹਰ ਸਾਲ ਨਵੰਬਰ ਮਹੀਨੇ ਵਿੱਚ ਲਾਏ ਜਾਂਦੇ ਖੂਨਦਾਨ ਕੈਂਪਾਂ ਦੀ ਲੜੀ ਵਿੱਚ ਇਸ ਵਾਰ ਕੈਲਗਰੀ ਦੇ ਬਿਸ਼ਪ ਮਕਨੈਲੀ ਹਾਈ ਸਕੂਲ ਨਾਰਥ ਈਸਟ ਵਿੱਚ 'ਸਿੱਖ ਨੇਸ਼ਨ ਬਲੱਡ ਡੋਨੇਸ਼ਨ' ਕੈਂਪ 7 ਤੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਏ ਜਾ ਰਹੇ ਹਨ।
ਚੰਡੀਗੜ੍ਹ: ਡਾਵਾਂ ਡੋਲ ਹੋ ਰਹੀ ਅਕਾਲੀ ਦਲ ਦੇ ਬੇੜੀ ਨੂੰ ਸਥਿਰ ਕਰਨ ਦੀ ਕੋਸ਼ਿਸ਼ ਲਈ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।ਪੰਜਾਬ ਵਿੱਚ ਸਥਿਤ ਤਿੰਨ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਫੈਂਸਲੇ ਤੇ ਫਿਲਹਾਲ 10 ਨਵੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਬੁਲਾਏ ਸਰਬੱਤ ਖਾਲਸਾ ਤੱਕ ਰੋਕ ਲਗਾ ਲਈ ਗਈ ਹੈ।ਸਰਬੱਤ ਖਾਲਸਾ ਬਾਰੇ ਇੱਕ ਹੋਰ ਅਹਿਮ ਫੈਂਸਲਾ ਲੈਂਦਿਆਂ ਕੋਰ ਕਮੇਟੀ ਨੇ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਦਖ਼ਲਅੰਦਾਜੀ ਨਾ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਵਿਰੁੱਧ ਪੁਲਿਸ ਨੇ ਬੁੜੈਲ ਜੇਲ ਫਰਾਰੀ ਕੇਸ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਇਸ 11 ਸਾਲ ਪੁਰਾਣੇ ਕੇਸ ਵਿੱਚ ਪੁਲਿਸ ਨੇ ਦੇਸ਼ ਧਰੋਹ ਦੀਆਂ ਧਰਾਵਾਂ ਤਹਿਤ ਮੰਗਲਵਾਰ ਨੂੰ ਸੀ.ਜੀ.ਐਮ. ਅਦਾਲਤ 'ਚ ਚਲਾਨ ਪੇਸ਼ ਕੀਤਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਧਰਨਾ ਦੇ ਰਹ ਸਿੱਖ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਦੌਰਾਨ ਸ਼ਹੀਦ ਹੋਏ ਦੋ ਸਿੰਘਾਂ ਦੇ ਸ਼ਹੀਦੀ ਸਮਾਗਮ ਸਮੇ ਪੰਥਕ ਆਗੂਆਂ ਵੱਲੋਂ 3 ਨਵੰਬਰ ਨੂੰ ਸਮੂਹ ਸਿੱਖ ਸੰਗਤ ਨੂੰ ਸੜਕਾਂ ਉੱਪਰ ਕਾਲੀਆਂ ਝੰਡੀਆਂ ਲੈ ਕੇ ਪੁਰਅਮਨ ਤਿੰਨ ਘੰਟੇ ਖੜ੍ਹਨ ਦੇ ਸੱਦੇ ਨੂੰ ਵੱਖ-ਵੱਖ ਥਾਵਾਂ ਤੋਂ ਆ ਰਹੀਆ ਰਿਪੋਰਟਾਂ ਮੁਤਾਬਿਕ ਭਰਵਾਂ ਹੁੰਗਾਰਾ ਮਿਲਿਆ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।