Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 8, 2015

ਤਰਨਤਾਰਨ: 10 ਨਵੰਬਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਕਰਵਾਏ ਜਾ ਰਹੇ ਸਰਬੱਤ ਖਾਲਸਾ ਸਮਾਗਮ ਲਈ ਪਿੰਡ ਚੱਬਾ ਵਿੱਚ ਬੱਬਰਾਂ ਦੀ ਬਹਿਕ ਦੇ ਨਾ ਨਾਲ ਮਸ਼ਹੂਰ ਸਥਾਨ ਵਿਖੇ ਤਿਆਰੀਆਂ ਅਰੰਭ ਹੋ ਚੁੱਕੀਆਂ ਹਨ। ਜਿਸ ਜਗ੍ਹਾ ਸਰਬੱਤ ਖਾਲਸਾ ਸਮਾਗਮ ਹੋ ਰਿਹਾ ਹੈ ਇਹ ਅੰਮ੍ਰਿਤਸਰ ਸਾਹਿਬ ਤੋਂ ਤਰਨਤਾਰਨ ਰੋਡ ’ਤੇ ਬਾਬਾ ਨੌਧ ਸਿੰਘ ਦੀ ਸਮਾਧ ਵਾਲੇ ਸਥਾਨ ਤੋਂ 3 ਕਿਲੋਮੀਟਰ ਮੰਡਿਆਲਾ ਵਾਲੇ ਪਾਸੇ ਹੈ। ਅੱਜ ਦੇਰ ਸ਼ਾਮ ਸਿੱਖ ਸਿਆਸਤ ਦੀ ਟੀਮ ਵੱਲੋਂ ਸਮਾਗਮ ਵਾਲੀ ਜਗ੍ਹਾ ਦਾ ਦੌਰਾ ਕੀਤਾ ਗਿਆ। ਸਰਬੱਤ ਖਾਲਸਾ ਦਾ ਸਮਾਗਮ ਪਿੰਡ ਚੱਬੇ ਦੇ ਸਿੱਖ ਭਾਈ ਬੂਟਾ ਸਿੰਘ ਦੀ ਜਮੀਨ ਤੇ ਹੋ ਰਿਹਾ ਹੈ। ਅੱਜ ਸ. ਬੂਟਾ ਸਿੰਘ ਦੇ ਘਰ ਵਿਚ ਹੀ ਇਸ ਸਮਾਗਮ ਦੇ ਸੰਬੰਧ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਅਕਾਲ ਤਖਤ ਸਾਹਿਬ ਤੋਂ ਸਿਆਸੀ ਇਸ਼ਾਰੇ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਵਾਲੇ ਸੌਦਾ ਸਾਧ ਨੂੰ ਮਾਫ ਕਰਨ ਅਤੇ ਬਾਅਦ ਵਿੱਚ ਪੰਥਕ ਦਬਾਅ ਦੇ ਚਲਦਿਆਂ ਮਾਫੀਨਾਮਾ ਰੱਦ ਕਰਨ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ, ਪੰਜਾਬ ਸਰਕਾਰ ਦੀ ਪੁਲਿਸ ਵੱਲੋਂ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਤੋਂ ਬਾਅਦ ਉੱਠੇ ਪੰਥਕ ਰੋਹ ਦਰਮਿਆਨ ਅਕਾਲ ਤਖਤ ਸਾਹਿਬ ਅਤੇ ਪੰਥਕ ਸੰਸਥਾਵਾਂ ਦੀ ਬਹਾਲੀ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ਼ ਖੇਤਰ ਨਿਰਧਾਰਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼੍ਰੋਮਣੀ ਅਕਾਲੀ ਦਲ ਸਾਂਝਾ ਅਤੇ ਹੋਰ ਪੰਥਕ ਜੱਥੈਬੰਦੀਆਂ ਵੱਲੋਂ ਤਰਨਤਾਰਨ ਵਿੱਖੇ 10 ਨਵੰਬਰ ਨੂੰ ਸਰਬੱਤ ਖਾਲਸਾ ਦੇ ਨਾਂ ‘ਤੇ ਕੀਤੇ ਜਾ ਰਹੇ ਇਕੱਠ ਨੂੰ ਅਸਫਲ ਬਣਾਉਣ ਲਈ ਪੰਜਾਬ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।
ਬਿਹਾਰ ਵਿਧਾਨ ਸਭਾ ਚੋਣਾਂ ਦੀ ਵੋਟਾਂ ਦੀ ਗਿਣਤੀ ਦੇ ਆਏ ਨਤੀਜ਼ਆਂ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਮਹਾਂ ਗਠਜੋੜ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ।ਨਿਤੀਸ਼ ਕੁਮਾਰ ਤੀਜੇ ਵਾਰ ਲਗਾਤਾਰ ਬਿਹਾਰ ਦੇ ਮੁੱਖ ਮੰਤਰੀ ਬਨਣ ਜਾ ਰਹੇ ਹਨ।
ਅੰਮ੍ਰਿਤਸਰ ਸਾਹਿਬ: 10 ਨਵੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਸੱਦੇ ਗਏ ਸਰਬੱਤ ਖਾਲਸਾ ਵਿੱਚ ਵੱਖੋ ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮਾਗਮ ਵਿੱਚ ਸ਼ਮੂਲੀਅਤ ਅਤੇ ਇਸ ਤੋਂ ਬਾਹਰ ਰਹਿਣ ਬਾਰੇ ਵੱਖੋ ਵੱਖਰੇ ਵਿਚਾਰ ਸਾਹਮਣੇ ਆ ਰਹੇ ਹਨ।ਅੱਜ ਇਸ ਮਸਲੇ ਤੇ ਵੀਚਾਰ ਕਰਨ ਲਈ ਅੰਮ੍ਰਿਤਸਰ ਸਾਹਿਬ ਸਥਿਤ ਦਲ ਖਾਲਸਾ ਦਫਤਰ ਆਜ਼ਾਦ ਭਵਨ ਵਿਖੇ ਦਲ ਖਾਲਸਾ ਅਤੇ ਪੰਚ ਪ੍ਰਧਾਨੀ ਵੱਲੋਂ ਇੱਕ ਮੀਟਿੰਗ ਕੀਤੀ ਗਈ।ਮੀਟਿੰਗ ਤੋਂ ਬਾਅਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਉਹ ਸਰਬੱਤ ਖਾਲਸਾ ਸਮਾਗਮ ਦੀ ਫੈਂਸਲਾ ਲੈਣ ਵਾਲੀ ਕਿਸੇ ਵੀ ਪ੍ਰਕਿਰਿਆ ਵਿੱਚ ਸ਼ਾਮਿਲ ਹੋਣ ਤੋਂ ਬਗੈਰ ਇਸ ਵਿੱਚ ਇੱਕ ਨਿਮਾਣੇ ਸਿੱਖ ਵਜੋਂ ਸ਼ਾਮਿਲ ਹੋਣਗੇ।ਸਿਧਾਂਤਕ ਮਤਭੇਦਾਂ ਨੂੰ ਸਮਾਗਮ ਦੇ ਫੈਂਸਲਿਆਂ ਵਿੱਚ ਸ਼ਾਮਿਲ ਨਾ ਹੋਣ ਦਾ ਕਾਰਨ ਦੱਸਦਿਆਂ ੳਨ੍ਹਾਂ ਸਰਕਾਰ ਵੱਲੋਂ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਰੋਕਣ ਲਈ ਵਰਤੇ ਜਾ ਰਹੇ ਜਾ ਰਹੇ ਹੱਥਕੰਡਿਆਂ ਦੀ ਵੀ ਨਿਖੇਧੀ ਕੀਤੀ।
ਸਿੱਖਾਂ ਦੇ ਧਾਰਮਕ ਮਸਲਿਆਂ ਵਿਚ ਸਰਕਾਰੀ ਦਖਲ ਅੰਦਾਜ਼ੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਬਾਦਲ ਦਲ ਵਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ 10 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਿਹਾ ਇਕੱਠ ਗੈਰ-ਪੰਥਕ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਸਾਂਝਾ ਅਥੇ ਹੋਰ ਸਿੱਖ ਜੱਥੇਬੰਦੀਆਂ ਵੱਲੋਂ ਸਰਬੱਤ ਕਾਲਸਾ ਦੇ ਨਾਂ ‘ਤੇ 10 ਨਵੰਬਰ ਨੂੰ ਸੱਦੇ ਜਰ ਰਹੇ ਇਕੱਠ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਪ੍ਰਹੇਜ ਕਰ ਰਹੀਆਂ ਸਿੱਖ ਜੱਥੇਬੰਦੀਆਂ ਦੀ ਗਿਣਤੀ ਵਿੱਚ ਆਲ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੀ ਸ਼ਾਮਲ ਹੋ ਗਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।