Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 14, 2015

ਚੰਡੀਗੜ੍ਹ: ਸਿੱਖ ਕੌਮ ਦੇ ਰੋਹ ਦਾ ਸਿਕਾਰ ਬਣ ਰਹੀ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਥਿਤੀ ਵਿੱਚੋਂ ਨਿਕਲਣ ਲਈ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚਲਦਿਆਂ "ਹਿੰਦੁਸਤਾਨ ਟਾਈਮਜ਼ ਅਖਬਾਰ" ਦੀ ਵੈਬਸਾਈਟ ਤੇ ਪ੍ਰਕਾਸ਼ਿਤ ਹੋਈ ਖਬਰ ਅਨੁਸਾਰ ਸ੍ਰੋਮਣੀ ਕਮੇਟੀ ਵੱਲੋਂ ਗਲਤ ਫੈਂਸਲਿਆਂ ਕਾਰਨ ਸਿਖ ਰੋਹ ਦਾ ਸ਼ਿਕਾਰ ਹੋ ਰਹੇ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ "ਭਾਈ ਸਾਹਿਬ" ਦੇ ਖਿਤਾਬ ਨਾਲ ਨਿਵਾਜੇ ਜਾ ਚੁੱਕੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਨੂੰ ਜਥੇਦਾਰ ਬਣਾਉਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਸਿੱਖ ਹਿੱਤਾਂ ਲਈ ਸਰਗਰਮ ਪਾਰਟੀ ਦਲ ਖਾਲਸਾ ਨੇ ਫਰਾਂਸ ਦੇ ਪੈਰਸ ਸ਼ਹਿਰ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਹਮਲਿਆਂ ਦੀ ਸਖਤ ਨਿਖੇਧੀ ਕੀਤੀ ਹੈ।

ਅੰਮ੍ਰਿਤਸਰ ਸ਼ਾਹਿਬ: 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਵਿੱਚ ਨਿਯੁਕਤ ਕੀਤੇ ਗਏ ਤਿੰਨ ਜਥੇਦਾਰਾਂ ਸਮੇਤ ਸਰਬੱਤ ਖਾਲਸਾ ਸਮਾਗਮ ਦੇ ਪ੍ਰਬੰਧਕ ਸਿੱਖ ਆਗੂਆਂ ਖਿਲਾਫ ਪੰਜਾਬ ਪੁਲਿਸ ਧਾਰਾ 124-ਏ, 153-ਏ, 153-ਬੀ, 115, 117, 120-ਬੀ ਆਈ.ਪੀ.ਸੀ, ਗੈਰਕਨੂੰਨੀ ਗਤੀਵਿਦੀਆਂ ਰੋਕੂ ਐਕਟ1967 ਦੇ ਸੈਕਸ਼ਨ-13(1) ਅਤੇ ਸੂਚਨਾ ਤਕਨੋਲਜੀ ਐਕਟ ਦੇ ਸੈਕਸ਼ਨ 66-ਐਫ ਅਨੁਸਾਰ ਕੇਸ ਦਰਜ ਕੀਤਾ ਗਿਆ ਹੈ। […]

ਚਿੱਟੇ ਮੱਛਰ ਕਾਰਨ ਤਬਾਹ ਹੋਈ ਨਰਮੇਂ ਦੀ ਫਸਲ ਦੇ ਮੁਆਵਜੇ ਤੇ ਖੇਤ ਮਜ਼ਦੂਰਾਂ ਨੂੰ ਮੁਆਵਜਾ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਮਜ਼ਦੂਰ ਜੱਥੇਬੰਦੀਆਂ ਅਤੇ ਪੁਲਿਸ ਦਰਮਿਆਨ ਹੋਈ ਸਿੱਧੀ ਝੜਪ ਵਿੱਚ ਕਈ ਪੁਲਿਸ ਮੁਲਾਜ਼ਮਾਂ ਅਤੇ ਕਿਸਾਨ ਜ਼ਖਮੀ ਹੋ ਗਏ ਹਨ।

ਲੰਡਨ: ਬਰਤਾਨੀਆ ਦੇ ਦੌਰੇ ਤੇ ਗਏ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਬਰਤਾਨੀਆਂ ਸਰਕਾਰ ਨੂੰ ਸੌਂਪੇ ਗਏ ਡੋਜ਼ੀਅਰ ਵਿੱਚ ਨਾਮ ਆਉਣ ਤੇ ਲੰਡਨ ਰਹਿੰਦੇ ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਨੇ ਭਾਰਤ ਸਰਕਾਰ ਤੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਹੈ। ਅਵਤਾਰ ਸਿੰਘ ਖੰਡਾ ਨੇ ਆਪਣੀ ਫੇਸਬੁੱਕ ਆਈ.ਡੀ ਤੇ ਲਿਖਿਆ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ […]

ਪਿਛਲੇ ਦਿਨੀ ਹੋਏ ਸਰਬੱਤ ਖਾਲਸਾ ਵਿੱਚ ਥਾਪੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਅਤੇ ਪ੍ਰਬੰਧਕਾਂ ਖਿਲਾਫ ਦੇਸ਼ ਧਰੋਹ ਦੇ ਮੁਕੱਦਮੇ ਦਰਜ਼ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਹਾਦਾਇਤ ‘ਤੇ ਹੁਣ ਪੁਲਿਸ ਸਰਬੱਤ ਖਾਲਸਾ ਵਿੱਚ ਹਿੱਸਾ ਲੈਣ ਵਾਲਿਆਂ ਦੀਆਂ ਸੂਚੀਆਂ ਤਿਆਰ ਕਰਨ ਲੱਗੀ ਹੋਈ ਹੈ।
ਸਿੱਖ ਰਿਲੀਫ ਦੇ ਨੁਮਾਇੰਦੇ ਪਰਮਿੰਦਰ ਸਿੰਘ ਅਮਲੋਹ ਅਤੇ ਅਖੰਡ ਕੀਰਤਨੀ ਜਥੇ ਦੇ ਭਾਈ ਆਰ.ਪੀ ਸਿੰਘ ਵੱਲੋਂ ਜਾਰੀ ਬਿਆਨ ਅਨੁਸਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਕਿਹਾ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੀ ਸੇਵਾ ਸੰਭਾਲ ਲਈ ਸਿੱਖ ਸੰਗਤਾਂ ਦੇ ਸੁਨੇਹੇ ਮਿਲ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਮੈਂ ਇਸ ਸ਼ਰਤ ਤੇ ਇਸ ਵਿਚਾਰ ਲਈ ਹਾਮੀ ਭਰੀ ਸੀ ਕਿ ਜੇ ਸਮੁੱਚੀਆਂ ਪੰਥਕ ਜਥੇਬੰਦੀਆਂ ਅਤੇ ਪੂਰੀ ਦੁਨੀਆ ਵਿੱਚੋਂ ਸਿੱਖ ਸੰਗਤਾਂ ਦੇ ਨੁਮਾਇੰਦੇ ਸਰਬੱਤ ਖਾਲਸਾ ਵਿੱਚ ਸ਼ਿਰਕਤ ਕਰਨ ਤਾਂ ਜੋ ਸਮੁੱਚੀ ਸਿੱਖ ਕੌਮ ਏਕਤਾ ਵੱਲ ਵੱਧ ਸਕੇ।
ਪਿਛਲੇ ਦਿਨੀ ਅਕਾਲ ਤਖਤ ਸਾਹਿਬ ‘ਤੇ ਬੰਦੀ ਛੋੜ ਦਿਵਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਨੰਗੀਆਂ ਤਲਵਾਰਾਂ ਲਹਿਰਾ ਕੇ ਹੁੜਦੰਗ ਮਚਾਇਆ ਗਿਆ ਸੀ ਅਤੇ ਇੱਥੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ।
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵੱਲੋਂ ਭਾਰਤ ਸਰਕਾਰ ਵਲੋਂ ਇੰਗਲੈਂਡ ਦੇ ਸਿੱਖਾਂ ਖਿਲਾਫ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ ।
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਪਿਛਲੇ ਦਿਨੀ ਪਿੰਡ ਚੱਬਾ ਵਿੱਚ ਹੋਏ ਸਰਬੱਤ ਖਾਲਸਾ ਦੌਰਾਨ ਪਾਸ ਕੀਤੇ ਮਤਿਆ ਨੂੰ ਸਿੱਖ ਕੌਮ ਵਿੱਚ ਦੁਬਿਧਾ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।