Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 18, 2015

ਅਨਾਮਾਤੁਲਾ ਨੇ ਸਿੰਘਲ ਨੂੰ ਕਿਹਾ ਕਾਤਲ; ਓ.ਪੀ ਸ਼ਰਮਾ ਨੇ ਅਨਾਮਾਤੁਲਾ ਨੂੰ ਕਿਹਾ ਅੱਤਵਾਦੀ ਦਿੱਲੀ: ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਅਸ਼ੋਕ ਸਿੰਘਲ਼ ਦੀ ਮੌਤ ਤੇ ਸ਼ਰਧਾਂਜਲੀ ਦੇਣ ਦੇ ਮੁੱਦੇ ਤੇ ਅੱਜ ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ ਹੋਣ ਦੀ ਖਬਰ ਸਾਹਮਣੇ ਆਈ ਹੈ।ਖਬਰ ਅਨੁਸਾਰ ਜਦੋਂ ਬੀ.ਜੇ.ਪੀ ਦੇ ਮੈਂਬਰਾਂ ਵੱਲੋਂ ਸਿੰਘਲ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਕਹੀ ਗਈ ਤਾਂ ਆਮ ਆਦਮੀ ਪਾਰਟੀ ਦੇ ਨੇਤਾ ਅਮਾਨਾਤੁਲਾ ਖਾਨ ਵੱਲੋਂ ਇਸ ਗੱਲ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਸਿੰਘਲ ਇੱਕ ਕਾਤਿਲ ਸੀ ਜਿਸਨੇ ਅਨੇਕਾਂ ਮੁਸਲਮਾਨਾਂ ਦਾ ਕਤਲ ਕੀਤਾ ਤੇ ਬਾਬਰੀ ਮਸਜਿਦ ਨੂੰ ਸ਼ਹੀਦ ਕਰਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਸੀ।ਇਸ ਤੋਂ ਭੜਕੇ ਬੀ.ਜੇ.ਪੀ ਦੇ ਨੇਤਾ ਓ.ਪੀ ਸ਼ਰਮਾ ਨੇ ਆਪ ਆਗੂ ਅਨਾਮਾਤੂਲਾ ਨੂੰ ਅੱਤਵਾਦੀ ਕਹਿ ਦਿੱਤਾ ਜਿਸ ਤੋਂ ਬਾਅਦ ਵਿਧਾਨ ਸਭਾ ਵਿੱਚ ਕਾਫੀ ਹੰਗਾਮਾ ਹੋਇਆ।
ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਚਲਾਈਆਂ ਗੋਲੀਆਂ ਦੇ ਕੇਸ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ਼ ਕੀਤੇ ਪਰਚੇ ਸਬੰਧੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਸਿੱਖ ਸਿਆਸਤ ਨਾਲ ਗੱਲ ਕੀਤੀ।ਜ਼ਿਕਰਯੋਗ ਹੈ ਕਿ ਪੁਲਿਸ ਨੇ 14 ਅਕਤੂਬਰ 2015 ਨੂੰ ਸਿੱਖ ਧਰਨਾਕਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਵਿੱਚ ਕ੍ਰਿਸ਼ਨ ਭਗਾਵਾਨ ਸਿੰਘ ਅਤੇ ਗੁਰਜੀਤ ਸਿੰਘ ਨਾਮੀ ਦੋ ਸਿੱਖ ਸ਼ਹੀਦ ਹੋ ਗਏ ਸਨ। ਇਸ ਰਿਪੋਰਟ ਵਿੱਚ ਐਡਵੋਕੇਟ ਜਸਪਾਲ ਸਿੰਘ ਨਾਲ ਸਰਕਾਰ ਵੱਲੋਂ 15 ਨਵੰਬਰ ਨੂੰ ਨਸ਼ਰ ਕੀਤੇ ਪਰਚੇ ਸਬੰਧੀ ਕੀਤੀ ਗੱਲਬਾਤ ਪੇਸ਼ ਕੀਤੀ ਗਈ ਹੈ।
ਅਖਬਾਰੀ ਮੀਡੀਆ ਵਿੱਚ ਚਰਚਿਤ ਖਬਰ ਅਨੁਸਾਰ ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਬਰ ਨਵਜੋਤ ਸਿੱਧੂ ਦਾ ਭਜਾਪਾ ਦੇ ਕਮਲ ਫੁੱਲ ਦੀ ਸੁਗੰਧੀ ਤੋਂ ਮਨ ਭਰ ਗਿਆ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹਨ ਦੀ ਤਿਆਰੀ ਵਿੱਚ ਹਨ।
ਅੱਜ ਫੇਸਬੁੱਕ ਅਤੇ ਵੈਟਸਐਪ ਸਮੇਤ ਸ਼ੋਸ਼ਲ ਮੀਡੀਆ ‘ਤੇ ਬਾਪੂ ਸੂਰਤ ਸਿੰਘ ਦੀ ਮੌਤ ਦੀ ਖਬਰ ਦੀ ਅਫਵਾਹ ਫੈਲਾ ਗਈ ਹੈ, ਪਰ ਬਾਪੂ ਸੂਰਤ ਸਿੰਘ ਦੇ ਪਰਿਵਾਰਕ ਜੀਆਂ ਨੇ ਇਸ ਦਾ ਖੰਡਨ ਕਰਦੀਆਂ ਇਸਨੂੰ ਝੂਠੀ ਅਫਵਾਹ ਦੱਸਿਆ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਬਿਲਕੁਲ ਠੀਕ ਹੈ।
ਅੱਜ ਜਦੋਂ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਆਪਣੇ ਹਲਕਾ ਰਾਮਪੁਰਾ ਫੂਲ ਦੇ ਦੌਰੇ ਦੌਰਾਨ ਪਿੰਡ ਕੋਠਾਗੁਰੂ ਵਿਖੇ ਕਿਸਾਨ-ਮਜਦੂਰ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਦੇ ਨਾਲ ਪਿੰਡ ਵਾਸੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਦੇ ਰੋਸ ਅਤੇ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਤੇ ਪੰਜਾਬ ਸਰਕਾਰ ਦੀ ਨਾਕਾਰਾ ਕਾਰਗੁਜਾਰੀ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਦਿਖਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਕਿਸੇ ਵੀ ਤਰਾਂ ਦੀ ਕਾਰਵਾਈ ਕਰਨ ਦੀ ਬਜਾਏ ਪੰਚਾਇਤ ਮੰਤਰੀ ਦੇ ਨਜਦੀਕੀ ਸਾਥੀ ਮਨਜੀਤ ਸਿੰਘ ਧੁੰਨਾ ਦੀ ਅਗਵਾਈ ਵਿੱਚ ਯੂਥ ਬਿਗ੍ਰੇਡ ''ਕਾਲੀਆਂ'' ਨੇ ਹੀ ਬਜੁਰਗ ਬੀਬੀਆਂ ਨੂੰ ''ਭਜਾ-ਭਜਾ'' ਕੁੱਟਿਆ ਜਦੋਂ ਕਿ ਪੁਲਿਸ ''ਮੂਕਦਰਸ਼ਕ'' ਬਣਕੇ ਦੇਖਦੀ ਰਹੀ ਜਿਸ ਕਰਕੇ ਬਜੁਰਗ ਬੀਬੀਆਂ ਅਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਸਮੇਤ ਲੋਕਾਂ ਨੇ ਘਰਾਂ ਵਿੱਚ ਵੜ•ਕੇ ਜਾਨ ਬਚਾਈ।
: ਦਿੱਲੀ ਸਿੱਖ ਕਤਲੇਆਮ ਦੇ ਮੰਨੇ ਜਾਂਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਖਿਲਾਫ ਸੀਬੀਆਈ ਅਦਾਲਤ ਵਿੱਚ ਕਿਹਾ ਕਿ ਜੇਕਰ ਪੀੜਤ ਪਰਿਵਾਰ ਕੋਈ ਤਾਜ਼ਾ ਸਬੂਤ ਇਸ ਮਾਮਲੇ ਵਿੱਚ ਪੇਸ਼ ਕਰਦਾ ਹੈ ਤਾਂ ਸੀਬੀਆਈ ਦੁਬਾਰਾ ਜਾਂਚ ਕਰਨ ਲਈ ਤਿਆਰ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਟਾਇਟਲਰ ਨੂੰ ਸਬੰਧਿਤ ਕੇਸ ਵਿੱਚ ਦੋਸ਼ ਮੁਕਤ ਕਰਾਰ ਦੇ ਦਿੱਤਾ ਸੀ।
ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਵਾਪਰੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾਂ ਦੀ ਜਾਂਛ ਸੀਬੀਆਈ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਿੰਡ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਆਖਰ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਪਹੁੰਚ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।