Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 7, 2015

ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰ ਸੁਮੇਧ ਸੈਣੀ ਉਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਬੇਤਹਾਸ਼ਾ ਵਿਸ਼ਵਾਸ ਕਰਨ ‘ਤੇ ਦਲ਼ ਖਾਲਸਾ ਨੇ ਬਾਦਲਾਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੌਂ ਆਪਣੇ ਸਾਬਕਾ ਮਾਲਕਾਂ ਦੀਆਂ ਕਰਤੂਤਾਂ ਦਾ ਜੋ ਪਰਦਾਫਾਸ਼ ਕੀਤਾ ਹੈ, ਉਸ ਬਾਰੇ ਬਾਦਲਾਂ ਸਮੇਤ ਪੰਜਾਬ ਦਾ ਹਰ ਬਸ਼ਿੰਦਾ ਜਾਣਦਾ ਹੈ।
ਪੰਜਾਬ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਪੱਤਰਕਾਰ ਕੰਵਰ ਸੰਧੂ ਨਾਲ ਵਿਸਥਾਰਤ ਵੀਡੀਓੁ ਇੰਟਰਵਿਓੂ ਦੌਰਾਨ ਭਾਈ ਬਲਵਿੰਦਰ ਸਿੰਘ ਜਟਾਨਾ ਦੇ ਪਰਿਵਾਰ ਨੂੰ ਕਤਲ ਕਰਨ ਦੇ ਮਾਮਲੇ ਦਾ ਬਾਰੀਕੀ ਨਾਲ ਪਰਦਾਫਾਸ਼ ਕੀਤਾ ਹੈ।ਗੁਰਮੀਤ ਪਿੰਕੀ ਨੇ ਦੱਸਿਆ ਕਿ 9 ਅਗਸਤ 1991 ਨੂੰ ਜਦੋਂ ਐੱਸਐੱਸਪੀ ਸੁਮੇਧ ਸੈਣੀ ਦੁਪਿਹਰ ਦੇ ਖਾਣੇ ਤੋਂ ਵਾਪਸ ਆ ਰਿਹਾ ਸੀ ਤਾਂ ਬੰਬ ਹਮਲਾ ਹੋ ਗਿਆ।
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸਮਝੇ ਜਾਂਦੇ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ‘ਤੇ ਇੱਕ ਵਿਆਹ ਸਮਾਗਮ ਵਿੱਚ ਸਹਿਜ ਉਮੰਗ ਸਿੰਘ ਨਾਂਅ ਦੇ ਸਿੱਖ ਨੌਜਵਾਨ ਨੇ ਬਹਿਸ ਕਰਨ ਤੋਂ ਬਾਅਦ ਕੱਚ ਦੇ ਗਲਾਸ ਨਾਲ ਹਮਲਾ ਕਰ ਦਿੱਤਾ।ਹਾਲਾਂਕਿ ਇਸ ਹਮਲੇ ਦੌਰਾਨ ਉਨਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ ਹੈ।
ਸਰਬੱਤ ਖਾਲਸਾ ਦੇ ਸਿਧਾਂਤ ਅਤੇ 10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।ਇੰਟਰਵਿਓੂ ਦੇ ਇਸ ਹਿੱਸੇ ਵਿੱਚ ਸ੍ਰ. ਗੁਰਤੇਜ ਸਿੰਘ ਨੇ ਸਰਬੱਤ ਖਾਲਸਾ ਸੰਸਥਾ ਬਾਰੇ ਅਤੇ ਮੌਜੂਦਾ ਸਮੇਂ ਇਸਨੂੰ ਕਿਵੇਂ ਸੁਰਜੀਤ ਕੀਤਾ ਜਾਵੇ, ਬਾਰੇ ਆਪਣੇ ਵਿਚਾਰ ਦੱਸੇ।
ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਨੂੰ ਇੱਥੇ ਗੁਰਗੁਆਰਾ ਸਾਹਿਬ ਵਿੱਚ ਲਾਗੂ ਕਰਨ ਵਿੱਚ ਗੁਰਦੁਆਰਾ ਪ੍ਰਬੰਧਕਾਂ ਖੜੀਆਂ ਕੀਤੀਆਂ ਰੁਕਾਵਟਾਂ ਦੇ ਰੋਸ ਵਜੌਂ ਗੁਰਦੁਆਰਾ ਗੰਗਸਰ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੇ ਕਿਹਾ ਕਿ ਜੇਕਰ ਸਿੱਖ ਪੰਥ ਚੜ੍ਹਦੀਕਲਾ 'ਚ ਹੋਵੇਗਾ ਤਾਂ ਉਹ ਕਾਲ ਕੋਠੜੀਆਂ 'ਚ ਵੀ ਚੜ੍ਹਦੀਕਲਾ 'ਚ ਹੀ ਰਹਿਣਗੇ ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦਾ ਆਮ ਆਦਮੀ ਪਾਰਟੀ ਪੰਜਾਬ ਦੀ ਨੌਜਵਾਨ ਇਕਾਈ ਵੱਲੋਂ ਘਿਰਾਓੁ ਕਰਨ ਜਾ ਰਹੇ ਨੌਜਵਾਨ ਕਾਰਕੂਨਾ ਦਾ ਚੰਡੀਗੜ੍ਹ ਪਲਿਸ ਨੇ ਪਾਣੀ ਦੀ ਤੋਪਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਸਵਾਗਤ ਕੀਤਾ।
ਆਯੋਦਿਆਂ ਵਿੱਚ ਬਾਬਰੀ ਮਸਜਿਦ ਢਾਹੇ ਜਾਣ ਦੀ 23ਵੀਂ ਵਰੇਗੰਢ ਮੌਕੇ ਮੁਸਲਿਮ ਜੱਥੇਬੰਦੀਆਂ ਕਈਆਂ ਖੇਤਰੀ ਪਾਰਟੀਆਂ ਅਤੇ ਸੰਗਠਨਾਂ ਨੇ ਇਕੱਠਿਆਂ ਰਲ਼ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਬਾਬਰੀ ਮਸਜਿਦ ਨੂੰ ਉਸੇ ਵਿਵਾਦਤ ਜ਼ਮੀਨ 'ਤੇ ਮੁੜ ਬਣਾਉਣ ਅਤੇ ਮਸਜਿਦ ਨੂੰ ਢਾਹੁਣ ਵਾਲੇ ਦੋਸ਼ੀਆਂ ਨੂੰ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ।
ਪੁਲਿਸ ਕੈਟ ਗੁਰਮੀਤ ਪਿੰਕੀ ਵੱਲੋਂ ਪੰਜਾਬ 'ਚ ਪੁਲਿਸ ਵੱਲੋਂ ਬਣਾਏ ਝੂਠੇ ਮੁਕਾਬਲਿਆਂ ਦਾ ਪਰਦਾਫਾਸ਼ ਕੀਤੇ ਜਾਣ ‘ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਮੰਗ ਕੀਤੀ ਕਿ ਇਨ੍ਹਾਂ ਝੂਠੇ ਪੁਲਿਸ ਮੁਕਾਬਲ਼ਿਆਂ ਦੀ ਜਾਂਚ ਲਈ ਸਚਾਈ ਕਮਿਸ਼ਨ (ਟਰੁਥ ਕਮਿਸ਼ਨ) ਬਣਾਇਆ ਜਾਵੇ ।
ਪੰਜਾਬ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸਮੇਤ ਪੁਲਿਸ ਦੇ ਉੱਚ ਅਧਿਕਾਰੀਆਂ ‘ਤੇ ਸਿੱਖ ਨੋਜਵਾਨਾਂ ਨੂੰ ਖਾੜਕੂਵਾਦ ਦੌਰਾਨ ਝੂਠੇ ਮੁਕਾਬਲ਼ਿਆਂ ਵਿੱਚ ਮਾਰਨ ਦੇ ਲਾਏ ਦੋਸ਼ਾਂ ਨੂੰ ਗੰਭੀਰ ਆਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਨਾਂ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਹੋਣੀ ਚਾਹੀਦੀ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।