Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 17, 2015

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੀ ਬਾਂਸ ਬਰੇਲੀ ਜੇਲ੍ਹ ਵਿਚ ਪਿਛਲੇ 25 ਸਾਲਾਂ ਤੋਂ ਕੈਦ ਭਾਈ ਵਰਿਆਮ ਸਿੰਘ ਦੀ ਆਖਰ-ਕਾਰ ਅੱਜ ਪੱਕੀ ਰਿਹਾਈ ਹੋ ਗਈ। ਭਾਈ ਵਰਿਆਮ ਸਿੰਘ, ਜਿਨ੍ਹਾਂ ਦੀ ਉਮਰ 70 ਸਾਲ ਤੋਂ ਉੱਪਰ ਹੈ, ਦੀ ਟਾਡਾ ਕਾਨੂੰਨ ਤਹਿਤ 1990 ਵਿਚ ਗ੍ਰਿਫਤਾਰੀ ਹੋਈ ਸੀ। ਉਨ੍ਹਾਂ ਕਾਨੂੰਨ ਮੁਤਾਬਕ ਪ੍ਰਚੱਲਤ ਉਮਰ ਕੈਦ ਤੋਂ ਕਈ ਵਰ੍ਹੇ ਵੱਧ ਕੈਦ ਕੱਟੀ ਹੈ। ਅੱਜ ਕਰੀਬ […]

8 ਕਿਸਾਨ ਤੇ 4 ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ 'ਤੇ ਅੱਜ ਇੱਥੇ ਦਾਣਾ ਮੰਡੀ ਵਿਖੇ ਕੀਤੀ । ਠਾਠਾਂ ਮਾਰਦੇ ਬੇ-ਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਐਲਾਨ ਕੀਤਾ ਕਿ ਕਿਸਾਨਾਂ ਮਜ਼ਦੂਰਾਂ ਦੇ ਭਖਦੇ ਮਸਲਿਆਂ ਦਾ ਤਸੱਲੀਬਖਸ਼ ਨਿਪਟਾਰਾ ਜੇਕਰ ਸਰਕਾਰ ਨੇ ਤੁਰੰਤ ਨਾ ਕੀਤਾ ਤਾਂ 6 ਤੋਂ 8 ਜਨਵਰੀ ਤੱਕ ਬਾਦਲ ਪਿੰਡ ਵਿੱਚ ਪੱਕਾ ਦਿਨੇ-ਰਾਤ ਮੋਰਚਾ ਲਾਇਆ ਜਾਵੇਗਾ।
ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਮਨਾਉਂਦੇ ਹੋਇਆਂ ਗੜ੍ਹੀ ਗੁਰਦਾਸ ਨੰਗਲ, ਗੁਰਦਾਸਪੁਰ (ਪੰਜਾਬ) ਤੋਂ ਦਿੱਲੀ ਦੇ ਚਾਂਦਨੀ ਚੌਕ ਤਕ ਜੂਨ 2016 ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਬਾਦਲ ਦਲ ਦੇ ਮੁੱਢਲੀ ਕਤਾਰ ਦੇ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕੱਲ ਬਾਪੂ ਸੂਰਤ ਸਿੰਘ ਖਾਲਸਾ ਨਾਲ ਦਯਾ ਨੰਦ ਹਸਪਤਾਲ ਵਿੱਚ ਮੁਲਾਕਾਤ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਚੀਮਾ ਨੇ ਬਾਪੂ ਸੂਰਤ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਕੁਝ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮੁੱਦੇ 'ਤੇ ਗੱਲ ਕੀਤੀ।
ਬਰਾਜ਼ੀਲ ਦੀ ਇੱਕ ਅਦਾਲਤ ਵੱਲੋਂ ਦੂਰ ਸੰਚਾਰ ਕੰਪਨੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਅਗਲੇ 48 ਘੰਟਿਆਂ ਲਈ ਵਟਸਐਪ ਦੀਆਂ ਸਮੁੱਚੀਆਂ ਸੇਵਾਵਾਂ ਨੂੰ ਬੰਦ ਕੀਤਾ ਜਾਵੇ।ਇੱਕ ਕੇਸ ਦੀ ਸੁਣਵਾਈ ਦੌਰਾਨ ਕੋਰਟ ਵੱਲੋਂ ਇਹ ਹੁਕਮ ਸੁਣਾਏ ਗਏ।
ਅੱਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਭਾਰਤ ਦੇ ਵਿੱਤ ਮੰਤਰੀ ਅਰੁਣ ਜੇਤਲੀ ਖਿਲਾਫ ਅਰੋਪ ਲਗਾਇਆ ਕਿ ਅਰੁਣ ਜੇਤਲੀ ਦੀ ਪ੍ਰਧਾਨਗੀ ਹੇਠ ਡੀਡੀਸੀਏ ਵਿੱਚ ਕਰੋੜਾ ਦਾ ਘਪਲਾ ਹੋਇਆ ਹੈ ਜਿਸ ਦੀ ਜਿੰਮੇਵਾਰੀ ਕਬੂਲਦੇ ਹੋਏ ਉਹ ਆਪਣੇ ਮੰਤਰੀ ਪਦ ਤੋਂ ਅਸਤੀਫਾ ਦੇਣ।
ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਨਾਲ ਬਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸਿੱਖ ਪ੍ਰਭੂਸਤਾ ਦੇ ਪ੍ਰਤੀਕ ਅਕਾਲ ਤਖਤ ਨੂੰ ਢਹਿਢੇਰੀ ਕਰਨ ਤੋਂ ਬਾਅਦ ਦਿੱਲੀ ਵਿੱਚ ਇੰਦਰਾ ਗਾਂਧੀ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੇ ਹੋਏ ਯੋਜਨਾਬੱਧ ਕਤਲੇਆਮ ਦੌਰਾਨ ਹਰਿਆਣਾ ਦੇ ਹੋਂਦ ਚਿੱਲੜ ਪਿੰਡ ਵਿੱਚ 37 ਸਿੱਖ ਪਰਿਵਾਰਾਂ ਦੇ ਮੈਬਰਾਂ ਨੂੰ ਬੁਰਛਾਗਰਦਾਂ ਵੱਲੋਂ ਬੇਰਹਿਮੀ ਨਾਲ ਪੁਲਿਸ ਪ੍ਰਸ਼ਾਸ਼ਨ ਦੀ ਮੱਦਦ ਨਾਲ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।
ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਆਂ ਨਾਲ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਇੱਕ ਮੈਬਰੀ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਅੱਜ ਸਰਕਾਰ ਵੱਲੋਂ ਮਿਥੀ ਮਿਆਦ ਪੁੱਗਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।
ਕੈਨੇਡਾ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਸੰਸਦ ਮੈਂਬਰ ਸ੍ਰ. ਜਗਮੀਤ ਸਿੰਘ ਨੂੰ ਆਸਟਰੇਲੀਆ ਦੇ ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਸੰਗਤਾਂ ਵੱਲੋਂ ਸਨਮਾਨ ਬਖਸ਼ਿਆ ਗਿਆ।ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰ ਜਗਮੀਤ ਸਿੰਘ ਸਿੱਖੀ ਮਿਸ਼ਨ, ਸਿਧਾਤਾਂ ਤੇ ਅਸੂਲਾਂ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਆਸਟਰੇਲੀਆ ਪੁੱਜੇ ਹੋਏ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚੋਂ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।