Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 28, 2015

ਸਿੱਖ ਸਿਆਸਤ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਹਫਤਾਵਾਰੀ ਖਬਰਾਂ ਦੀ ਪੜਚੋਲ ਵਿੱਚ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਵੱਲੋਂ ਬੀਤੇ ਹਫਤੇ ਦੌਰਾਨ ਵਾਪਰੀਆਂ ਪ੍ਰਮੁੱਖ ਘਟਨਾਵਾਂ ਦੀ ਪੜਚੋਲ ਕੀਤੀ ਜਿਨ੍ਹਾਂ ਵਿੱਚ ਭਾਰਤ ਦੇ ਮੁੱਖ ਮੰਤਰੀ ਨਰਿੰਦਰ ਮੌਦੀ ਦਾ ਪਾਕਿਸਤਾਨ ਜਾਣਾ, 5 ਕਰੋੜ ਦੀ ਰਕਮ ਨਾਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਗਾਂ ਸ੍ਹੀਦੀ ਸਮਾਰਕ ਅਤੇ 22 ਕਰੋੜ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ 22 ਗਊਸ਼ਾਲਾਵਾਂ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਜਿਸ ਤੇ 190 ਕਰੋੜ ਰੁਪਇਆ ਖਰਚਿਆ ਜਾ ਰਿਹਾ ਹੈ, ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਹੋਇਆ ਮੱਕੜ ਦਾ ਵਿਰੋਧ, ਭਾਈ ਪਰਮਜੀਤ ਸਿੰਘ ਪੰਮਾ ਦੀ ਪੁਰਤਗਾਲ ਵਿੱਚ ਹੋਈ ਗ੍ਰਿਫਤਾਰੀ,ਪਾਕਿਸਤਾਨ ਵਿੱਚ ਹੋਈ ਭਾਈ ਮਸਤਾਨ ਸਿੰਘ ਦੀ ਗ੍ਰਿਫਤਾਰੀ ਅਤੇ ਸੁਖਪਾਲ ਸਿੰਘ ਖਹਿਰਾ ਬਣੇ ਆਪ ਦਾ ਹਿੱਸਾ ਸ਼ਾਮਿਲ ਹਨ।
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀਆਂ ਅਜ਼ੀਮ ਸ਼ਹਾਦਤਾਂ ਦੇ ਦਿਹਾੜੇ ‘ਤੇ ਸ਼ਹੀਦੀ ਜੋੜ ਮੇਲੇ ਦੇ ਸਮਾਪਤੀ ਦੇ ਦਿਨ ਟੋਡਰ ਮੱਲ ਦੀਵਾਨ ਹਾਲ ਵਿਖੇ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਨਾ ਚਾਹਿਆ ਤਾਂ ਸੰਗਤਾਂ ਨੈ ਕਰੜਾ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਵਿਖਾਈਆਂ।
ਸਿੱਖ ਨੌਜਵਾਨਾਂ ਵਿੱਚ ਧਾਰਮਿਕ ਅਤੇ ਰਾਜਨੀਤਿਕ ਚੇਤਨਾ ਪੈਦਾ ਕਰਕੇ ਉਨ੍ਹਾਂ ਨੂੰ ਜਥੇਬੰਦ ਕਰਨ ਲਈ ਲਗਾਤਾਰ ਯਤਨ ਕਰ ਰਹੀ ਜਥੇਬੰਦੀ "ਸਿੱਖ ਯੂਥ ਆਫ ਪੰਜਾਬ" ਦੇ ਮੁੱਖ ਸਲਾਹਕਾਰ ਸ. ਪ੍ਰਭਜੋਤ ਸਿੰਘ ਨਾਲ ਉਨ੍ਹਾਂ ਦੀ ਜਥੇਬੰਦੀ ਦੇ ਉਦੇਸ਼ ਅਤੇ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਖਾਲ ਗੱਲਬਾਤ ਕੀਤੀ ਗਈ।
ਅਮਰੀਕਾ ਵਿੱਚ ਸਿੱਖਾਂ ਵੱਲੋਂ ਸਿੱਖ ਪਛਾਣ ਬਾਰੇ ਵਿਸ਼ੇਸ਼ ਮੁਹਿਮਾਂ ਚਲਾਏ ਜਾਣ ਅਤੇ ਉਚੇਚੇ ਉਪਰਾਲੇ ਕਰਨ ਦੇ ਬਾਵਜੂਦ ਵੀ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਰੁਕਣ ਦਾ ਨਾਮ ਨਹੀਂ ਲਏ ਰਹੇ।ਇੱਥੋਂ ਦੇ ਸ਼ਹਿਰ ਦੇ ਸ਼ਹਿਰ ਫਰੀਜਨੋ ਵਿੱਚ ਸਿੱਖ ਬਜ਼ੁਰਗ ਅਮਰੀਕ ਸਿੰਘ ਉੱਤੇ ਨਸਲੀ ਹਮਲਾ ਹੋਇਆ ਹੈ।
ਸ਼ਹੀਦੀ ਜੋੜ ਮੇਲੇ ਦੌਰਾਨ ਬੁਹਜਨ ਸਮਾਜ ਪਾਰਟੀ ਵੱਲੋਂ ਕੀਤੀ ਕਾਨਫਰੰਸ ਦੌਰਾਨ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਭਾਰਤ ਨੂੰ ਹਿੰਦੂ ਬਣਾਉਣ ਦੀ ਵਿੱਢੀ ਮੁਹਿੰਮ ਦੀ ਕਰੜੀ ਆਲੋਚਨਾ ਕਰਦਿਆਂ ਨਰਿੰਦਰ ਕਸ਼ਯਪ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਕੇਂਦਰ ਸਰਕਾਰ ਆਰ.ਐਸ.ਐਸ ਦੇ ਇਸ਼ਾਰੇ 'ਤੇ ਘੱਟ ਗਿਣਤੀਆਂ 'ਤੇ ਦਬਾਅ ਪਾ ਕੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ, ਪਰ ਉਨ੍ਹਾਂ ਦੀ ਪਾਰਟੀ ਕਿਸੇ ਕੀਮਤ ‘ਤੇ ਵੀ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਨ ਦੇਵੇਗੀ।
ਕੈਨੇਡਾ ਦੇ ਅੰਮ੍ਰਿਤਧਾਰੀ ਸੰਸਦ ਮੈਂਬਰ ਜਗਮੀਤ ਸਿੰਘ ਨੇ ਸਿੱਖ ਵਿਦਿਆਰਥੀਆਂ ਨੂੰ ਰੂਬਰੂ ਹੁੰਦਿਆਂ ਭਾਰਤੀ ਹਕੂਮਤ ਦੇ ਦੋਹਰੇ ਕਿਰਦਾਰ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕਿ ਭਾਰਤ ਸਰਕਾਰ ਨੇ ਉਹਨਾਂ ਨੂੰ ਭਾਰਤ ਦਾ ਵੀਜ਼ਾ ਦੇਣ ਤੋਂ ਇਸ ਲਈ ਇਨਕਾਰ ਕੀਤਾ ਕਿ ਉਹ ਭਾਰਤ ਵਿੱਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਖਿਲਾਫ ਆਵਾਜ਼ ਉਠਾਉਦੇ ਹਨ ਅਤੇ ਸਿੱਖਾਂ ਦੇ ਮੁੱਢਲੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ।
ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਨੇ ਪੁਰਤਗਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇੰਟਰਪੋਲ ਵੱਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਹਵਾਲੇ ਨਾ ਕੀਤਾ ਜਾਵੇ।
ਪਿੰਡ ਮਰਹਾਨਾ ਦੇ ਗੁਰਦੁਆਰਾ ਸਾਹਿਬ ਰਾਠੀਕੇ ਦਾ ਪ੍ਰਬੰਧ ‘ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਕਬਜ਼ਾ ਕਰਨ ਵਿਰੁੱਧ ਵਿੱਚ ਪਿੰਡ ਦੇ ਲੋਕਾਂ ਨੇ ਕੌਮੀ ਸ਼ਾਹ ਮਾਰਗ-54 ‘ਤੇ ਰੋਸ ਵਜੋਂ ਧਰਨਾ ਲਾ ਕੇ ਸੜਕ ‘ਤੇ ਆਵਾਜਾਈ ਜ਼ਾਮ ਕਰ ਦਿੱਤੀ।
1999 ਦੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਇੱਕ ਪੱਤਰਕਾਰ ਦੀ ਕੁੱਟਮਾਰ ਕਰਕੇ ਕੈਮਰਾ ਖੋਹਣ ਦੇ ਦੋਸ਼ਾਂ ਅਧੀਨ 2006 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਦਰਜ਼ ਹੋਏ ਪਰਚੇ ਦੀ ਸੁਣਵਾਈ ਸ਼ੁਰੂ ਕਰਨ ਦੇ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।