Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 5, 2016

ਭਾਰਤੀ ਅਖਬਾਰ “ਇੰਡੀਅਨ ਐਕਸਪ੍ਰੈਸ” ਵਿੱਚ ਛਪੀ ਖਬਰ ਅਨੁਸਾਰ ਦਿੱਲੀ ਪੁਲਿਸ ਵੱਲੋਂ ਪਠਾਨਕੋਟ ਹਮਲੇ ਦੇ ਸੰਬੰਧ ਵਿੱਚ ਇੱਕ ਫੌਜੀ ਮੇਜਰ ਅਤੇ ਉਸ ਦੇ 2 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਤਾਸ਼ ਕੀਤੀ ਗਈ ਹੈ।ਸੂਤਰਾਂ ਅਨੁਸਾਰ ਪੁਲਿਸ ਵੱਲੋਂ ਲਗਾਤਾਰ 2 ਦਿਨ ਉਨ੍ਹਾਂ ਤੋਂ ਪੁੱਛਤਾਸ਼ ਕੀਤੀ ਗਈ।
ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੌਣਾਂ ਵਿੱਚ ਤੀਜੀ ਧਿਰ ਵਜੋਂ ਉੱਭਰ ਰਹੀ ਆਮ ਆਦਮੀ ਪਾਰਟੀ ਵਿੱਚ ਅੰਦਰੁਨੀ ਕਲੇਸ਼ ਦੀ ਮੱਚ ਰਹੀ ਅੰਗਿਆਰੀ ਹੁਣ ਜੱਗ ਜਾਹਿਰ ਹੁੰਦੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਚੱਲੇ ਰੁਝਾਨ ਜਿਸ ਵਿੱਚ ਕਈ ਕਾਂਗਰਸੀ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ ਉਸ ਤੇ ਸਵਾਲ ਚੁੱਕਦਿਆਂ 2014 ਦੀਆਂ ਬਠਿੰਡਾ ਤੋਂ ਲੋਕ ਸਭਾ ਚੌਣਾਂ ਲੜੇ ਆਪ ਆਗੂ ਜੱਸੀ ਜਸਰਾਜ ਨੇ ਕਿਹਾ ਕਿ ਛੋਟੇਪੁਰ ਅਤੇ ਭਗਵੰਤ ਮਾਨ ਪਾਰਟੀ ਦੇ ਵਲੰਟੀਅਰਾਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸਿਰੋਪੇ ਪਾ ਕੇ ਅੱਗੇ ਕਰ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਪ੍ਰਗਟਾਈ ਗਈ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਪੰਜ ਪਿਆਰਿਆਂ ਦੇ ਸਰਬ-ਉੱਚ ਰੁਤਬੇ ਨੂੰ ਪ੍ਰਵਾਨ ਕਰ ਕੇ ਉਹਨਾਂ ਨੂੰ ਤੁਰੰਤ ਬਹਾਲ ਕਰਕੇ ਆਪਣੀ ਭੁੱਲ਼ ਸੁਧਾਰ ਲੈਣੀ ਚਾਹੀਦੀ ਹੈ।
ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਸਿੱਖ ਫਲਸਫੇ ਨਾਲ ਸੰਬੰਧਿਤ ਕਈ ਛੋਟੀਆਂ ਫਿਲਮਾਂ ਬਣਾ ਕੇ ਨਾਮ ਖੱਟ ਚੁੱਕੀ ਪੰਜ ਤੀਰ ਕਿਾਰਡਸ ਕੰਪਨੀ ਵੱਲੋਂ ਇੱਕ ਹੋਰ ਨਵੀਂ ਫਿਲਮ “ਸਾਂਭ ਸਰਦਾਰੀ” ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੀ ਜਾ ਰਹੀ ਹੈ।
ਇਹ ਵੀਡੀਓ ਦਲ ਖਾਲਸਾ ਦੇ ਮੁੱਖ ਬੁਲਾਰੇ ਭਾਈ ਕੰਵਰਪਾਲ ਸਿੰਘ ਨਾਲ ਸਰਬੱਤ ਖਾਲਸਾ 2015 ਦੇ ਸੰਬੰਧ ਵਿੱਚ ਕੀਤੀ ਗਈ ਖਾਸ ਗੱਲਬਾਤ ਦੀ ਹੈ।
ਬਰਤਾਨੀਆ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਦੇ ਮਾਮਲੇ ਦੀ 4 ਜਨਵਰੀ ਵਾਲੇ ਦਿਨ ਪੁਰਤਗਾਲ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੁਰਤਗਾਲ ਅਦਾਲਤ ਵੱਲੋਂ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਸੰਬੰਧੀ ਜਰੂਰੀ ਕਾਗਜ਼ਾਤ ਦਾਇਰ ਕਰਾਉਣ ਲਈ ਭਾਰਤ ਸਰਕਾਰ ਨੂੰ 22 ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।