Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 7, 2016

ਜੂਨ 1984 ਵਿੱਚ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਹਮਲਾ ਕਰਕੇ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਕੇ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਮਾਰ ਮੁਕਾਇਆ ਸੀ।
ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਤੰਬਾਕੂ, ਬੀੜੀ ਸਿਗਰਟ ਦੀ ਵਿੱਕਰੀ ‘ਤੇ ਕਾਨੂੰਨ ਸਖਤ ਕਰਨ ਕਰਨ ਤੋਂ ਬਾਅਦ ਪੰਜਾਬ ਦੀ ਪੰਥਕ ਅਖਵਾਉਦੀਂ ਸਰਕਾਰ ਨੇ ਪੰਜਾਬ ਵਿੱਚ 'ਗੁਟਖਾ', 'ਪਾਨ ਮਸਾਲਾ', ਖੁਸ਼ਬੂ ਵਾਲੀ ਚਿੰਗਮ ਤੰਬਾਕੂ, ਤੰਬਾਕੂ ਅਤੇ ਨਿਕੋਟੀਨ ਵਾਲੇ ਹੋਰ ਪਦਾਰਥਾਂ ਦੇ ਨਿਰਮਾਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਸਿੱਖ ਪੰਥ ਦੇ ਸਤਿਕਾਰਤ ਤਖਤ ਸਾਹਿਬਾਨ ਵਿਖੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਅਤੇ ਪੰਜ ਪਿਆਰਿਆਂ ਦੇ ਸਤਿਕਾਰਤ ਅਹੁੱਦਿਆਂ ਨੂੰ ਪ੍ਰਬੰਧਕੀ ਸੰਸਥਾਵਾਂ ਦੀ ਨਿਯਮਾਵਲੀ ਗੁਲਾਮੀ ਤੋਂ ਮੁਕਤ ਕਰਾਉਣ ਸਬੰਧੀ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਦਿੱਤੇ ਬਿਆਨ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ,ਰਾਗੀ ਜਥੇ,ਅਰਦਾਸੀਏ ਸਿੰਘ ਅਤੇ ਹੋਰ ਜਾਗਰੂਕ ਮੁਲਾਜਮ ਖੁੱਲਕੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਬੀਤੀ 5 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਹੀਦ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਮੀਤ ਕੌਰ ਅਤੇ ਲੁਧਿਆਣਾ ਨਿਵਾਸੀ ਬੀਬੀ ਪਲਵਿੰਦਰ ਕੌਰ ਵਲੋਂ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵਲੋਂ ਝੂਠੇ ਪੁਲਿਸ ਮੁਕਾਬਲਿਅਾਂ ਦੇ ਖੁਲਾਸਿਅਾਂ ਬਾਰੇ ਜਾਂਚ ਕਰਨ ਲਈ ਪਾਈ ਗਈ ਪਟੀਸ਼ਨ ਉੱਤੇ ਹੋਈ ਸੁਣਵਾਈ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਬਾਰੇ ਹਾਈ ਕੋਰਟ ਦਾ ਅਫਸੋਸਨਾਕ ਰਵੱਈਆ ਇਕ ਵਾਰ ਮੁੜ ਸਾਹਮਣੇ ਆਇਆ ਹੈ।
10 ਜਨਵਰੀ ਨੂੰ ਸਰਬੱਤ ਖਾਲਸਾ ਸਮਾਗਮ ਦੀਆਂ ਦੋ ਮੁੱਖ ਪ੍ਰਬੰਧਕ ਧਿਰਾਂ ਸ਼ਰੋਮਣੀ ਅਕਾਲੀ ਦਲ ਅਮਮ੍ਰਿਤਸਰ ਅਤੇ ਯੁਨਾਈਟਿਡ ਅਕਾਲੀ ਦਲ ਵੱਲੋਂ ਸਮਾਗਮ ਦੌਰਾਨ ਚੁਣੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਸਨਮਾਨ ਵਿੱਚ ਕੱਢੇ ਜਾ ਰੇ ਮਾਰਚ ਸੰਬੰਧੀ ਕੁਝ ਵਖਰੇਵੇਂ ਨਜਰ ਆ ਰਹੇ ਹਨ।
ਜੰਮੂ ਕਸ਼ਮੀਰ ਦੇ 79 ਸਾਲਾ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਦੀ ਅੱਜ ਸਵੇਰੇ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਵਿਖੇ ਮੌਤ ਹੋ ਗਈ ਜਿੱਥੇ ਕਿ ਉਨ੍ਹਾਂ ਦਾ ਪਿਛਲੇ ਦਿਨਾਂ ਤੋਂ ਇਲਾਜ ਚਲ ਰਿਹਾ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇੱਕ ਨਵਾਂ ਗੁਰਮਤਾ ਜਾਰੀ ਕਰਦਿਆਂ ਖਾਲਸਾ ਪੰਥ ਨੂੰ ਅਪੀਲ਼ ਕੀਤੀ ਗਈ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਰਬੱਤ ਖਾਲਸਾ ਸੰਸਥਾ ਨੂੰ ਪੁਨਰ ਸੁਰਜੀਤ ਕੀਤਾ ਜਾਵੇ।
20ਵੀਂ ਸਦੀ ਦੇ ਸਿੱਖ ਸੰਘਰਸ਼ ਦੌਰਾਨ ਸਿੱਖੀ ਦੀ ਆਨ-ਸ਼ਾਨ ਲਈ ਜ਼ਾਮ-ਏ-ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਕੇਹਰ ਸਿੰਘ ਦਾ 27ਵਾਂ ਸ਼ਹੀਦੀ ਦਿਹਾੜਾ ਭਾਈ ਸਤਵੰਤ ਸਿੰਘ ਦੇ ਪਿੰਡ ਅਗਵਾਨ ਵਿੱਚ ਮਨਾਇਆ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।