Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 5, 2016

ਸਿੱਖ ਸਿਆਸਤਦਾਨ ਅਤੇ ਕੈਨੇਡਾ ਦੀ ਨਵੀ ਲੋਕਤੰਤਰੀ ਪਾਰਟੀ ਦੇ ਮੀਤ ਪ੍ਰਧਾਨ ਸ੍ਰ. ਜਗਮੀਤ ਸਿੰਘ ਅਤੇ ਸਿੱਖ ਖੋਜ ਸੰਸਥਾ ਦੇ ਸਾਬਕਾ ਪ੍ਰਬੰਧਕੀ ਮੁਖੀ ਹਰਿੰਦਰ ਸਿੰਘ ਅੱਜ ਬਰਤਾਨੀਆ ਦੇ ਦੌਰੇ ‘ਤੇ ਆਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਸਰਗਰਮੀਆਂ ਤੇਜ਼ ਕਰਦਿਆਂ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਵੱਲੋਂ ਪੰਜਾਬ ਦੇ ਘਰ ਘਰ ਤੱਕ ਆਪਣਾ ਸੁਨੇਹਾ ਪਹੁੰਚਾਉਣ ਲਈ 'ਪਰਿਵਾਰ ਜੋੜੋ ਮੁਹਿੰਮ' 5 ਫਰਵਰੀ ਤੋਂ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਜਾ ਰਹੀ ਹੈ ।
ਨਸ਼ਿਆਂ ਦੀ ਸਮੱਸਿਆ ਦੇ ਹੋਰ ਅਸਰਦਾਰ ਤਰੀਕੇ ਨਾਲ ਟਾਕਰੇ ਲਈ ਪੰਜਾਬ ਪੁਲੀਸ ਵਲੋਂ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਨਸ਼ਿਆਂ ਦੀ ਉਪਲਬਧਤਾ ਵਿਰੁੱਧ ਸਖਤ ਪਹੁੰਚ ਅਪਣਾਈ ਜਾ ਰਹੀ ਹੈ ਅਤੇ ਤਸਕਰੀ ਲਈ ਵਰਤੇ ਜਾਂਦੇ ਖੇਤਰਾਂ/ਰੂਟਾਂ ’ਤੇ ਤਸਕਰਾਂ ਦੇ ਮਦਦਗਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵਿੱਢੀ ਜਾ ਰਹੀ ਹੈ। ਇਹ ਐਲਾਨ ਅੱਜ ਪੰਜਾਬ ਪੁਲੀਸ ਮੁਖੀ ਵਲੋਂ ਇਥੇ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ ਗਿਆ।
ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਹੋਰ ਸਾਥੀਆਂ ਨਾਲ ਮਿਲਕੇ ਦੁਬਈ ਦੇ ਗੁਰਦੁਆਰਾ ਸਾਹਿਬ ਵਿੱਚ ਨਿਤਨੇਮ ਅਤੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਬਦਲਣ ਦੇ ਮਾਮਲੇ ‘ਤੇ ਕੀਤੀ ਮੀਟਿੰਗ ਨੂੰ ਡਰਾਮਾ ਕਰਾਰ ਦਿੰਦਿਆਂ ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਥੇ ਅਜਿਹਾ ਕੁਝ ਨਹੀਂ ਵਾਪਰਿਆ ਹੈ।
ਪੰਜਾਬ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਤੇ ਕਰਵਾਈ ਗਈ ਇੱਕ ਵਿਚਾਰ ਗੋਸ਼ਟੀ ਦੌਰਾਨ ਬੋਲਦਿਆਂ ਉੱਘੇ ਭਾਸ਼ਾ ਵਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੋਗਾ ਸਿੰਘ ਨੇ ਭਾਰਤ ਵਿੱਚ ਸੂਬਾਈ ਭਾਸ਼ਾਵਾਂ ਦੇ ਵਿਕਾਸ ਨੂੰ ਰੋਕ ਕੇ ਥੋਪੀ ਜਾ ਰਹੀ ਹਿੰਦੀ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਦੇਸ਼ ਟੁੱਟਣ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤਜ਼ਰਬਾ ਦੱਸ ਪਾਉਂਦਾ ਹੈ ਕਿ ਜਿਹੜੇ ਦੇਸ਼ ਜ਼ਬਰੀ ਭਾਸ਼ਾਈ ਇਕਸਾਰਤਾ ਠੋਸਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਦੇ ਟੁੱਟਣ ਦੇ ਅਸਾਰ ਵਧ ਜਾਂਦੇ ਹਨ।
ਭਾਰਤ ਸਰਕਾਰ ਦੀ ਅਰਜ਼ੀ ‘ਤੇ ਇੰਟਰਪੋਲ ਵੱਲੋਂ ਪੁਰਤਗਾਲ ਵਿਚ ਗ੍ਰਿਫ਼ਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਭਾਈ ਪੰਮਾ ਦੀ ਧਰਮ ਪਤਨੀ ਬੀਬੀ ਪਿੰਕੀ ਕੌਰ ਦੀ ਅਗਵਾਈ ਵਿੱਚ ਲੰਡਨ ਵਿਚ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਹਰਾ ਕੀਤਾ ਜਾ ਰਿਹਾ ਹੈ।
ਪੀਟੀਸੀ ਟੀਵੀ ਚੈਨਲ ‘ਤੇ ਪੰਜਾਬ ਪੁਲਿਸ ‘ਦੇ ਸਾਬਕਾ ਕੈਟ ਅਤੇ ਪੁਲਿਸ ਇੰਸਪੈਕਟਰ ਗੁਰਮੀਤ ਪਿੰਕੀ ਦੀ ਨਸ਼ਰ ਵੀਡੀਓੁ ਅਨੁਸਾਰ ਉਸ ਵੱਲੋਂ ਪੱਤਰਕਾਰ ਕੰਵਰ ਸੰਧੂ ਅਤੇ ਪੰਜਾਬ ਪੁਲਿਸ ਦੇ ਸਾਬਕਾ ਪੁਲਿਸ ਮੁਖੀ ਸਰਬਜੀਤ ਸਿੰਘ ਵਿਰਕ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ਼ ਕਰਵਾਈ ਹੈ।
ਅਮਰੀਕਾ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲੇ ਗਲਤ ਪਛਾਣ ਕਾਰਨ ਹੁੰਦੇ ਹਨ ਅਤੇ ਸਿੱਖਾਂ ਨੂੰ ਨਸਲੀ ਨਫਰਤ ਦਾ ਸ਼ਿਕਾਰ ਹੁੰਦੇ ਪੈਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਬਾਲਟੀਮੋਰੇ ਮੈਰੀਲੈਂਡ ਵਿਖੇ ਇੱਕ ਮਸਜਿਦ ਵਿਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।