Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 9, 2016

ਸੋਸ਼ਲ ਮੀਡੀਆ ਤੇ ਆਪ ਦੇ ਨਾਂ ਹੇਠ ਬਣਾਏ ਗਏ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਵਾਲੇ ਪੋਸਟਰ ਤੇ ਪ੍ਰਤੀਕਰਮ ਦਿੰਦਿਆਂ ਆਪ ਆਗੂ ਸੰਜੈ ਸਿੰਘ ਨੇ ਕਿਹਾ ਹੈ ਕਿ ‘ਆਪ’ ਤੋਂ ਘਬਰਾ ਕੇ ਪਾਰਟੀ ਦੇ ਰਾਜਨੀਤਕ ਵਿਰੋਧੀ ਗੰਦੀ ਰਾਜਨੀਤੀ ਉੱਤੇ ਉੱਤਰ ਆਏ ਹਨ , ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਸੰਜੈ ਸਿੰਘ ਨੇ ਕਿਹਾ ਕਿ ’ਆਪ’ ਜੋ ਵੀ ਪੋਸਟਰ, ਪਰਚਾ ਜਾਰੀ ਕਰੇਗੀ , ਉਹ ਲੋਕਾਂ ਦੇ ਸਾਹਮਣੇ ਕੀਤਾ ਜਾਵੇਗਾ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਜਲਦ ਸ਼ੁਰੂ ਹੋਣ ਵਾਲੇ ਸੇਵਾ ਕੇਂਦਰ ਨਾਗਰਕਿਾਂ ਨੂੰ ਸੁਖਾਲੇ ਰੂਪ ਵਿੱਚ ਸੇਵਾਵਾਂ ਦੇਣ ਪ੍ਰਤੀ ਦੇਸ਼ ਲਈ ਰਾਹ ਦਸੇਰਾ ਬਣਨਗੇ ਅਤੇ ਜਿਸ ਤਰ੍ਹਾਂ ਪੰਜਾਬ ਨੇ ਕੌਮੀ ਪੱਧਰ ਉਤੇ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ ਉਸੇ ਤਰ੍ਹਾਂ ਸੂਬੇ ਵਿਚ ਸ਼ੁਰੂ ਹੋਣ ਵਾਲੇ ਇਹ 2174 ਸੇਵਾ ਕੇਂਦਰ ਵੀ ਹੋਰਨਾਂ ਸੂਬਿਆਂ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰਨਗੇ ਕਿਉਂਕਿ ਇਨਾਂ ਸੇਵਾ ਕੇਂਦਰਾਂ ਵਿਚ ਸਰਕਾਰੀ ਦਫਤਰਾਂ ਤੋਂ ਪ੍ਰਾਪਤ ਹੋਣ ਵਾਲੀਆਂ ਸੇਵਾਵਾਂ ਇਕੋ ਛੱਤ ਹੇਠਾਂ ਆਨਲਾਈਨ ਮਿਲਣਗੀਆਂ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਦੁਬਈ ਦੀ ਜੇਲ੍ਹ ’ਚ ਬੰਦ ਪੰਜਾਬੀ ਦਲਿਤ ਨੌਜਵਾਨਾਂ ਨੂੰ ਭਾਰਤ ਲਿਆਉਣ ਲਈ ਪੱਤਰ ਲਿਖਿਆ ਹੈ।
ਭਾਰਤ ਦੀ ਤਿਹਾੜ ਜੇਲ ਵਿੱਚ ਬੰਦ ਸਿੱਖ ਜੁਝਾਰੂ ਯੋਧੇ ਭਾਈ ਜਗਤਾਰ ਸਿੰਘ ਹਵਾਰਾ ਦੇ ਸਤਿਕਾਰਯੋਗ ਮਾਤਾ ਨਰਿੰਦਰ ਕੌਰ ਜੀ ਦਾ ਕੈਨੇਡਾ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਸਨਮਾਣ ਕੀਤਾ ਗਿਆ।
ਸਿੱਖ ਹਿਊਮਨ ਰਾਈਟਸ ਗਰੁੱਪ ਦੇ ਨਿਰਦੇਸ਼ਕ ਜਸਦੇਵ ਸਿੰਘ ਰਾਏ ਨੇ ਦੱਸਿਆ ਕਿ ਭਾਰਤ ਸਰਕਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ 41 ਹੋਰ ਸਿੱਖ ਸਿਆਸੀ ਨਜ਼ਰਬੰਦਾਂ ਨੂੰ ਰਿਹਾਅ ਕਰਨ ਲਈ ਰਾਜ਼ੀ ਹੋ ਗਈ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲ਼ਿਆਂ ਦੇ ਇੰਚਾਰਜ਼ ਸੰਜੇ ਸਿੰਘ ਨੂੰ ਅਦਾਲਤ ਨੇ ਪੰਜਾਬ ਦੇ ਮਾਲ ਮੰਤਰੀ. ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਨਹਾਨੀ ਦੇ ਕੇਸ 'ਚ ਜ਼ਮਾਨਤ ਦੇ ਦਿੱਤੀ ਹੈ ।
ਪੰਜਾਬ ਦੀ ਸਿਆਸਤ ਵਿੱਚ ਦਲ ਬਦਲੀਆਂ ਦੇ ਚੱਲਦੇ ਰੁਝਾਨ ਵਿੱਚ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਨੇ ਆਮ ਆਦਮੀ ਦਾ ਝਾੜੂ ਛੱਡ ਕੇ ਕਾਂਗਰਸ ਦੇ ਹੱਥ ਨਾਲ ਹੱਥ ਮਿਲਾ ਲਿਆ ਹੈ।
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਿੱਚ ਭਾਵੇਂ ਅਜੇ ਇੱਕ ਸਾਲ ਦੇ ਕਰੀਬ ਸਮਾਂ ਪਿਆ ਹੈ, ਪਰ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਿਆਸੀ ਬੰਦਿਆਂ ਦੀ ਦਲ ਬਦਲੀ ਸ਼ੁਰੂ ਹੋ ਗਈ ਹੈ।
ਜੂਨ 2012 ਵਿੱਚ ਹਰਿਆਣਾ ਦੇ ਕਸਬਾ ਚੌਟਾਲਾ ਕੋਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਰਾਜਸਥਾਨ ਦੇ ਸਾਧ ਸੂਰਜ ਮੁਨੀ ਨੂੰ ਸੋਧਾ ਲਾਉਣ ਦੇ ਦੋਸ਼ਾਂ ਤਹਿਤ ਸਜਾ ਕੱਟ ਰਹੇ ਬਾਬਾ ਨਗਿੰਦਰ ਸਿੰਘ ਨੂੰ ਜਮਾਨਤ ਮਿਲ ਗਈ ਹੈ।
ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਬੈਂਕੁਅਟ ਹਾਲ 'ਚ ਕਰਵਾਈ ਵਿਸ਼ਵ ਸਿੱਖ ਕਾਨਫਰੰਸ ਮੌਕੇ ਸਿੱਖ ਵਿਦਵਾਨ ਪ੍ਰਭਸ਼ਰਨਬੀਰ ਸਿੰਘ ਅਤੇ ਕਸ਼ਮੀਰੀ ਆਗੂ ਡਾ. ਇਕਤਦਾਰ ਕਰਾਮਤ ਚੀਮਾ ਨੇ ਹਾਜ਼ਰ ਸਰੋਤਿਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਕਾਨਫਰੰਸ ਵਿੱਚ ਭਾਰਤ ਦੇ ਸਾਬਕਾ ਜਸਟਿਸ ਮਾਰਕੰਡੇ ਕਾਟਜੂ ਨੇ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਵਿਸ਼ੇ ‘ਤੇ ਲੈਕਚਰ ਦੇਣ ਲਈ ਆਉਣਾ ਸੀ ,ਪਰ ੳਹ ਨਹੀ ਆਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।