Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 15, 2016

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।
ਚੰਡੀਗੜ੍ਹ: ਡੇਰਾ ਸੌਦਾ ਸਾਧ ਤੇ ਸਪੈਸ਼ਲ ਸੀਬੀਆਈ ਕੋਰਟ ਪੰਚਕੂਲਾ ਵਿਖੇ ਚੱਲ ਰਹੇ ਦੋ ਕਤਲ ਕੇਸਾਂ ਦੀ ਆਖਰੀ ਸੁਣਵਾਈ 20 ਫਰਵਰੀ ਨੂੰ ਹੋਵੇਗੀ।ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਡੇਰਾ ਪ੍ਰੇਮੀ ਰਣਜੀਤ ਸਿੰਘ ਅਤੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਕੇਸਾਂ ਵਿੱਚ 20 ਫਰਵਰੀ ਨੂੰ ਆਖਰੀ ਸੁਣਵਾਈ ਦੀ ਤਰੀਕ ਨਿਯਤ ਕੀਤੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸੂਬਾ ਇਕਾਈ ਦੇ ਵਿੱਚ ਪੈਦਾ ਹੋਏ ਬਗਾਵਤੀ ਸੁਰਾਂ ਨੂੰ ਠੱਲ ਪਾਉਣ ਲਈ ਪਾਰਟੀ ਤੋਂ ਬਾਗੀ ਹੋਏ ਆਗੂਆਂ ਨਾਲ ਗੱਲਬਾਤ ਸ਼ੁਰੂ ਕਰਨ ਦੇ ਇਸ਼ਾਰੇ ਦਿੱਤੇ ਜਾ ਰਹੇ ਹਨ ਤੇ ਬਾਗੀ ਹੋਏ ਕਈ ਆਗੂ ਜਿਵੇਂ ਪਟਿਆਲਾ ਤੋਂ ਐਮ.ਪੀ ਧਰਮਵੀਰ ਗਾਂਧੀ ਨੇ ਵੀ ਪਾਰਟੀ ਵਿੱਚ ਵਾਪਿਸ ਆਉਣ ਦੀ ਆਪਣੀ ਇੱਛਾ ਦਾ ਪ੍ਰਗਟਾਵਾ ਕੀਤਾ ਹੈ। ਹਲਾਂਕਿ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਧਾਂਤ ਅਤੇ ਵੀਚਾਰਧਾਰਾ ਦੇ ਮਸਲੇ ਤੇ ਕੋਈ ਸਮਝੌਤਾ ਨਹੀ ਕੀਤਾ ਜਾਵੇਗਾ।
ਬਾਦਲ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਵਾਰਾਂ ਗਾ ਰਹੇ ਢਾਡੀ ਕੋਲੋ ਮਾਇਕ ਖੋਹਣ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਕੀਤੀ ਗਈ ਹੈ।
ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਰਿਹਾਈ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ 40 ਸੈਂਟਰਲ ਯੂਨੀਵਰਸਿਟੀਆਂ ਦੀਆਂ ਅਧਿਆਪਕ ਐਸੋਸੀਏਸ਼ਨਾਂ ਨੇ ਜੇਐਨਯੂ ’ਚ ਹੋ ਰਹੇ ਵਿਰੋਧ ਨੂੰ ਹਮਾਇਤ ਦੇ ਦਿੱਤੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਮਾਮਲੇ ਵਿੱਚ ਭਾਰਤੀ ਘਰੇਲੂ ਮੰਤਰੀ ਰਾਜ ਨਾਥ ਨੇ ਇੱਕ ਵੱਡਾ ਬਿਆਨ ਦਿੰਦਿਆਂ ਆਖਿਆ ਕਿ ਅਫ਼ਜ਼ਲ ਗੁਰੂ ਦੀ ਹਮਾਇਤ ’ਚ ਹੋ ਰਹੇ ਪ੍ਰਦਰਸ਼ਨਾਂ ਨੂੰ ਲਸ਼ਕਰ-ਏ-ਤੋਇਬਾ ਦੇ ਬਾਨੀ ਹਾਫ਼ਿਜ਼ ਸਈਦ ਦੀ ਹਮਾਇਤ ਹਾਸਲ ਸੀ। ਭਾਰਤੀ ਘਰੇਲੂ ਮੰਤਰੀ ਰਾਜਨਾਥ ਸਿੰਘ ਦੇ ਇਸ ਬਿਆਨ ਨੇ ਮਾਮਲੇ ਨੂੰ ਹੋਰ ਭਖਾ ਦਿੱਤਾ ਹੈ।
ਅਫਜਲ ਗੁਰੂ ਦੀ ਫਾਂਸੀ ਖਿਲਾਫ ਇੱਕ ਸਮਾਗਮ ਕਰਨ ਵਾਲੇ ਜੇਐਨਯੂ ਵਿਦਿਆਰਥੀਆਂ ਅਤੇ ਪ੍ਰੋ.ਐਸਏਆਰ ਗਿਲਾਨੀ ਉੱਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਅਜਿਹਾ ਕਰਕੇ ਭਾਰਤੀ ਰਾਜਪ੍ਰਣਾਲੀ ਅਤੇ ਪੁਲਿਸ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਰਾਜਸੀ ਟਕਰਾਅ ਵਾਲੇ ਮਾਮਲਿਆਂ ਵਿੱਚ ਦੇਸ਼ ਧ੍ਰੋਹ ਸੰਬੰਧੀ ਆਏ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।