Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 22, 2016

ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਾਂ ਮੱਦੇਨਜ਼ਰ ਚੱਲ ਰਹੀਆਂ ਸਰਗਮਰੀਆਂ ਦੌਰਾਨ ਸਿਆਸੀ ਆਗੂਆਂ ਦਾ ਇੱਕ ਪਾਰਟੀ ਤੋਂ ਦੂਸਰੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਰੂਝਾਨ ਕਾਫੀ ਤੇਜ਼ੀ ਫੜਦਾ ਜਾ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਅੱਜ ਸਿੱਖ ਭਾਈਚਾਰੇ ਵੱਲੋਂ ਜੰਤਰ-ਮੰਤਰ ’ਤੇ ਪੁਤਲਾ ਸਾੜਿਆ ਗਿਆ। ਬੀਤੇ ਦਿਨੀਂ ਕੇਜਰੀਵਾਲ ਅਤੇ ਟਾਈਟਲਰ ਦੀ ਕਥਿਤ ਮੁਲਾਕਾਤ ਦਿੱਲੀ ਸਰਕਾਰ ਦੇ ਮੰਤਰੀ ਇਮਰਾਨ ਹੁਸੈਨ ਵੱਲੋਂ ਕਰਵਾਉਣ ਦਾ ਫੋਟੋ ਸ਼ੋਸਲ ਮੀਡੀਆ ’ਤੇ ਵਾਇਰਲ ਹੋਣ ਦੇ ਬਾਅਦ ਦਿੱਲੀ ਦਾ ਸਿੱਖ ਭਾਈਚਾਰਾ ਗੁੱਸੇ ਵਿਚ ਹੈ।
ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ ਵੱਖ ਰਾਜਸੀ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫਾਸੀਵਾਦੀ ਅਜੈਂਡਾ ਦੱਸਦਿਆਂ ਉਨ੍ਹਾਂ ਦਾ ਸਹਮਣਾ ਕਰਨ ਵਾਸਤੇ ਨੀਤੀ ਬਣਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਰਕਾਰੀ ਦਬਾਅ ਅਧੀਨ ਕੀਤੀ ਗਈ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਵਕੀਲਾਂ ਅਤੇ ਸਾਬਕਾ ਕਰਮਚਾਰੀਆਂ ਦਾ ਇੱਕ ਵਫਦ ਦਿੱਲੀ ਭੇਜਣ ਦਾ ਫੈਂਸਲਾ ਕੀਤਾ ਗਿਆ।ਇਹ ਵਫਦ ਹਰਿਆਣਾ ਵਿੱਚ ਸੜਕੀ ਅਤੇ ਰੇਲ ਆਵਾਜਾਈ ਚਾਲੂ ਹੋਣ ਤੇ ਭੇਜਿਆ ਜਾਵੇਗਾ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਸ਼ੋਸ਼ਲ਼ ਮੀਡੀਆ ‘ਤੇ ਖਾਲਿਸਤਾਨ ਦੀ ਹਮਾਇਤ ਵਿੱਚ ਪ੍ਰਚਾਰ ਕਰਨ ਵਾਲਿਆ ਖਿਲਾਫ ਭਾਰਤ ਦੇ ਘਰੇਲੂ ਮੰਤਰੀ ਤੋਂ ਕਾਰਵਾਈ ਦੀ ਮੰਗ ਕਰਨ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਵਿਭਾਗ ਦੁਆਰਾ ਪੰਜਾਬ ਵਿਚ ਅਫੀਮ ਤੇ ਇਸ ਤੋਂ ਬਣਦੇ ਨਸ਼ੇ 'ਚ ਫਸੇ ਲੋਕਾਂ ਦਾ ਅੰਦਾਜ਼ਾ ਲਗਾਉਣ ਲਈ ਆਈ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਦਿੱਲੀ (ਏਮਜ਼) ਦੀ ਮਾਹਿਰ ਟੀਮ ਵੱਲੋਂ ਕਰਵਾਏ ਸਰਵੇਖਣ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ 'ਚ ਨਸ਼ੇ ਬੜੀ ਗੰਭੀਰ ਸਮੱਸਿਆ ਹੈ ।
ਪੰਜਾਬ ਵਿਧਾਨ ਸਭਾ 2017 ਦੀਆਂ ਆ ਰਹੀਆਂ ਚੋਣਾਂ ਲਈ ਪੰਜਾਬ ਦੀਆਂ ਮੁੱਖ ਰਾਜਸੀ ਪਾਰਟੀਆਂ ਵੱਲੋਂ ਵੱਖ-ਵੱਖ ਸਰਗਰਮੀਆਂ ਆਰੰਭੀਆਂ ਹੋਈਆਂ ਹਨ।ਜਿੱਥੇ ਪੰਜਾਬ ਦੀ ਸੱਤਾਧਰੀ ਪਾਰਟੀ ਬਾਦਲ ਦਲ ਸਰਕਾਰੀ ਤੰਤਰ ਦੇ ਸਹਾਰੇ ਲੋਕਾਂ ਤੱਕ ਪਹੁੰਚ ਕਰ ਰਿਹਾ ਹੈ, ਆਮ ਆਦਮੀ ਪਾਰਟੀ ਨੇ ਪਰਿਵਾਰ ਜੋੜੋ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਉੱਥੇ ਪੰਜਾਬ ਕਾਂਗਰਸ ਨੇ ਜਾਗੋ ਪੰਜਾਬ ਲਹਿਰ ਦੀ ਸ਼ੁਰੂਆਤ ਕਰ ਦਿੱਤੀ ਹੈ।
ਦਿੱਲ਼ੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਅਫਜ਼ਲ ਗੁਰੂ ਦੀ ਮਨਾਈ ਗਈ ਬਰਸੀ ਤੋਂ ਬਾਅਦ ਦਿੱਲੀ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀ ਦਿੱਲੀ ਪੁਲਿਸ ਦੇ ਨਿਸ਼ਾਨੇ ‘ਤੇ ਹਨ ਅਤੇ ਕਸ਼ਮੀਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਲਾਹੌਰ ਵਿੱਚ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਉਣ ਵਾਸਤੇ ਲਾਹੌਰ ਪ੍ਰੈੱਸ ਕਲੱਬ ਦੇ ਸਾਹਮਣੇ ਵੱਡੀ ਗਿਣਤੀ ਵਿਚ ਪੰਜਾਬੀ ਨੂੰ ਮੋਹ ਕਰਨ ਵਾਲਿਆਂ ਨੇ ਪੰਜਾਬੀ ਭਾਸ਼ਾ ਦੇ ਹੱਕ ਵਿਚ ਮਾਰਚ ਕੱਢਿਆ ।ਇਸ ਮੌਕੇ ਪਾਕਿਸਤਾਨੀ ਪੰਜਾਬ ਦੇ ਮੰਤਰੀ ਮੀਆਂ ਅਤ੍ਹਾ ਮੁਹੰਮਦ ਮਨੀਕਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੇਰਾ ਸਬੰਧ ਬਾਬਾ ਫਰੀਦ ਦੇ ਸ਼ਹਿਰ ਨਾਲ ਹੈ ਤੇ ਮੇਰੀ ਮਾਤ ਭਾਸ਼ਾ ਵੀ ਪੰਜਾਬੀ ਹੈ ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਮੰਡੀ ਬੋਰਡ ਦੇ ਚੇਅਰਮੈਨ ਹੁੰਦਿਆਂ ਅਜਮੇਰ ਸਿੰਘ ਲੱਖੋਵਾਲ ਨੇ ਧਰਨਾ ਲਗਾਕੇ ਕਿਸਾਨਾਂ ਦੇ ਅੱਲੇ ਜਖ਼ਮਾਂ ਤੇ ਲੂਣ ਛਿੜਕਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅ) ਦੇ ਚੰਡੀਗੜ ਦੇ ਪ੍ਰਧਾਨ ਗੋਪਾਲ ਸਿੰਘ ਝਾੜੋਂ ਨੇ ਪ੍ਰੈਸ ਨੂੰ ਜਾਰੀ ਪ੍ਰੈਸ ਨੋਟ ਵਿਚ ਕੀਤਾ।
ਸੋਨੀਪੱਤ: ਹਰਿਆਣਾ ਵਿੱਚ ਜਾਟਾਂ ਵੱਲੋਂ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਚਲਾਏ ਜਾ ਰਹੇ ਅੰਦੋਲਨ ਦੇ ਹਿੰਸਕ ਰੂਪ ਧਾਰ ਲੈਣ ਤੋਂ ਬਾਅਦ ਹਰਿਆਣਾ ਦੇ 8 ਵੱਡੇ ਕਸਬਿਆਂ ਰੋਹਤਕ, ਭਿਵਾਨੀ, ਜੀਂਦ, ਝੱਜਰ, ਹਿਸਾਰ, ਹਾਂਸੀ, ਸੋਨੀਪਤ ਤੇ ਗੋਹਾਨਾ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।