Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 25, 2016

ਪੰਜਾਬ ਦੇ ਦਲਿਤ ਸਮਾਜ ਨਾਲ ਮੁੜ ਗਲਬਾਤ ਦਾ ਰਾਹ ਖੋਲਦਿਆਂ, ਸਿੱਖ ਯੂਥ ਆਫ ਪੰਜਾਬ ਨੇ ਜਾਤ-ਪਾਤ ਦੀ ਸਮਸਿਆ ਨੂੰ ਖਤਮ ਕਰਨ ਦਾ ਹੋਕਾ ਦਿਤਾ। ਜਥੇਬੰਦੀ ਦਾ ਮੰਨਣਾ ਹੈ ਕਿ ਜਾਤ-ਪਾਤ ਦੀ ਸਮਸਿਆ ਗੰਭੀਰ ਹੈ, ਇਸ ਨਾਲ ਸਮਾਜਿਕ ਤਾਣਾ-ਬਾਣਾ ਖਰਾਬ ਹੁੰਦਾ ਹੈ ਅਤੇ ਇਹ ਗੁਰਮਤਿ ਵਿਚਾਰਧਾਰਾ ਅਤੇ ਸਿੱਖ ਫਲਸਫੇ ਦੇ ਉਲਟ ਹੈ।
ਬਾਦਲ ਦਲ ਖਿਲਾਫ ਤਿੱਖੀ ਸੁਰ ਰੱਖਣ ਵਾਲੀ ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਬਾਦਲ ਦਲ ‘ਤੇ ਇੱਕ ਹੋਰ ਹਮਲਾ ਕਰਦਿਆਂ ਉਨ੍ਹਾਂ ‘ਤੇ ਘਪਲਾ ਕਰਨ ਦਾ ਦੋਸ਼ ਲਾਇਆ ਹੈ।
ਕੌਮਾਂਤਰੀ ਮਾਂ ਬੋਲੀ ਦਿਹਾੜੇ ‘ਤੇ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ, ਵਿੱਦਿਅਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅੱਜ ਜਲੰਧਰ 'ਚ 6ਵਾਂ ਵਿਸ਼ਾਲ 'ਪੰਜਾਬੀ ਜਾਗਿ੍ਤੀ ਮਾਰਚ' ਕੱਢਿਆ ਗਿਆ।
ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬਰਗਾੜੀ ਵਿੱਚ ਸ਼ਾਂਤਮਈ ਸੰਘਰਸ਼ ਕਰ ਰਹੇ ਸਿੱਖਾਂ ’ਤੇ ਗੋਲੀਆਂ ਚਲਾ ਕੇ ਨੌਜਵਾਨਾਂ ਸ਼ਹੀਦ ਕਰਨ ਵਾਲੀਆਂ ਸਰਕਾਰਾਂ ਸਿੱਖ ਹਿਤੈਸ਼ੀ ਨਹੀਂ ਹੋ ਸਕਦੀਆਂ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਦਲ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਸੀਬੀਆਈ ਦੀ ਜਾਂਚ ਸ਼ੁਰੂ ਕਰਵਾ ਕੇ ਆਪਣੇ ਆਪ ਤੋਂ ਪੱਲਾ ਝਾੜ ਲਿਆ ਹੈ। [..]
ਪੰਜਾਬ ਦੇ ਸਾਬਾਕ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਸੰਘਰਸ਼ ਦੇ ਨਾਇਕ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਰੂਪ ਨਗਰ ਦੀ ਇੱਕ ਅਦਾਲਤ ਨੇ ਟਾਡਾ ਕਾਨੂੰਨ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਰਤਾਨੀਆ ਵਿੱਚ ਪਾਬੰਦੀਸ਼ੁਦਾ ਸਿੱਖ ਜੱਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ ਯੂ.ਕੇ. ਤੋਂ ਪਾਬੰਦੀ ਹਟਾਉਣ ਲਈ 15 ਮਾਰਚ ਨੂੰ ਬਰਤਾਨਵੀ ਸੰਸਦ 'ਚ ਮਤਾ ਲਿਆਂਦਾ ਜਾਵੇਗਾ ਅਤੇ ਉਸੇ ਹਫ਼ਤੇ ਹੀ ਹਾਊਸ ਆਫ਼ ਲਾਰਡ 'ਚ ਵੀ ਮਤਾ ਆਵੇਗਾ, ਜਿਸ 'ਤੇ ਬਹਿਸ ਹੋਣ ਉਪਰੰਤ ਇੰਟਰਨੈਸ਼ਨਲ ਸਿੱਖ ਯੂਥ ਫੈੱਡਰੇਸ਼ਨ ਯੂ.ਕੇ. ਤੋਂ ਪਾਬੰਦੀ ਹਟ ਜਾਵੇਗੀ ।ਇਹ ਬਹਿਸ 15 ਮਾਰਚ ਨੂੰ ਸ਼ਾਮੀ 7 ਵਜੇ ਦੇ ਲਗਭਗ ਹੋਵੇਗੀ ।ਇਸ ਗੱਲ ਦੀ ਪੁਸ਼ਟੀ ਗ੍ਰਹਿ ਮੰਤਰੀ ਵਲੋਂ ਸ਼ੈਡੋ ਗ੍ਰਹਿ ਮੰਤਰੀ ਐਾਡੀ ਬਰਨਹੈਮ ਨੂੰ ਲਿਖੇ ਪੱਤਰ 'ਚ ਕੀਤੀ ਗਈ ਹੈ ।
ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲੇ ਤੋਂ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨਰਿੰਦਰ ਮੋਦੀ ਇਨਸਾਫ ਨਹੀ ਦੁਆ ਸਕਦੇ ਤਾਂ ਬਾਦਲ ਦਲ ਨੂੰ ਭਾਜਪਾ ਨਾਲੋਂ ਸਬੰਧ ਤੋੜ ਲੈਣੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਖਬਾਰਾਂ ਨੂੰ ਭੇਜੇ ਪ੍ਰੈਸ ਬਿਆਨ ਰਾਹੀ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।