Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 11, 2016

ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਪੰਜਾਬ ਦੀਆ ਲੰਮੇ ਸਮੇ ਤੋਂ ਲੱਟਕਦੀਆ ਆ ਰਹੀਆ ਮੰਗਾ ਬਾਰੇ ਸਮੁੱਚੀਆ ਰਾਜਨੀਤਿਕ ਧਿਰਾਂ ਨੂੰ ਬਰਾਬਰ ਦੋਸ਼ੀ ਦੱਸਦਿਆ ਕਿਹਾ ਕਿ ਹੁਣ ਇਲੈਕਸ਼ਨਾ ਦੇ ਨੇੜੇ ਦਰਿਆਈ ਪਾਣੀਆ, ਕਿਸਾਨਾ ਦੀਆ ਖੁਦਕੁਸ਼ੀਆ, ਚੰੜੀਗੜ੍ਹ ਪੰਜਾਬ ਦੇ ਹਵਾਲੇ ਕਰਨ ਵਰਗੀਆ ਮੰਗਾ ਨੂੰ ਜੋਰ ਸ਼ੋਰ ਨਾਲ ਹਰੇਕ ਪਾਰਟੀ ਉਠਾ ਰਹੀ ਹੈ ਲੇਕਿਨ ਇਹਨਾਂ ਮੰਗਾਂ ਦੇ ਹੱਲ ਲਈ ਸਾਰਥਿਕ ਕਦਮ ਕਿਸੇ ਵੀ ਧਿਰ ਵੱਲੋਂ ਨਹੀਂ ਪੁੱਟੇ ਜਾ ਰਹੇ।
ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਸਾਲ 2012, 2013 ਅਤੇ 2014 ਦੌਰਾਨ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਅਹਿਮ ਸ਼ਖਸ਼ੀਅਤਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ 12 ਮਾਰਚ ਨੂੰ ਹੋ ਰਹੇ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਮਨੁੱਖੀ ਅਧਿਕਾਰ ਬਾਰੇ ਕੰਮ ਕਰਦੀ ਇਕ ਕੌਮਾਂਤਰੀ ਸੰਸਥਾ “ਐਮਨੈਸਟੀ ਇੰਟਰਨੈਸ਼ਨਲ” ਵੱਲੋਂ ਬੀਤੇ ਦਿਨੀ ਆਪਣੀ ਸਲਾਨਾ ਰਿਪੋਰਟ ਜਾਰੀ ਕੀਤੀ ਗਈ। ਇਸ ਰਿਪੋਰਟ ਵਿਚ ਐਮਨੈਸਟੀ ਇੰਟਰਨੈਸ਼ਨਲ ਵੱਲੋਂ ਦੁਨੀਆ ਭਰ ਵਿਚ ਮਨੁੱਖੀ ਹੱਕਾਂ ਦੇ ਘਾਣ ਬਾਰੇ ਨਕਸ਼ਾ ਖਿੱਚਿਆ ਗਿਆ ਹੈ। ਇਸ ਰਿਪੋਰਟ ਵਿਚ ਪੰਨਾ ਨੰਬਰ 181 ਤੋਂ 186 ਤੱਕ ਐਮਨੈਸਟੀ ਇੰਟਰਨੈਸ਼ਨਲ ਨੇ ਭਾਰਤ ਵਿੱਚ ਵਧ ਰਹੀ ਫਿਰਕੂ ਹਿੰਸਾ, ਜਾਤੀਵਾਦ, ਸਰਕਾਰ ਅਤੇ ਭਗਵਾਵਾਦੀਆਂ ਵੱਲੋਂ ਮਨੁੱਖੀ ਹੱਕਾਂ ਅਤੇ ਆਪਣੇ ਵਿਚਾਰਾਂ ਦਾ ਪ੍ਰਗਾਟਾਵਾ ਕਰਨ ਵਾਲਿਆਂ ’ਤੇ ਹੋ ਰਹੇ ਹਮਲਿਆਂ ਦਾ ਵੇਰਵਾ ਦਿੰਦਿਆਂ ਮਨੁੱਖੀ ਹੱਕਾਂ ਦੇ ਇਸ ਘਾਣ ਪ੍ਰਤੀ ਚਿੰਤਾ ਦਾ ਪ੍ਰਗਾਟਾਵ ਕੀਤਾ ਹੈ।
ਨਵੀ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਧਾਨ ਪਰਮਜੀਤ ਸਿੰਘ ਸਰਨਾਨੇ ਕੇਂਦਰ ਸਰਕਾਰ ਵੱਲੋ ਗੁਰੂਦੁਆਰਾ ਚੋਣਾਂ ਵਿੱਚ ਸਿੱਖ ਸਹਿਜਧਾਰੀਆ ਦੇ ਵੋਟ ਦੇ ਅਧਿਕਾਰ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਗੁਰੂਦੁਆਰਾ ਚੋਣ ਦੇ ਸ਼ਨਾਖਤੀ ਕਾਰਡ ਬਣਾ ਕੇ ਮਤਦਾਨ ਕਰਵਾਇਆ ਜਾਵੇ ਤਾਂ ਕਿ ਚੋਣਾਂ ਵਿੱਚ ਪੂਰਨ ਰੂਪ ਵਿੱਚ ਪਾਰਦਸ਼ਤਾ ਲਿਆਂਦੀ ਜਾ ਸਕੇ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ 13 ਪ੍ਰਮੁੱਖ ਕਿਸਾਨ ਜਥੇਬੰਦੀਆਂ ਵਲੋਂ 'ਭਾਰਤੀ ਕਿਸਾਨ ਮੰਚ' ਦੇ ਬੈਨਰ ਹੇਠ ਜੰਤਰ ਮੰਤਰ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਅਮਰੀਕੀ ਸਿੱਖ 'ਤੇ ਬੁਰੀ ਤਰ੍ਹਾਂ ਹਮਲਾ ਕਰਨ ਅਤੇ ਉਸ ਨੂੰ ਅੱਤਵਾਦੀ ਅਤੇ ਬਿਨ ਲਾਦੇਨ ਆਖਣ ਪਿੱਛੋਂ ਨਫਰਤੀ ਅਪਰਾਧ ਦੇ ਦੋਸ਼ਾਂ ਅਧਨਿ ਇਕ ਅਮਰੀਕੀ ਨਾਬਾਲਗ ਨੂੰ ਦੋ ਸਾਲਾ ਕਾਨੂੰਨੀ ਨਿਗਾਰਨੀ ਵਿੱਚ ਰਹਿ ਕੇ ਚੰਗੇ ਵਿਹਾਰ ਦੀ ਸਜ਼ਾ ਦਿੱਤੀ ਗਈ ਹੈ ਅਤੇ ਉਸ ਨੂੰ ਸਿੱਖ ਭਾਈਚਾਰੇ ਦੀ ਸੇਵਾ ਕਰਨ ਦਾ ਹੁਕਮ ਦਿੱਤਾ ਗਿਆ ਹੈ ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਮੈਲਕਮ ਟਰਨਬੁੱਲ ਨੇ 548ਵੇਂ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਜਾਰੀ ਕੀਤਾ ਹੈ ਅਤੇ ਦੁਨੀਆਂ ਭਰ ਦੇ ਸਿੱਖਾਂ ਨੁੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਟਰਨਬੁੱਲ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਸਿੱਖਾਂ ਨੁੰ ਇਸ ਮੌਕੇ ਆਪਣੇ ਇਤਿਹਾਸ, ਪ੍ਰਾਪਤੀਆਂ ਅਤੇ ਆਪਣੀ ਵਿਲੱਖਣਤਾ ਨੂੰ ਮਨਾਉਣਾ ਚਾਹੀਦਾ ਹੈ।
ਭਾਰਤੀ ਉੱਪ-ਮਹਾਂਦੀਪ ਵਿੱਚ ਅਸਹਿਣਸ਼ੀਲਤਾਂ ਦੀਆਂ ਵੱਧਦੀਆਂ ਘਟਨਾਵਾਂ ਦੇ ਚੱਲਦਿਆਂ ਭਾਰਤ ਦੀ ਸੱਤਾਧਾਰੀ ਧਿਰ ਅਤੇ ਬਹੁਗਿਣਤੀ ਭਾਰਤੀ ਰਾਸ਼ਟਰਵਾਦੀਆਂ ਤੋਂ ਵੱਖਰੀ ਸੁਰ ਰੱਖਣ ਵਾਲੇ ਜਵਾਹਰਸ ਲਾਲ ਨਹਿਰੂ ਯੁਨੀਵਰਸਿਟੀ ਦੇ ਚਰਚਿਤ ਵਿਦਿਆਰਥੀ ਕਨ੍ਹਈਆ ਕੁਮਾਰ ‘ਤੇ ਇੱਕ ਵਿਦਿਆਰਥੀ ਵੱਲੋਂ ਹਮਲਾ ਕਰਨ ਦੀ ਖ਼ਬਰ ਮਿਲੀ ਹੈ।
ਚੰਡੀਗੜ੍ਹ: ਸਰਬੱਤ ਖਾਲਸਾ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਇਸ ਵਕਤ ਦਿੱਲੀ ਵਿਚਲੀ ਤਿਹਾੜ ਜ਼ੇਲ੍ਹ ਵਿਚ ਨਜ਼ਰਬੰਦ ਹਨ, ਉਨ੍ਹਾਂ ਵਲੋਂ ਦੇਸ਼ਾਂ ਵਿਦੇਸ਼ਾਂ ਵਿਚ ਵਸਦੀ ਸਮੁੱਚੀ ਸਿੱਖ ਸੰਗਤ, ਪੰਥ ਦਰਦੀਆਂ ਅਤੇ ਜਥੇਬੰਦੀਆਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਇਕ ਕਾਰਜ਼ਕਾਰੀ ਕਮੇਟੀ ਬਣਾਏ ਜਾਣ ਦੀ ਬਨਤੀ ਕੀਤੀ ਗਈ ਹੈ।
ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਨ ਨੂੰ ਅੱਜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ।ਇਸ ਸੋਧ ਨਾਲ ਸ਼੍ਰੋਮਣੀ ਗੁਰਦੁਆਰਾ ਚੋਣਾਂ ਵਿੱਚ ਸਹਿਜ਼ਧਾਰੀ ਹਿੱਸਾ ਨਹੀ ਲੈ ਸਕਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।