Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 12, 2016

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਜਿਲਾ ਅੰਮ੍ਰਿਤਸਰ ਦੇ ਪਿੰਡ ਰਾਮ ਦੀਵਾਲੀ ਮੁਸਲਮਾਨਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆ ਦੇ ਖਿਲਾਫ਼ ਧਾਰਾ 302 ਆਈ.ਪੀ.ਸੀ 295 ਤਹਿਤ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਬੀਤੀ ਰਾਤ ਪਿੰਡ ਰਾਮਦੀਵਾਲੀ ਮੁਸਲਮਾਨਾਂ 'ਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ 3 ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ 10 ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਵਾਲੇ ਦੋਸ਼ੀਆਂ ਨੂੰ ਪੁਲਿਸ ਨੇ ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਬੀਤੀ ਦਰਮਿਆਨੀ ਰਾਤ ਨਜਦੀਕੀ ਪਿੰਡ ਰਾਮ ਦੀਵਾਲ਼ੀ ਮੁਸਲਮਾਨਾ ਦੀ ਥਾਣਾ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਕਰ ਦਿੱਤੇ ਗਏ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਨਾਏ ਜਾਰ ਰਹੇ ਦਿੱਲੀ ਫਤਿਹ ਦਿਹਾੜੇ ਦਾ ਸਮਾਗਮ ਅੱਜ ਤੋਂ ਸ਼ੁਰੂ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਿਹ ਦਿਹਾੜੇ ਦੇ ਸਮਾਗਮ 12 ਅਤੇ 13 ਮਾਰਚ ਨੂੰ ਲਾਲ ਕਿਲਾ ਮੈਦਾਨ ਵਿੱਚ ਕਰਵਾਏ ਜਾਣਗੇ।
ਵਾਸ਼ਿੰਗਟਨ: ਅਮਰੀਕਾ ਦੇ ਦੌਰੇ ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੀ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਵਿੱਚ ਮੋਦੀ ਦੀ ਕੈਬਨਿਟ ਨਾਲੋਂ ਜਿਆਦਾ ਸਿੱਖ ਮੰਤਰੀ ਹਨ।
ਫਤਹਿਗੜ੍ਹ ਸਾਹਿਬ: ਸਰਬੱਤ ਖਾਲਸਾ ਦੀਆਂ ਜਥੇਬੰਦੀਆਂ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪੀ ਗਈ ਸੇਵਾ ਦਾ ਸਤਿਕਾਰ ਕਰਦੇ ਹੋਏ, ਉਨ੍ਹਾਂ ਦੇ ਹਰ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਨ ਲਈ ਹਮੇਸ਼ਾ ਤਤਪਰ ਰਹੇਗਾ, ਪਰ ਜੋ ਕਾਰਜਕਾਰੀ ਜਾ ਸਲਾਹਕਾਰ ਕਮੇਟੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਬਣਾਉਣੀ ਹੈ, ਉਹ ਵੀ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਖੁਦ ਪੰਥਕ ਸਖਸ਼ੀਅਤਾਂ ਅਤੇ ਜਥੇਬੰਦੀਆਂ ਨਾਲ ਸੰਪਰਕ ਕਰਕੇ ਬਣਾਉਣਗੇ।ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਭਾਈ ਇਕਬਾਲ ਸਿੰਘ ਟਿਵਾਣਾ ਵੱਲੋਂ ਬੀਤੇ ਕੱਲ੍ਹ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਹਿਲ ਵੱਲੋਂ ਜਾਰੀ ਕੀਤੇ ਇੱਕ ਬਿਆਨ ਦੇ ਪ੍ਰਤੀਕਰਮ ਵਜੋਂ ਦਿੱਤਾ ਗਿਆ ਹੈ।
ਮਦੁਰਾਇ ਯੂਨੀਵਰਸਿਟੀ ਤਾਮਿਲਨਾਡੂ ਦੇ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ’ਤੇ ਖੋਜ ਕਰਨ ਕਰ ਕੇ ਚਰਚਾ ਵਿਚ ਆਏ ਡਾ. ਮੁਥੂ ਮੋਹਨ ਨੇ ਕਿਹਾ ਕਿ ਜਿਹੜਾ ਵੀ ਸਿੱਖ ਜਾਤ-ਪਾਤ ਪ੍ਰਬੰਧ ਵਿਚ ਵਿਸ਼ਵਾਸ ਰੱਖਦਾ ਹੈ ਉਹ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ। ਉਹ ਇੱਥੇ ਪੰਜਾਬੀ ਯੂਨੀਵਰਸਿਟੀ ਵਿਚ ਭਾਈ ਗੁਰਦਾਸ ਚੇਅਰ ਅਤੇ ਸਿਰਦਾਰ ਕਪੂਰ ਸਿੰਘ ਫਾਊਂਡੇਸ਼ਨ ਵੱਲੋਂ ਕਰਾਏ ਗਏ ਸਿਰਦਾਰ ਕਪੂਰ ਸਿੰਘ ’ਤੇ ਵਿਸ਼ੇਸ਼ ਭਾਸ਼ਣ ਦੇ ਮੁੱਖ ਬੁਲਾਰੇ ਸਨ।
ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਸ੍ਰ: ਹਰਜੀਤ ਸਿੰਘ ਸਜਣ ਦਾ ਪ੍ਰਧਾਨ ਮੰਤਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਅਮਰੀਕਾ ਪਹੁੰਚਣ ‘ਤੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੇ ਨਿੱਘਾ ਸਵਾਗਤ ਕੀਤਾ।
ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਤਲੁਜ਼ ਜੁਮਨਾ ਲਿੰਕ ਨਹਿਰ ਬਣਾਉਣ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਤਾਜ਼ਾ ਸੁਣਵਾਈ ਦੇ ਮਾਮਲੇ ਵਿੱਚ ਇੱਕ ਅਹਿਮ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ-ਸਤਲੁਜ ਯਮੁਨਾ ਲਿੰਕ ਨਹਿਰ ਲਈ ਰਾਜ ਸਰਕਾਰ ਵੱਲੋਂ ਪ੍ਰਾਪਤ ਕੀਤੀ 5376 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਮੰਤਵ ਨਾਲ ਬਣਾਏ ਜਾ ਰਹੇ ਕਾਨੂੰਨ ਦੇ ਖਰੜੇ ਨੂੰ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਲਈ ਪ੍ਰਵਾਨਗੀ ਦੇ ਦਿੱਤੀ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।