Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 15, 2016

ਆਲ ਇੰਡੀਆ ਮਜ਼ਲਿਸ-ਏ ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ ਨੇ ਕਿਹਾ ਕਿ ਉਹ ਭਾਰਤ ਮਾਤਾ ਕੀ ਜੈ ਨਹੀਂ ਕਹਿਣਗੇ।ਅਵੈਸੀ ਦਾ ਇਹ ਬਿਆਨ ਮੋਹਨ ਭਾਗਵਤ ਦੇ ਬਿਆਨ ਦੇ ਜਵਾਬ ਵਿੱਚ ਆਇਆ ਹੈ।
ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਪੰਜਾਬ ਵਿਧਾਨ ਸਭਾ ਵਿੱਚ ਸਤਲੁਜ਼ ਜ਼ੁਮਨਾ ਲਿੰਕ ਨਹਿਰ ਦੀ ਕਿਸਾਨਾਂ ਜ਼ਮੀਨ ਨੂੰ ਵਾਪਸ ਕਰਨ ਲਈ ਪਾਸ ਕੀਤੇ ਕਾਨੂੰਨ ਦੇ ਖਰੜੇ ਸਬੰਧੀ ਚੱਲ ਰਹੀ ਚਰਚਾ 'ਤੇ ਸਿੱਖ ਸਿਅਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਨੇ ਇਸ ਮਾਮਲੇ ਨੂੰ ਵਿਸਥਾਰ ਨਾਲ ਦੱਸਦਿਆਂ ਕਈ ਨੁਕਤਿਆਂ 'ਤੇ ਚਾਨਣਾ ਪਾਇਆ।

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਰੈਫਰੈਂਸ ਲਾਇਬਰੇਰੀ ਵਿੱਚੋਂ ਅਹਿਮ ਦਸਤਾਵੇਜ ਵੇਚੇ ਜਾਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਭਿਣਕ ਪੈਣ ਤੇ ਵਿਦਿਆਰਥੀਆਂ ਦੀ ਮੁਸਤੈਦਗੀ ਕਾਰਨ ਇਨ੍ਹਾਂ ਦਸਤਾਵੇਜਾਂ ਨਾਲ ਭਰਿਆ ਟਰੱਕ ਯੂਨੀਵਰਸਿਟੀ ਦੇ ਬਾਹਰ ਜਾਣ ਤੋਂ ਰੋਕ ਲਿਆ ਗਿਆ ਹੈ।ਇਨ੍ਹਾਂ ਦਸਤਾਵੇਜਾਂ ਵਿੱਚ ਗੁਰਬਾਣੀ ਦਾ ਇੱਕ ਪੁਰਾਤਨ ਹੱਥ ਲਿਖਤ ਖਰੜਾ ਹੋਣ ਦੀ ਗੱਲ […]

ਚੰਡੀਗੜ੍ਹ: ਦੇਸ਼ ਧ੍ਰੋਹ ਦੇ ਕੇਸ ਪਾ ਕੇ ਗ੍ਰਿਫਤਾਰ ਕੀਤੇ ਗਏ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਦੇ ਪ੍ਰਬੰਧਕ ਸਿੱਖ ਆਗੂਆਂ ਦੀ ਜ਼ਮਾਨਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਆਪਣੇ ਪੱਖ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚ ਰਹੇ ਹਨ। ਉਹ ਅੱਜ ਅਨੰਦਪੁਰ ਸਾਹਿਬ ਨਜ਼ਦੀਕ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਨਾਨਕੇ ਪਿੰਡ ਪ੍ਰਿਥੀਪੁਰ ਵਿਖੇ ਉਨ੍ਹਾਂ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚਣਗੇ।
ਚੰਡੀਗੜ੍ਹ: ਪੰਜਾਬ ਦੇ ਪਾਣੀਆਂ ਤੇ ਪੈਂਦਾ ਡਾਕਾ ਭਾਵੇਂ ਲਗਾਤਾਰ ਜਾਰੀ ਹੈ ਪਰ ਬੰਜਰ ਹੋਣ ਦੇ ਰਾਹ ਪੈ ਚੁੱਕੀ ਪਾਣੀਆਂ ਦੀ ਧਰਤੀ ਦੀ ਹੋਰ ਲੁੱਟ ਲਈ ਬਣਾਈ ਜਾ ਰਹੀ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮਾਮਲਾ ਇੱਕ ਵਾਰ ਫੇਰ ਗੰਭੀਰ ਹਾਲਾਤਾਂ ਨੂੰ ਜਨਮ ਦਿੰਦਾ ਨਜਰ ਆ ਰਿਹਾ ਹੈ। ਜਿੱਥੇ ਹਰਿਆਣਾ ਇਸ ਨਹਿਰ ਰਾਹੀਂ ਹੋਰ ਪਾਣੀ ਪੰਜਾਬ ਤੋਂ ਖੋਹਣ ਦੀ ਅੜੀ ਫੜੀ ਬੈਠਾ ਹੈ ਤੇ ਕੇਂਦਰ ਵੀ ਉਸਦੀ ਪਿੱਠ ਤੇ ਖੜਾ ਨਜ਼ਰ ਆ ਰਿਹਾ ਹੈ, ਉੱਥੇ ਪੰਜਾਬ ਵਿਧਾਨ ਸਭਾ ਵੱਲੋਂ ਬੀਤੇ ਕੱਲ੍ਹ ਸਤਲੁਜ ਯਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਸੌਂਪਣ ਲਈ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹੁਣ ਸਭ ਦੀ ਨਜਰ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਤੇ ਬਣੀ ਹੋਈ ਹੈ ਕਿ ਉਹ ਇਸ ਬਿੱਲ ਬਾਰੇ ਕੀ ਰੁੱਖ ਅਪਣਾਉਂਦੇ ਹਨ।
ਬੀਤੇ ਦਿਨੀ ਅੰਮ੍ਰਿਤਸਰ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਦੀਆਂ ਪਵਿੱਤਰ ਪੋਥੀਆਂ ਨੂੰ ਸ਼ਰਾਰਤੀ ਬੰਦਿਆਂ ਵੱਲੋਂ ਅਗਨ ਭੇਟ ਕੀਤੇ ਜਾਣ ਦੀ ਅਤਿ ਦੁਖਦਾਈ ਅਤੇ ਘਨੌਣੀ ਘਟਨਾ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰਜ਼ ਸਖਤ ਨਿਖੇਦੀ ਕਰਦਿਆਂ ਦੋਸ਼ੀਆਂ 'ਤੇ ਧਾਰਾ 302 ਅਧੀਨ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।
ਪਿਛਲੇ ਮਹੀਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਕਥਿਤ ਨਾਅਰੇ ਲਾਉਣ ਕਰਕੇ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰੀ ਨਾਲ ਚਰਚਾ ਵਿੱਚ ਆਏ ਕਨ੍ਹਈਆ ਕੁਮਾਰ ਸਮੇਤ ਸਮੇਤ 5 ਹੋਰ ਵਿਦਿਆਰਥੀ ਨੂੰ ਯੂਨੀਵਰਸਿਟੀ ਵਿੱਚ ਕੱਢਣ ਦੀ ਜਾਂਚ ਕਮੇਟੀ ਨੇ ਸਿਫਾਰਸ਼ ਕੀਤੀ ਹੈ।
ਪੰਜਾਬ ਵਿਧਾਨ ਸਭਾ ਨੇ ਰਾਜ ਸਭਾ ਲਈ ਅੱਜ ਸ. ਸੁਖਦੇਵ ਸਿੰਘ ਢੀਂਡਸਾ, ਸ੍ਰੀ ਨਰੇਸ਼ ਗੁਜਰਾਲ, ਸ. ਪ੍ਰਤਾਪ ਸਿੰਘ ਬਾਜਵਾ, ਸ. ਸ਼ਮਸ਼ੇਰ ਸਿੰਘ ਦੂਲੋਂ ਅਤੇ ਸ੍ਰੀ ਸ਼ਵੇਤ ਮਲਿਕ ਦੀ ਰਾਜ ਸਭਾ ਮੈਂਬਰ ਵਜੋਂ ਚੋਣ ਕਰ ਲਈ ਹੈ।

ਬਾਬਾ ਬਕਾਲਾ ਸਾਹਿਬ (14 ਮਾਰਚ, 2016): ਨਜਦੀਕੀ ਪਿੰਡ ਰਾਮ ਦੀਵਾਲ਼ੀ ਮੁਸਲਮਾਨਾ ਦੀ ਵਿੱਚ 11-12 ਮਾਰਚ ਦੀ ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਂਟ ਕਰਨ ਵਾਲੇ ਗ੍ਰਿਫਤਾਰ ਕੀਤੇ ਤਿੰਨ ਵਿਅਕਤੀਆਂ ‘ਤੇ ਅਦਾਲਤ ਵਿੱਚ ਹਮਲਾ ਹੋ ਗਿਆ। ਅੱਜ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਵਿਖੇ ਜਦੋਂ ਪੁਲੀਸ, ਰਾਮਦੀਵਾਲੀ ਵਿਖੇ ਸ੍ਰੀ ਗੁਰੂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।