Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 16, 2016

ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਦੀ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਲੈਕੇ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਪਾਣੀਆਂ ਦਾ ਮੁੱਦਾ ਪੰਜਾਬ ਦੀ ਸਿਆਸਤ ਦਾ ਕੇਂਦਰੀ ਮੁੱਦਾ ਬਣ ਗਿਆ ਹੈ। ਪੰਜਾਬ ਦੀ ਸਤਾਧਾਰੀ ਪਾਰਟੀ ਬਾਦਲ ਦਲ ਨੇ ਜਿੱਥੇ ਇਸ ਮਾਮਲੇ 'ਤੇ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਕਾਨੂੰਨ ਦਾ ਖਰੜਾ ਪਾਸ ਕਰ ਦਿੱਤਾ ਹੈ, ਉੱਥੇ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਪਾਣੀਆਂ ਦੇ ਮਾਮਲੇ 'ਤੇ ਬਾਦਲ ਦਲ ਦਾ ਵਾਹ-ਵਾਹ ਖੱਟਣਾ ਹਜ਼ਮ ਨਹੀਂ ਹੋ ਰਿਹਾ ।
ਕਦੇ ਗੁਰਾਂ ਦੇ ਨਾਂਅ 'ਤੇ ਵੱਸਣ ਵਾਲੇ ਪੰਜਾਬ ਦਾ ਸਮਾਜਿੱਕ ਮਾਹੌਲ ਦਿਨੋ ਦਿਨ ਖਰਾਬ ਹੁੰਦੇ ਜਾ ਰਿਹਾ ਹੈ ਅਤੇ ਆਏ ਦਿਨ ਬੀਬੀਆਂ ਨਾਲ ਛੇੜਖਾਨੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਅਤੇ ਗੁੰਡਾਂ ਅਨਸਰਾਂ ਵੱਲੋਂ ਇਸਦਾ ਵਿਰੋਧ ਕਰਨ ਵਾਲੇ ਮਾਪਿਆਂ ਨੂੰ ਹੀ ਮੌਤ ਦੇ ਘਾਟ ਉਤਾਰਨ ਦੇ ਵਰਤ ਰਹੇ ਵਰਤਾਰੇ ਹੋਰ ਵੀ ਡਰਾਉਣੇ ਭਵਿੱਖ ਦੀ ਦੱਸ ਪਾਉਂਦੇ ਹਨ।
ਨਵੀਂ ਦਿੱਲੀ: ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਅੜਿੱਕਾ ਬਣਿਆ ਹੋਇਆ ਸਹਿਜਧਾਰੀਆਂ ਦਾ ਮਸਲਾ ਹੁਣ ਹੱਲ ਹੁੰਦਾ ਨਜਰ ਆ ਰਿਹਾ ਹੈ। ਬੀਤੇ ਕੱਲ ਰਾਜ ਸਭਾ ਵਿੱਚ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਨ ਲਈ ਪੇਸ਼ ਕੀਤੇ ਗਏ ਖਰੜੇ ਨੂੰ ਅੱਜ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਵਿੱਚ ਇਹ ਤਜ਼ਵੀਜ਼ ਵੀ ਦਰਜ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਵੋਟ ਨਹੀਂ ਪਾ ਸਕਦੇ।
ਪਟਿਆਲਾ: ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਲਾਇਬਰੇਰੀ ਵਿਚੋਂ ਇਤਿਹਾਸਿਕ ਦਸਤਾਵੇਜ, ਹੱਥ ਲਿਖਤ ਖਰੜੇ ਅਤੇ ਧਾਰਮਕਿ ਗ੍ਰੰਥ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਪੈਦਾ ਹੋਏ ਰੋਸ ਦੇ ਚਲਦਿਆਂ ਲਾਈਬਰੇਰੀ ਦੀ ਇੰਚਾਰਜ ਸਰੋਜ ਬਾਲਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ।ਲਾਈਬਰੇਰੀ ਦੇ ਸੀਨੀਅਰ ਸਟਾਫ ਦਾ ਕਹਿਣਾ ਹੈ ਕਿ ਇਨ੍ਹਾਂ ਦਸਤਾਵੇਜਾਂ ਨੂੰ ਬੇਚੇ ਜਾਣ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ।
ਅੱਜ ਨਵਾਂਸ਼ਹਿਰ 'ਚ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਰੈਲੀ ਸਮੇਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੇ ਮੁਖੀ ਬੀਬੀ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਬਸਪਾ ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ।
ਭਾਰਤ ਵਿੱਚ ਮੋਦੀ ਸਰਕਾਰ ਦੇ ਸਤਾ ਵਿੱਚ ਆਉਣ ਤੋਂ ਬਾਅਦ ਹਿੰਦੂ ਰਾਸ਼ਟਰਵਾਦ ਅਤੇ ਅਸਹਿਸ਼ੀਲਤਾ ਨੇ ਆਪਣਾ ਪ੍ਰਚੰਡ ਰੁਪ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਵਾਹਰ ਲਾਲ ਨਹਿਰੂ ਯੂਨਵਿਰਸਿਟੀ ਦੇ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਹੋਰ ਵਿਦਿਆਰਥੀਆਂ 'ਤੇ ਦੇਸ਼ ਧਰੋਹ ਦੇ ਕੇਸ ਦਰਜ਼ ਹੋਣ ਤੋਂ ਬਾਅਦ ਭਾਰਤੀ ਬਹੁਗਿਣਤੀ ਤੋਂ ਵੱਖਰੀ ਸੁਰ ਰੱਖਣ ਅਤੇ ਹਿੰਦੂ ਰਾਸ਼ਟਰਵਾਦ ਦਾ ਵਿਰੋਧ ਕਰਨ ਵਾਲੇ ਆਲ ਇੰਡੀਆ ਮਜ਼ਲਿਸ-ਏ-ਇਤੇਹਾਦੁਲ ਮੁਸਲਮੀਨ ਦੇ ਮੁਖੀ ਅਤੇ ਲੋਕ ਸਭਾ ਮੈਂਬਰ ਅਸਦੂਉਦੀਨ ਅਵੈਸੀ 'ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਚੰਡੀਗੜ: ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਵਾਲੀ ਸਤਲੁਜ਼ ਜਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਲਈ ਕਾਨੂੰਨ ਦਾ ਖਰੜਾ ਪਾਸ ਕਰਕੇ ਪੰਜਾਬ ਦੇ ਪਾਣੀਆਂ ਦਾ ਆਪਣੇ ਆਪ ਨੂੰ ਰਾਖਾ ਅਖਵਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਬੜੀ ਹਾਸੋਹੀਣੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਉਕਤ ਬਿੱਲ ਪਾਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲ ਗਏ।
ਸਿੱਖਾਂ ਵੱਲੋਂ ਸਖਤ ਮਿਹਨਤ, ਯੋਗਤਾ ਨਾਲ ਸੰਸਾਰ ਬਰ ਵਿੱਚ ਵੱਖ- ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਦੇ ਸਿਲਸਿਲੇ ਦੇ ਚੱਲਦਿਆਂ ਅਮਰ ਸਿੰਘ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਪਹਿਲੇ ਸਿੱਖ ਪੁਲਿਸ ਮੁਖੀ ਬਣੇ ਹਨ । ਉਹ ਬਹੁ-ਮੁਸਲਿਮ ਆਬਾਦੀ ਵਾਲੇ ਦੇਸ਼ ਮਲੇਸ਼ੀਆ ਦੇ ਪਹਿਲੇ ਸਿੱਖ ਪੁਲਿਸ ਮੁਖੀ ਹਨ ।
ਪੰਥਕ ਸਰੋਕਾਰਾ ਦੀ ਗੱਲ ਕਰਨ ਅਤੇ ਸ਼੍ਰੌਮਣੀ ਕਮੇਟੀ ਵਿਰੁੱਧ ਬਗਾਵਤੀ ਸੁਰ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਖਿਲਾਫ ਸ਼੍ਰੋਮਣੀ ਕਮੇਟੀ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਪੰਜਾਬ ਦੇ ਦਰਿਆਈ ਪਾਣੀ ਨੂੰ ਸਤਲੁਜ਼ ਜਮੁਨਾ ਨਹਿਰ ਰਾਹੀ ਹਰਿਆਣਾ ਨੂਮ ਦੇਣ ਤੋਂ ਰੋਕਣ ਲਈ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਪੰਜਾਬ ਸਰਕਾਰ ਨੇ ਨਹਿਰ ਦੀ ਉਸਾਰੀ ਲਈ ਹਰਿਆਣਾ ਤੋਂ ਲ਼ਿਆ ਗਿਆ ਪੈਸਾ ਵਾਪਸ ਮੋੜਨ ਦਾ ਫੈਸਲਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।