Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 18, 2016

ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਾਉਣ ਦੀ ਵਿਉਂਤ ਦੁਨਿਆ ਵਿੱਚ ਪ੍ਰਵਾਣਿਤ ਰਾਏਪੇਰੀਆਨ ਸਿਧਾਂਤ ਦੇ ਉਲਟ ਜਾ ਕੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਲੁਟੱਣ ਦੀ ਨੀਯਤ ਨਾਲ ਘੜੀ ਗਈ ਸੀ। ਜਥੇਬੰਦੀਆਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲਗਾਤਾਰ ਹੋ ਰਹੀ ਲੁੱਟ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਸੱਚ ਸਬੰਧੀ ਪੋਸਟਰ ਜਾਰੀ ਕੀਤਾ ਜਿਸ ਦਾ ਸਿਰਲੇਖ ਸੀ ਪਾਣੀਆਂ ਦਾ ਮਾਲਕ ਪੰਜਾਬ, ਫੈਸਲਾ ਕਰੇ ਕੇਂਦਰ, ਤੇ ਮੌਜਾਂ ਲੁੱਟਣ ਹਰਿਆਣਾ ਅਤੇ ਰਾਜਸਥਾਨ।
ਸਿੱਖ ਸਿਆਸਤ ਦਾ ਧੁਰਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ 2016 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਹੋਣ ਦੇ ਆਸਾਰ ਬਣ ਗਏ ਹਨ।ਹ ਰਾਜ ਸਭਾ ‘ਚ ਸਹਿਜਧਾਰੀਆਂ ਦੇ ਮੁੱਦੇ ’ਤੇ ਸੋਧ ਐਕਟ ਪਾਸ ਹੋਣ ਮਗਰੋਂ ਇਨ੍ਹਾਂ ਚੋਣਾਂ ਲਈ ਕਾਫ਼ੀ ਹੱਦ ਤੱਕ ਰਸਤਾ ਸਾਫ਼ ਹੋ ਗਿਆ ਹੈ, ਭਾਵੇਂ ਚੋਣਾਂ ਲਈ ਅੰਤਿਮ ਫੈਸਲਾ ਸੁਪਰੀਮ ਕੋਰਟ ਵੱਲੋਂ ਹੀ ਹੋਣਾ ਹੈ।
ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਅੱਜ ਕੱਲ ਸਿਆਸੀ ਮਾਹੌਲ ਪੁਰਾ ਗਰਮਾਇਆ ਹੋਇਆ ਹੈ। ਪਿਛਲੇ ਦਿਨੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੇ ਯਤਨ ਵੱਜੋਂ ਜਿੱਥੇ ਪੰਜਾਬ ਵਿਧਾਨ ਸਭਾ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਦਰਿਆਈ ਪਾਣੀਆਂ ਸਬੰਧੀ ਕੌਮਾਂਤਰੀ ਰਾਇਪੇਰੀਅਨ ਕਾਨੂੰਨ ਦੀ ਉਲੰਘਣਾ ਕਰਕੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਲਿਜਾਣ ਵਾਲੀ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਿਸ ਕਰ ਦਿੱਤੀ ਸੀ, ਉੱਥੇ ਹਰਿਆਣੇ ਵੱਲੋਂ ਗੂਰਕਾਨੂੰਨੀ ਅਤੇ ਗੈਰ ਹੱਕੀ ਪਾਣੀ ਪੰਜਾਬ ਤੋਂ ਲੈਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਪੇਸ਼ ਕੀਤੇ ਮਤੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਗੈਰ ਰਾਇਪੇਰੀਅਨ ਰਾਜਾਂ ਨੂੰ ਦੇਣ ਲਈ ਵਾਧੂ ਪਾਣੀ ਹੈ ਨਹੀਂ ਅਤੇ ਇਸ ਲਈ ਸਤਲੁਜ ਜਮੁਨਾ ਲਿੰਕ ਨਹਿਰ ਦੀ ਕੋਈ ਜਰੂਰਤ ਨਹੀਂ।
ਭਾਰਤੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਬਾਰੇ ਚੁਟਕਲਿਆਂ ਖਿ਼ਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ 'ਤੇ ਸੁਣਵਾਈ ਮਨਜ਼ੂਰ ਕਰ ਲਈ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਿਲ ਕਰਕੇ ਸਿੱਖਾਂ 'ਤੇ ਬਣਾਏ ਜਾਣ ਵਾਲੇ ਚੁਟਕਲਿਆਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ।
ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਦੇ ਉੱਠੇ ਤਾਜ਼ਾ ਮਾਮਲੇ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਲਾਈ ਰੋਕ ਦਰਮਿਆਨ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ੳੁੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿ ਸ਼੍ਰੋਮਣੀ ਅਕਾਲੀ ਦਲ ਪਾਣੀਆਂ ਦਾ ਰਾਖੀ ਲਈ ਹਰ ਕੁਰਬਾਨੀ ਲਈ ਤਿਆਰ‏ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਲਈ ਐਕੁਆਇਰ ਕੀਤੀ ਜ਼ਮੀਨ ਵਾਪਸ ਕਰਨ ਦਾ ਬਿੱਲ ਪਾਸ ਕਰਕੇ ਕਿਸਾਨਾਂ ਦੇ ਹੱਕ ਵਿੱਚ ਇਤਿਹਾਸਕ ਫੈ਼ਸਲਾ ਲਿਆ ਹੈ।
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਦੀ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਪਹੁੰਚੇ ਹਰਿਆਣਾ ਦੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਮੁੱਦੇ 'ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।