Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 23, 2016

ਖਾਲਸੇ ਦੀ ਜਨਮ ਧਰਤ ਆਨੰਦਪੁਰ ਸਾਹਿਬ 'ਤੇ ਹੋਲੇ ਮੁਹੱਲੇ ਦੇ ਜੋੜ ਮੇਲੇ 'ਤੇ ਬਾਦਲ ਦਲ ਵੱਲੋਂ ਕੀਤੀ ਸਿਆਸੀ ਕਾਨਫਰੰਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਸੰਘਰਸ਼ ਕਰਨ ਵਾਸਤੇ ਪੰਜਾਬੀਆਂ ਨੂੰ ਤਿਆਰ-ਬਰ-ਤਿਆਰ ਰਹਿਣ ਦਾ ਚਾਹੀਦਾ ਹੈ।
ਸਿੱਖ ਜੱਥੇਬੰਦੀ ਦਲ ਖਾਲਸਾ ਨੇ ਬੈਲਜ਼ੀਅਮ ਵਿੱਚ ਹੋਏ ਬੰਬ ਧਮਾਕਿਆਂ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵੱਸਦੇ ਸਿੱਖਾਂ ਦੀ ਬਿਨ੍ਹਾ 'ਤੇ ਧਮਾਕਿਆਂ ਦਾ ਸ਼ਿਕਾਰ ਹੋਏ ਲੋਕਾਂ ਅਤੇ ਬੈਲਜ਼ੀਅਮ ਸਰਕਾਰ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ।
ਹਿੰਦੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਤੇ ਰੋਕ ਲਗਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਦਾਖਿਲ ਕੀਤੀ ਗਈ ਪਟੀਸ਼ਨ ਤੇ ਕੋਰਟ ਨੇ ਅੱਜ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਕਮੇਟੀ ਵੱਲੋਂ ਫਿਲਮ ਵਿਚ ਸਿੱਖਾਂ ਨੂੰ ਮੰਦੁਬੁੱਧੀ ਦਰਸ਼ਾਉਣ ’ਤੇ ਸਖਤ ਨੋਟਿਸ ਲੈਂਦੇ ਹੋਏ ਫਿਲਮ ’ਤੇ ਰੋਕ ਲਈ ਦਿੱਲੀ ਹਾਈ ਕੋਰਟ ਦਾ ਰੁੱਖ ਕੀਤਾ ਗਿਆ ਸੀ।
ਸਿੱਖ ਰਾਜ ਨਾਲ ਅਤੇ ਭਾਰਤ ਨਾਲ ਸਬੰਧਤ ਬਹੁਤ ਸਾਰੇ ਕੀਮਤੀ ਚਿੱਤਰ, ਗਹਿਣੇ ਅਤੇ ਹੋਰ ਅਹਿਮ ਨਿਸ਼ਾਨੀਆਂ ਦੀ ਲੰਡਨ ਦੇ ਬੋਨਹੈਮਸ ਨਿਲਾਮੀ ਘਰ 'ਚ ਨਿਲਾਮੀ ਹੋ ਰਹੀ ਹੈ । ਇਸ ਸਬੰਧੀ ਨਿਲਾਮੀ ਘਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਮੌਕੇ 17ਵੀਂ ਸਦੀ ਤੋਂ 19ਵੀਂ ਸਦੀ ਵਿਚਕਾਰ ਬਣੇ ਕਈ ਅਹਿਮ ਚਿੱਤਰ ਨਿਲਾਮ ਹੋਣਗੇ।
ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਵਿਖੇ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ 'ਤੇ ਭਾਰਤੀ ਫੌਜਾਂ ਵੱਲੋਂ ਜੁਂ 1984 ਵਿੱਚ ਹਮਲਾ ਕਰਕੇ ਸਿੱਖ ਪ੍ਰਭੁਸਤਾ ਦੇ ਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਨਾਲ ਨਾਲ ਸ਼੍ਰੀ ਦਰਬਾਰ ਸਾਹਿਬ ਸਮੂਹ ਦੀਆਂ ਹੋਰ ਇਮਾਰਤਾਂ ਨੂੰ ਵੀ ਭਾਰੀ ਨੁਕਸਾਨ ਪਹੁਚਾਇਆ ਸੀ।
ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦੇ ਮੱਦੇ ਨਜ਼ਰ ਸਿਆਸੀ ਪਾਰਟੀਆਂ ਅਤੇ ਸਿਆਸੀ ਆਗੂਆਂ ਵੱਲੋਂ ਜੋੜ-ਤੋੜ ਜਾਰੀ ਹਨ ਅਤੇ ਇਸ ਦਰਮਿਆਨ ਰਾਜਸੀ ਆਗੂਆਂ ਦਾ ਇੱਕ ਪਾਰਟੀ ਛੱਡ ਕੇ ਦੂਜੀ ਵਿੱਚ ਜਾਣ ਦਾ ਸਿਲਸਲਾ ਚੱਲ ਰਿਹਾ ਹੈ। ਇਸੇ ਤਹਿਤ ਹੀ ਅੱਜ ਜਰਨੈਲ ਸਿੰਘ ਨੰਗਲ ਤੇ ਸਮਿੱਤਰ ਸਿੰਘ ਸੀਕਰੀ ਨੇ ਬਹੁਜਨ ਸਮਾਜ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ।
ਅੱਜ ਇੱਥੇ ਹੋਲੇ ਮਹੱਲੇ ਦੇ ਪਹਿਲੇ ਦਿਨ ਸਿੱਖ ਸਦਭਾਵਨਾ ਦਲ ਦੇ ਨਾਂਅ ਹੇਠ ਬੁਲਾਈ ਪੰਥਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਸ਼ਹੀਦਾਂ ਦੇ ਲਹੂ ਨਾਲ ਸਿੰਜੀ ਸੰਸਥਾ ਹੈ ਪਰ ਅੱਜ ਇਸ ’ਤੇ ਕਾਬਜ਼ ਲੋਕ ਨਰੈਣੂ ਮਹੰਤ ਦੀ ਸੋਚ ਦੇ ਧਾਰਨੀ ਹਨ, ਜਿਨਾਂ ਨੇ ਗੁਰਦੁਆਰਿਆਂ ਦੀਆਂ ਗੋਲਕਾਂ ਨੂੰ ‘ਗਰੀਬ ਦਾ ਮੂੰਹ’ ਬਣਾਉਣ ਦੀ ਥਾਂ ਐਸ਼ਪ੍ਰਸ਼ਤੀ, ਭ੍ਰਿਸ਼ਟਾਚਾਰ ਅਤੇ ਸਿੱਖ ਸਿਧਾਂਤਾਂ ਦਾ ਕਤਲ ਕਰਨ ਲਈ ਵਰਤਣਾਂ ਸ਼ੁਰੂ ਕਰ ਦਿੱਤਾ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਨੂੰ ਅੱਜ ਮੁੜ ਨਰੈਣੂ ਮਹੰਤ ਦੇ ਵਾਰਸਾਂ ਕੋਲੋਂ ਆਜ਼ਾਦ ਕਰਵਾਉਣ ਲਈ ਦੂਜੀ ਗੁਰਦੁਆਰਾ ਸੁਧਾਰ ਲਹਿਰ ਦੀ ਆਰੰਭਤਾ ਲੋੜ ਬਣ ਗਈ ਹੈ।
ਕਰਜ਼ਾਈ ਕਿਸਾਨਾਂ ਦੀਆਂ ਵਧਦੀਆਂ ਖੁਦਕੁਸ਼ੀਆਂ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਕੇਂਦਰ, ਪੰਜਾਬ ਅਤੇ ਹਰਿਆਣਾ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਖਾਲਸੇ ਦੀ ਪਵਿੱਤਰ ਜਨਮ ਧਰਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸੇ ਦੇ ਨਿਆਰੇਪਨ ਅਤੇ ਚੜ੍ਹਦੀ ਕਲਾ ਦਾ ਪ੍ਰਤੀਕ ਹੋਲੇ ਮੁਹੱਲੇ ਦਾ ਜੋੜ ਮੇਲਾ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਹੈ।
ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹਰਿਆਣਾ ਜਾਣ ਤੋਂ ਰੋਕਣ ਲਈ ਪੰਜਾਬ ਵਿਧਾਨ ਸਭ ਵੱਲੋਂ ਪਿਛਲ਼ੇ ਦਿਨੀ ਸਤਲੁਜ ਜਮੁਨਾ ਲਿੰਕ ਨਹਿਰ ਦੀ ਜ਼ਮੀਂ ਕਿਸਾਨਾਂ ਨੂੰ ਵਾਪਸ ਕੀਤੇ ਜਾਣ ਬਾਅਦ ਕਿਸਾਨਾਂ ਵੱਲੋਂ ਪੂਰੀ ਗਈ ਨਹਿਰ ਕੇਂਦਰ ਸਰਕਾਰ ਦੇ ਇੱਕ ਵਫਦ ਨੇ ਵੱਖ- ਵੱਖ ਥਾਵਾਂ 'ਤੇ ਜਾਇਜ਼ਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।