Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 10, 2016

ਪੰਜਾਬ ਵਿਧਾਨ ਸਭਾ ਦੇ ਆਮ ਚੋਣ ਲਈ ਆਮ ਆਦਮੀ ਪਾਰਟੀ (ਆਪ ) ਨੇ ਐਤਵਾਰ ਨੂੰ ਉਮੀਦਵਾਰ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਦੇ ਹੋਏ 16 ਮੈਂਬਰੀ ਚੋਣ ਪ੍ਰਚਾਰ ਕਮੇਟੀ ਅਤੇ 5 ਮੈਂਬਰੀ ਸਕਰੀਨਿੰਗ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰ ਚੋਣ ਪ੍ਰਕਿਰਿਆ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਬਹੁਤ ਹੀ ਅਹਿਮ ਭੂਮਿਕਾ ਰਹੇਗੀ।
ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੱਲ੍ਹ ਭਾਰਤ ਦਾ ਤਿਰੰਗਾ ਝੰਡਾ ਲਹਿਰਾ ਕੇ 150 ਭਾਰਤੀ ਨੌਜਵਾਨਾ ਦੀ ਬੱਸ ਐਨ.ਆਈ.ਟੀ ਕਸ਼ਮੀਰ ਵੱਲ ਨੂੰ ਰਵਾਨਾ ਕਰਨ ਤੋਂ ਨਰਾਜ਼ ਸਿੱਖ ਯੂਥ ਆਫ ਪੰਜਾਬ ਦੇ ਨੌਜਵਾਨਾਂ ਨੇ ਜੀਕੇ ਨੂੰ ਪੱਤਰ ਲਿਖਕੇ ਉਨ੍ਹਾਂ ਨੂੰ ਕਥਿਤ ਅਖੰਡ ਭਾਰਤ ਦੀ ਹਕੀਕਤ ਤੋਂ ਜਾਣੂ ਕਰਵਾਇਆ ਹੈ।
ਪੰਜਾਬ, ਦਿਲੀ, ਹਰਿਆਣ, ਹਿਮਾਚਲ,ਜੰਮੂ ਕਸ਼ਮੀਰ ਅਤੇ ਉਤਰੀ ਭਾਰਤ ਦੇ ਇਲਾਕਿਆਂ ਵਿੱਚ ਭੁਾਚਾਲ ਦੇ ਝਟਕੇ ਸ਼ਾਮੀ 4 ਵੱਜਕੇ 1 ਮਿੰਟ 'ਤੇ ਮਹਿਸੂਸ ਕੀਤੇ ਗਏ।
ਦਿੱਲੀ ਵਿੱਚ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਭਾਈ ਮਤੀਦਾਸ ਛਬੀਲ ਢਾਹੇ ਜਾਣ ਦੇ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿੱਖੇ ਸਿੱਖ ਕੌਮ ਦੀ ਇੱਕਜੁਟਤਾ ਅਤੇ ਚੜ੍ਹਦੀਕਲਾ ਲਈ ਰੱਖੇ ਗਏ ਵਿਸ਼ੇਸ਼ ਅਰਦਾਸ ਸਮਾਗਮ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਹਿਤਾਂ ਨੂੰ ਸਿਆਸ਼ੀ ਹਿਤਾਂ ਤੋਂ ਜਰੂਰੀ ਦੱਸਦੇ ਹੋਏ ਸਰਕਾਰਾਂ ਨੂੰ ਸਿੱਖ ਕੌਮ ਨਾਲ ਵਿਤਕਰਾ ਕਰਨ ਦੀ ਆਪਣੀ ਮਾਨਸਿਕਤਾ ਬਦਲਣ ਜਾਂ ਸਿੱਖਾਂ ਦੇ ਰੋਹ ਦੀ ਲੰਬੀ ਲੜਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਹਾ।
ਵਿਦੇਸ਼ ’ਚ ਵਸਦੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਅਤੇ ਸਿੱਖ ਪਛਾਣ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ 22 ਮੈਂਬਰੀ ਸਬ-ਕਮੇਟੀ ਕਾਇਮ ਕੀਤੀ ਹੈ, ਜੋ ਇਸ ਸਮੱਸਿਆ ਦੇ ਹੱਲ ਲਈ ਸਿੱਖ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੀ ਘੋਖ ਕਰੇਗੀ। ਇਸ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ
ਪੰਜਾਬ ਦੀ ਸਿਆਸਤ ਵਿੱਚ ਬੜੀ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆਈ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸ਼ਬਾ 2017 ਦੀਆਂ ਆ ਰਹੀਆਂ ਚੋਣਾਂ ਲਈ ਅਗਲੇ ਮਹੀਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ ਪਾਰਟੀ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਗਲੇ ਮਹੀਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦੇਵੇਗੀ ਅਤੇ ਪਾਰਟੀ ਬੇਦਾਗ਼ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇਗੀ ।
ਜਿਵੇ ਜਿਵੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾ ਨੇੜੇ ਆ ਰਿਹਾ ਹੈ, ਪੰਜਾਬ ਦਾ ਸਿਆਸੀ ਮਾਹੋਲ ਵੀ ਰੰਗ ਫੜਦਾ ਜਾ ਰਿਹਾ ਹੈ। ਪੰਜਾਬ ਦੇ ਸਿਆਸੀ ਮੈਦਾਨ ਵਿੱਚ ਪੰਜਾਬ ਵਿੱਚ ਜਿੱਥੇ ਬਾਦਲ ਦਲ, ਆਮ ਆਦਮੀ ਪਾਰਟੀ, ਕਾਂਗਰਸ ਨੇ ਸਰਗਰਮੀਆਂ ਨਾਲ ਮਾਹੋਲ ਵਿੱਚ ਗਰਮਾਹਟ ਲਿਆਂਦੀ ਹੋਈ ਹੈ, ਉੱਥੇ ਪੰਜਾਬ ਦੀ ਸੱਤਾ ਵਿਚੱ ਬਾਦਲ ਦਲ ਦੀ ਸਹਿਯੋਗੀ ਭਾਜਪਾ ਨੇ ਹਲਕਾਵਾਰ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ।
ਲੀਭੀਤ ਵਿੱਚ 11 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ ਪੁਲਿਸ ਵਾਲਿਆਂ ਨੂੰ ਸਜ਼ਾ ਦੁਆਉਣ ਵਾਲੇ ਹਰਜਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲੀਸ ਨੇ ਉਸ ਦੇ ਫਾਰਮ ਹਾਊਸ ਵਿੱਚ ਕੰਮ ਕਰਦੇ ਦੋ ਨੌਕਰਾਂ ਮਨੋਹਰ ਲਾਲ ਅਤੇ ਰਾਮ ਲਾਲ ਨੂੰ ਸਰਕਾਰੀ ਗਵਾਹ ਬਣਾ ਕੇ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਮੁਕਾਬਲਾ ਹੋਣ ਦੇ ਦਸਤਾਵੇਜ਼ ਤਿਆਰ ਕਰ ਲਏ। ਉਨ੍ਹਾਂ 25 ਸਾਲ ਨੌਕਰਾਂ ਨੂੰ ਪੁਲੀਸ ਦੇ ਦਬਾਅ ਤੋਂ ਬਚਾ ਕੇ ਰੱਖਿਆ ਸੀ ਅਤੇ ਉਨ੍ਹਾਂ ਵੱਲੋਂ ਅਦਾਲਤ ’ਚ ਸੱਚ ਬਿਆਨ ਕੇ ਅਸਲ ਤਸਵੀਰ ਸਾਹਮਣੇ ਰੱਖ ਦਿੱਤੀ। ਸ੍ਰ. ਕਾਹਲੋਂ ਅਨੁਸਾਰ ਪੁਲੀਸ ਨੇ ਪਹਿਲਾਂ ਉਸ ਵਿਰੁੱਧ ਧਾਰਾ 216 ਤਹਿਤ ਨੋਟਿਸ ਜਾਰੀ ਕਰਕੇ ਦਬਾਉਣ ਦਾ ਯਤਨ ਕੀਤਾ ਸੀ ਅਤੇ ਹੁਣ ਵੀ ਧਮਕੀਆਂ ਮਿਲ ਰਹੀਆਂ ਹਨ।
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ। ਪੰਜਾਬ ਦਾ ਪਾਣੀ ਧੱਕੇ ਨਾਲ ਬਿਨਾਂ ਕੋਈ ਮੁੱਲ ਦਿੱਤੇ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇ ਕੇ ਪੰਜਾਬ ਨੂੰ ਨਾ ਸਿਰਫ਼ ਆਰਥਿਕ ਪੱਖੋਂ ਕੰਗਾਲ ਕੀਤਾ ਹੈ ਸਗੋਂ ਪੰਜਾਬ ਦੇ ਕਿਸਾਨਾਂ ਟਿਉੂਬਵੈਲਾਂ ’ਤੇ ਨਿਰਭਰ ਬਣਾ ਕੇ ਕਰਜ਼ਾਈ ਬਣਾਇਆ ਹੈ ਅਤੇ ਖੁਦਕੁਸ਼ੀਆਂ ਲਈ ਮਜਬੂਰ ਕੀਤਾ ਹੈ।
ਦੋਆਬੇ ਦੇ ਦਲਿਤ ਆਗੂ ਤੇ ਕੇਂਦਰੀ ਰਾਜ ਮੰਤਰੀ ਵਿਜੈ ਕੁਮਾਰ ਸਾਂਪਲਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਪ੍ਰਧਾਨਗੀ ਲਈ ਅੰਤਿਮ ਸਮੇਂ ਸ੍ਰੀ ਸਾਂਪਲਾ ਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਦਾ ਨਾਂ ਵਿਚਾਰ ਅਧੀਨ ਸੀ। ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਦਲਿਤ ਨੇਤਾ ਦੀ ਇਸ ਅਹੁਦੇ ਲਈ ਚੋਣ ਕੀਤੀ ਹੈ। ਉਨ੍ਹਾਂ ਨੂੰ ਕਮਲ ਸ਼ਰਮਾ ਦੀ ਥਾਂ ਲਾਇਆ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।