Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 11, 2016

ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿੱਚ ਗੈਰ-ਰਾਏਪੇਰੀਅਨ ਸੂਬਿਆਂ ਨਾਲ ਦਰਿਆਈ ਪਾਣੀਆਂ ਦੇ ਝਗੜੇ ਨਿਬੇੜਣ ਲਈ ਨਵੇਂ ਟ੍ਰਿਬਿਊਨਲ ਦੀ ਮੰਗ ਵਿਚੋਂ ਨਿਕਲਣ ਵਾਲੇ ਨਤੀਜਿਆਂ ਉਤੇ ਸੰਜੀਦਾ ਸਵਾਲ ਖੜੇ ਕਰਦਿਆਂ, ਦਲ ਖਾਲਸਾ ਅਤੇ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤੀ ਜਸਟਿਸ ਸਿਸਟਮ ਦੀਆਂ ਤਰੁਟੀਆਂ ਅਤੇ ਦਿੱਲੀ ਦੀ ਤਖਤ ਉਤੇ ਬੈਠੀ ਬੇਈਮਾਨ ਰਾਜਨੀਤਿਕ ਲੀਡਰਸ਼ਿਪ ਦੇ ਹੁੰਦਿਆਂ ਨਵਾਂ ਟ੍ਰਿਬਿਊਨਲ ਵੀ ਪਹਿਲਾਂ ਵਾਂਗ ਅੰਤ ਨੂੰ ਪੰਜਾਬ ਲਈ ਬੇਇਸਾਫੀ ਦਾ ਹਥਿਆਰ ਹੋ ਨਿਬੜੇਗਾ।
ਮਿੰਨੀ ਪੰਜਾਬ ਸਮਝੇ ਜਾਂਦੇ ਕੈਨੇਡਾ ਦੀ ਪਾਰਲੀਮੈਂਟ ਵਿਚ ਖ਼ਾਲਸਾ ਸਾਜਨਾ ਦਿਾਹੜਾ ਮਨਾਇਆ ਜਾ ਰਿਹਾ ਹੈ।ਸ਼ਨੀਵਾਰ ਤੋਂ ਆਰੰਭ ਹੋਏ ਆਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ।
ਆਸਟੇ੍ਰਲੀਆਈ ਹਾਈ ਕਮਿਸ਼ਨ ਵੱਲੋਂ ਵਿਦਿਆਰਥੀ ਵੀਜ਼ਾ ਨਾ ਦੇਣ ਦਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਹਾਈ ਕਮਿਸ਼ਨ ਵੱਲੋਂ ਵੀਜ਼ਾ ਅਰਜ਼ੀ ਰੱਦ ਕਰਨ ਪਿੱਛੇ ਇਹ ਦਲੀਲ ਦਿੱਤੀ ਗਈ ਹੈ ਕਿ ਵਿਦਿਆਰਥੀ ਵੱਲੋਂ +2 ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਾਸ ਕੀਤੀ ਗਈ ਹੈ ਜੋ ਕਿ ਆਸਟੇ੍ਰਲੀਆਈ ਸਿੱਖਿਆ ਨੀਤੀ ਮੁਤਾਬਿਕ ਮਾਨਤਾ ਨਹੀਂ ਰੱਖਦੀ ।
ਕੇਰਲਾ ਦੇ ਕੋਲਮ ਜ਼ਿਲ੍ਹੇ 'ਚ ਪਰਵੂਰ 'ਚ ਸਥਿਤ 100 ਸਾਲ ਪੁਰਾਣੇ ਪੁਤਿੰਗਲ ਦੇਵੀ ਮੰਦਿਰ ਦੇ ਕੰਪਲੈਕਸ 'ਚ ਅੱਜ ਤੜਕੇ ਆਤਿਸ਼ਬਾਜ਼ੀ ਦੌਰਾਨ ਵਾਪਰੀ ਅੱਗ ਲੱਗਣ ਦੀ ਵੱਡੀ ਘਟਨਾ ਦੌਰਾਨ 110 ਲੋਕਾਂ ਦੀ ਮੌਤ ਹੋ ਗਈ ਜਦਕਿ 383 ਲੋਕ ਜ਼ਖਮੀ ਹੋ ਗਏ ।ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ।ਇਹ ਆਤਿਸ਼ਬਾਜ਼ੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਜਾਜ਼ਤ ਨਾ ਦੇਣ ਦੇ ਬਾਵਜੂਦ ਕੀਤੀ ਗਈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿ੍ਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ।ਜਦਕਿ ਸੂਬਾ ਸਰਕਾਰ ਨੇ ਮਿ੍ਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ।
ਦਿੱਲੀ ਵਿੱਚ ਅਦਾਲਤੀ ਹੁਕਮਾਂ 'ਤੇ ਗੁਰਦੁਆਰਾ ਸੀਸਗੰਜ਼ ਨਜ਼ਦੀਕ ਭਾਈ ਮਤੀਦਾਸ ਛਬੀਲ ਢਾਹੇ ਜਾਣ ਦੇ ਮਾਮਲੇ 'ਤੇ ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਜਮਹੂਰੀਅਤ ਵਿੱਚ ਹਰ ਸ਼ਖ਼ਸ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ ਅਤੇ ਜੇਕਰ ਕੋਈ ਖ਼ਾਲਿਸਤਾਨ ਦਾ ਮੁੱਦਾ ਉਠਾਉਂਦਾ ਹੈ ਤਾਂ ਸੰਵਿਧਾਨਕ ਦਾਇਰੇ ਵਿੱਚ ਉਸ ’ਤੇ ਚਰਚਾ ਕੀਤੀ ਜਾਣੀ ਬਣਦੀ ਹੈ। ਖ਼ਾਲਿਸਤਾਨ ਦੇ ਮੁੱਦੇ ’ਤੇ ਲੋਕ ਸਭਾ ਵਿੱਚ ਬਹਿਸ ਕੀਤੀ ਜਾਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਇੱਕ ਸਮਗਾਮ ਦੌਰਾਨ ਕੀਤਾ।
ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜ਼ਾ ਦੁਆਉਣ ਲਈ ਚਾਰਾਜ਼ੋਈ ਦਾ ਦਾਅਵਾ ਕਰਨ ਵਾਲੇ ਹਰਜਿੰਦਰ ਸਿੰਘ ਕਾਹਲੋਂ 'ਤੇ ਪੀੜਤ ਪਰਿਵਾਰਾਂ ਨੇ ਗਵਾਹਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਦਿਆਂ ਸਿੱਖਾਂ ਅਪੀਲ ਕੀਤੀ ਕਿ ਕਾਹਲੋਂ ਦੀ ਝੂਠੀ ਕਹਾਣੀ 'ਤੁ ਯਕੀਨ ਨਾ ਕੀਤਾ ਜਾਵੇ।
ਪਾਕਿਸਤਾਨ ਸਰਕਾਰ ਨੇ ਲਾਹੌਰ ਸਥਿਤ ਦੋ ਹੋਰ ਇਤਿਹਾਸਕ ਗੁਰਦੁਆਰੇ ਸਿੱਖ ਸੰਗਤ ਦੇ ਦਰਸ਼ਨ ਦੀਦਾਰ ਲਈ ਖੋਲ੍ਹਣ ਦਾ ਫੈ਼ਸਲਾ ਕੀਤਾ ਹੈ। ਲਾਹੌਰ ਸਥਿਤ ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨਾਲ ਸਬੰਧਤ ਦੋ ਗੁਰਦੁਆਰੇ ਸਿੱਖ ਸੰਗਤ ਲਈ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਗੁਰਦੁਆਰੇ ਲਾਹੌਰ ਦੇ ਬਾਜ਼ਾਰ ਮੰਜਮ ਵਿਖੇ ਹਨ, ਜਿਨ੍ਹਾਂ ਦੀ ਔਕਾਫ ਬੋਰਡ ਵੱਲੋਂ ਮੁਰੰਮਤ ਕਰਾਈ ਗਈ ਹੈ ਅਤੇ ਹੁਣ ਇਨ੍ਹਾਂ ਨੂੰ ਸੰਗਤ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਤੋਂ ਪਰਤਨ ਤੋਂ ਬਾਅਦ ਪੱਤਰਕਾਰਾ ਨਾਨਲ ਗੱਲਬਾਤ ਦੌਰਾਨ ਦਿੱਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।