Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 13, 2016

ਅੱਜ ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸਿੰਘਾਂ ਨੇ ਗੁਰਦੁਆਰਾ ਅੰਗੀਠਾ ਸਾਹਿਬ, ਰਾਮਸਰ ਰੋਡ, ਸ੍ਰੀ ਅੰਮ੍ਰਿਤਸਰ ਵਿਖੇ 13 ਅਪ੍ਰੈਲ 1978 ਸਾਕੇ ਦੇ 13 ਸ਼ਹੀਦ ਸਿੰਘਾਂ ਅਤੇ ਮੌਜੂਦਾ ਸਿੱਖ ਸੰਘਰਸ਼ ਦੇ ਸਮੂਹ ਖ਼ਾਲਿਸਤਾਨੀ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ।
ਖਾਲਸਾ ਸਾਜ਼ਨਾ ਦਿਹਾੜੇ 'ਤੇ ਤਖਤ ਸ਼੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਜੋੜਮੇਲੇ ਦੌਰਾਨ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਫਿਰ ਲੋਕਾਂ ਦਾ ਇੱਠ ਕਰਨ ਵਿੱਚ ਕਾਮਯਾਬ ਰਹੀ।ਕਾਨਫਰੰਸ ਵਿੱਚ ਹੋਏ ਭਰਵੇਂ ਇਕੱਠ ਤੋਂ ਉਤਸ਼ਾਹਤ ਪਾਰਟੀ ਆਗੂ ਸੰਜੇ ਸਿੰਘ ਨੇ ਆਖਿਆ ਕਿ ਰੈਲੀ ਵਿੱਚ 'ਆਪ' ਦੇ ਭਾਰੀ ਇਕੱਠ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਗਲੀ ਆਉਣ ਵਾਲੀ ਪੰਜਾਬ ਸਰਕਾਰ ਆਮ ਆਦਮੀ ਪਾਰਟੀ ( ਆਪ ) ਦੀ ਹੀ ਹੋਵੇਗੀ।
ਅੱਜ ਇੱਥੇ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਹੋਈ ਸਿਆਸੀ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ (ਸਾਂਝਾ) ਅਤੇ ਹੋਰ ਸਹਿਯੋਗੀ ਜੱਥੇਬੰਦੀਆਂ ਨੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਸੱਦਣ ਦਾ ਐਾਲਨ ਕੀਤਾ।
ਭਾਰਤ ਖਾਸਕਰ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਹੁਣ ਕੈਨੇਡਾ ’ਚ ਆ ਕੇ ਸਿਆਸਤ ਕਰਨੀ ਸੌਖੀ ਨਹੀਂ ਹੋਏਗੀ। ਸਰਕਾਰ ਵੱਲੋਂ ਅਜਿਹੇ ਪ੍ਰਬੰਧ ਕੀਤੇ ਜਾਣ ਦੀ ਚਰਚਾ ਛਿੜ ਗਈ ਹੈ ਕਿ ਕੈਨੇਡਾ ਪ੍ਰਭੂਸੱਤਾ ਸੰਪਨ ਦੇਸ਼ ਹੈ ਤੇ ਇਥੇ ਕਿਸੇ ਹੋਰ ਦੇਸ਼ ਦੇ ਨਾਗਰਿਕ, ਚਾਹੇ ਉਹ ਲੀਡਰ ਵੀ ਹੋਣ, ਆਪਣੇ ਦੇਸ਼ ਦੀ ਸਿਆਸਤ ਬਾਰੇ ਪ੍ਰਚਾਰ ਨਹੀਂ ਕਰ
ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਭਾਈ ਮਤੀ ਦਾਸ ਚੌਂਕ ਅਤੇ ਪਿਆਊ ਦਾ ਮਸਲਾ ਅੱਜ ਦਿੱਲੀ ਦੇ ਉਪਰਾਜਪਾਲ ਨਜ਼ੀਬਜੰਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਸਾਂਝਾ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਗਏ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ’ਤੇ ਬੁਲਡੋਜ਼ਰ ਚਲਾਉਣ ਦਾ ਫੈਸਲਾ ਦਿੱਲੀ ਸਰਕਾਰ ਵੱਲੋਂ ਲਏ ਜਾਣ ਦੀ ਜਾਣਕਾਰੀ ਉਪਰਾਜਪਾਲ ਨੂੰ ਦਿੰਦੇ ਹੋਏ ਇਸ ਮਸਲੇ ’ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਗੁਰਦੁਆਰਾ ਕੰਪਲੈਕਸ ਦੇ ਹੈਰੀਟੇਜ ਇਮਾਰਤ ਵਿਚ ਆਉਣ ਸਬੰਧੀ ਦੱਸਿਆ।
ਵੱਖ ਵੱਖ ਭਖਦੇ ਮਸਲਿਆਂ 'ਤੇ ਵਿੱਚਾਰ ਚਰਚਾ ਲਈ ਕੰਮ ਕਰ ਰਹੀ "ਸੰਵਾਦ" ਸੰਸਥਾ ਵੱਲੋਂ "ਰਾਸ਼ਟਰਵਾਦ: ਮੌਜੂਦਾ ਸੰਦਰਭ ਵਿਚ" ਪੰਜਾਬੀ ਭਵਨ ਵਿੱਚ 9 ਅਪ੍ਰੈਲ 2016 ਨੂੰ ਸੈਮੀਨਾਰ ਕੀਤਾ ਗਿਆ। ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ੍ਰ. ਅਜਮੇਰ ਸਿੰਘ ਵੱਲੋਂ ਭਾਰਤੀ ਅਤੇ ਹਿੰਦੂ ਰਾਸ਼ਟਰਟਰਵਾਦ ਉੱਪਰ ਦਿੱਤੇ ਗਏ ਭਾਸ਼ਣ ਦੀ ਇਹ ਵੀਡੀਓੁ ਰਿਕਾਰਡਿੰਗ ਹੈ।
ਭਾਰਤੀ ਫੋਜ ਦੇ ਇੱਕ ਜਵਾਨ ਵੱਲੋਂ ਇੱਕ ਕਾਲਜ਼ ਵਿਦਿਆਰਥਣ ਨਾਲ ਛੇੜਖਾਨੀ ਖਿਲਾਫ ਰੋਸ ਪ੍ਰਗਟ ਕਰ ਰਹੇ ਲੋਕਾਂ 'ਤੇ ਭੌਜ ਨ ਗੋਲੀਆਂ ਚਾਲ ਕੇ ਦੋ ਕਸ਼ਮੀਰੀ ਨੌਜਵਾਨਾਂ ਨੂਮ ਮਾਰ ਦਿੱਤਾ।ਉਤਰੀ ਕਸ਼ਮੀਰ ਦੇ ਹੰਦਵਾੜਾ ਕਸਬੇ ਵਿੱਚ ਹੋਈਗੋਲੀ ਬਾਰੀ ਦੀ ਘਟਨਾ ਵਿੱਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮੁਹੰਮਦ ਇਕਬਾਲ (22) ਤੇ ਨਈਮ ਕਾਦਿਰ ਭੱਟ ਵਜੋਂ ਹੋਈ ਹੈ।ਗੋਲੀਬਾਰੀ ਵਿੱਚ ਨੌਜਵਾਨਾਂ ਦੀ ਮੌਤ ਤੋਂ ਬਾਅਦ ਰੋਸ ਮੁਜ਼ਾਹਰੇ ਸਗੋਂ ਹੋਰ ਜ਼ੋਰ ਫੜ ਗਏ ਅਤੇ ਪ੍ਰਸ਼ਾਸਨ ਨੂੰ ਕਸਬੇ ਵਿੱਚ ਕਰਫ਼ਿਊ ਲਾਉਣਾ ਪਿਆ।
ਪਿਛਲੇ ਦਿਨੀ ਦਿੱਲੀ ਨਗਰ ਨਿਗਮ ਵੱਲੋਂ ਭਾਈ ਮਤੀ ਦਾਸ ਛਬੀਲ ਢਾਹੇ ਜਾਣ ਦੇ ਮਾਮਲੇ ਸਬੰਧੀ ਅੱਜ ਦਿੱਲੀ ਸਰਕਾਰ ਦੇ ਪੀਡਬਲਿਊਡੀ ਮੰਤਰੀ ਸਤਿੰਦਰ ਜੈਨ ਵੱਲੋਂ ਗੁਰਦੁਆਰਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਹੋਰ ਅਧਿਕਾਰੀਆਂ ਦੀ ਬੈਠਕ ਬੁਲਾਈ ਗਈ।
ਖਾਲਸਾ ਸਿਰਜਣਾ ਦਿਹਾੜੇ ਦੇ ਜੋੜ-ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਦਾ ਆਗਮਨ ਸ਼ੁਰੂ ਹੋ ਗਿਆ ਹੈ । ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਅਨੁਸਾਰ ਅੱਜ ਦੁਪਹਿਰ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਤਲਵੰਡੀ ਸਾਬੋ ਪਹੁੰਚ ਚੁੱਕੇ ਹਨ । ਅੱਜ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ ਤੇ ਤਖਤ ਸਾਹਿਬ ਵਿਖੇ ਨਤਮਸਤਕ ਹੋਏ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।